
ਕੇਂਦਰ ਦੇ ਆਰਡੀਨੈਂਸ ਵਿਰੁਧ ਮੰਗਣਗੇ ਸਮਰਥਨ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ। ਇਨ੍ਹੀਂ ਦਿਨੀਂ ਕੇਂਦਰ ਸਰਕਾਰ ਵਲੋਂ ਲਿਆਂਦੇ ਆਰਡੀਨੈਂਸ ਵਿਰੁਧ ਵਿਰੋਧੀ ਪਾਰਟੀਆਂ ਦਾ ਸਮਰਥਨ ਇਕੱਠਾ ਕਰ ਰਹੇ ਕੇਜਰੀਵਾਲ ਨੇ ਤ੍ਰਿਣਮੂਲ ਕਾਂਗਰਸ, ਸ਼ਿਵ ਸੈਨਾ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਤੋਂ ਬਾਅਦ ਹੁਣ ਕਾਂਗਰਸ ਨਾਲ ਵੀ ਗੱਲ ਕਰਨ ਦੀ ਇੱਛਾ ਜ਼ਾਹਰ ਕੀਤੀ ਹੈ।
ਇਹ ਵੀ ਪੜ੍ਹੋ: ਗਰਮੀਆਂ ਦੀਆਂ ਛੁੱਟੀਆਂ ਦੌਰਾਨ ਅੰਮ੍ਰਿਤਸਰ ਤੋਂ ਚੱਲੇਗੀ ਵਿਸ਼ੇਸ਼ ਰੇਲਗੱਡੀ
ਕਾਂਗਰਸ ਪਾਰਟੀ ਦੇ ਕਈ ਆਗੂ ਕੇਜਰੀਵਾਲ ਨੂੰ ਸਮਰਥਨ ਦੇਣ ਦੇ ਮੁੱਦੇ 'ਤੇ ਖੁੱਲ੍ਹ ਕੇ ਬੋਲ ਰਹੇ ਹਨ ਅਤੇ ਦੇਖਣਾ ਇਹ ਹੋਵੇਗਾ ਕਿ ਪਾਰਟੀ ਹਾਈਕਮਾਂਡ ਕੀ ਫੈਸਲਾ ਲੈਂਦੀ ਹੈ। ਕੇਜਰੀਵਾਲ ਨੇ ਸ਼ੁਕਰਵਾਰ ਸਵੇਰੇ ਟਵੀਟ ਕੀਤਾ ਕਿ ਉਨ੍ਹਾਂ ਨੇ ਕਾਂਗਰਸ ਨੇਤਾਵਾਂ ਨੂੰ ਮਿਲਣ ਲਈ ਸਮਾਂ ਮੰਗਿਆ ਹੈ।
ਇਹ ਵੀ ਪੜ੍ਹੋ: ਮਹਿਜ਼ 1500 ਰੁਪਏ ਲਈ ਕੀਤਾ ਦੋਸਤ ਦਾ ਕਤਲ! ਸੀ.ਸੀ.ਟੀ.ਵੀ. 'ਚ ਕੈਦ ਹੋਈਆਂ ਤਸਵੀਰਾਂ
'ਆਪ' ਕਨਵੀਨਰ ਨੇ ਲਿਖਿਆ, ''ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਗ਼ੈਰ-ਸੰਵਿਧਾਨਕ ਅਤੇ ਗ਼ੈਰ -ਜਮਹੂਰੀ ਆਰਡੀਨੈਂਸ, ਸੰਘੀ ਢਾਂਚੇ 'ਤੇ ਹੋਏ ਹਮਲੇ ਅਤੇ ਮੌਜੂਦਾ ਸਿਆਸੀ ਦ੍ਰਿਸ਼ ਵਿਰੁਧ ਸੰਸਦ 'ਚ ਸਮਰਥਨ 'ਤੇ ਚਰਚਾ ਕਰਨ ਲਈ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਤੋਂ ਅੱਜ ਸਮਾਂ ਮੰਗਿਆ ਹੈ।''
ਇਹ ਵੀ ਪੜ੍ਹੋ: ਕਰੇਲੇ ਦਾ ਜੂਸ ਪੀਣ ਨਾਲ ਇਮਿਊਨਿਟੀ ਹੋਵੇਗੀ ਮਜ਼ਬੂਤ
ਜ਼ਿਕਰਯੋਗ ਹੈ ਕਿ ਕੇਂਦਰ ਨੇ ਪਿਛਲੇ ਸ਼ੁਕਰਵਾਰ ਨੂੰ ਦਿੱਲੀ ਵਿਚ 'ਗਰੁੱਪ-ਏ' ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਲਈ ਇਕ ਅਥਾਰਟੀ ਸਥਾਪਤ ਕਰਨ ਲਈ ਇਕ ਆਰਡੀਨੈਂਸ ਜਾਰੀ ਕੀਤਾ ਸੀ। 'ਆਪ' ਸਰਕਾਰ ਨੇ ਇਸ ਕਦਮ ਨੂੰ ਸੇਵਾਵਾਂ ਦੇ ਰੈਗੂਲੇਸ਼ਨ 'ਤੇ ਸੁਪ੍ਰੀਮ ਕੋਰਟ ਦੇ ਫ਼ੈਸਲੇ ਦੀ ਉਲੰਘਣਾ ਕਰਾਰ ਦਿਤਾ ਹੈ।