ਅਰਵਿੰਦ ਕੇਜਰੀਵਾਲ ਨੇ PM ਮੋਦੀ ਨੂੰ ਲਿਖੀ ਚਿੱਠੀ, NITI ਆਯੋਗ ਦੀ ਬੈਠਕ 'ਚ ਨਹੀਂ ਹੋਣਗੇ ਸ਼ਾਮਲ
Published : May 26, 2023, 5:34 pm IST
Updated : May 26, 2023, 5:34 pm IST
SHARE ARTICLE
Arvind Kejriwal
Arvind Kejriwal

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਨੀਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਬੈਠਕ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ।

ਨਵੀਂ ਦਿੱਲੀ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਦਿੱਲੀ ਵਿਚ ਨੌਕਰਸ਼ਾਹਾਂ ਦੇ ਤਬਾਦਲੇ 'ਤੇ ਕੇਂਦਰ ਦੇ ਤਾਜ਼ਾ ਆਰਡੀਨੈਂਸ ਕਾਰਨ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੁਆਰਾ ਹਾਲ ਹੀ ਵਿਚ ਜਾਰੀ ਕੀਤੇ ਇੱਕ ਆਰਡੀਨੈਂਸ ਰਾਹੀਂ ਨੌਕਰਸ਼ਾਹੀ ਉੱਤੇ ਦਿੱਲੀ ਦੀ ਚੁਣੀ ਹੋਈ ਸਰਕਾਰ ਦਾ ਕੰਟਰੋਲ ਵਾਪਸ ਲੈ ਲਿਆ ਗਿਆ ਹੈ।

ਇਸ ਤੋਂ ਪਹਿਲਾਂ ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ 11 ਮਈ ਨੂੰ ਸਰਬਸੰਮਤੀ ਨਾਲ ਫ਼ੈਸਲਾ ਸੁਣਾਇਆ ਸੀ ਕਿ ਦਿੱਲੀ ਸਰਕਾਰ ਕੋਲ ਜਨਤਕ ਵਿਵਸਥਾ, ਪੁਲਿਸ ਅਤੇ ਜ਼ਮੀਨ ਤੋਂ ਇਲਾਵਾ ਹੋਰ ਸੇਵਾਵਾਂ 'ਤੇ ਵਿਧਾਨਕ ਅਤੇ ਪ੍ਰਸ਼ਾਸਨਿਕ ਸ਼ਕਤੀਆਂ ਦਾ ਕੰਟਰੋਲ ਹੈ।

file photo

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਨੀਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਬੈਠਕ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਅੱਠਵੀਂ ਮੀਟਿੰਗ ਦੀ ਪ੍ਰਧਾਨਗੀ ਕਰਨ ਜਾ ਰਹੇ ਹਨ। ਇੱਕ ‘ਆਪ’ ਆਗੂ ਨੇ ਦੱਸਿਆ ਕਿ ਮਾਨ ਨੇ ਇਹ ਫ਼ੈਸਲਾ ਕੇਂਦਰ ਸਰਕਾਰ ਵੱਲੋਂ ਫੰਡਾਂ ਦੀ ਵੰਡ ਦੇ ਮੁੱਦੇ ’ਤੇ ਪੰਜਾਬ ਨਾਲ ਕੀਤੇ ਕਥਿਤ ਵਿਤਕਰੇ ਦੇ ਵਿਰੋਧ ਵਿਚ ਲਿਆ ਹੈ। 

file photo

 

ਪਾਰਟੀ ਦੀ ਪੰਜਾਬ ਇਕਾਈ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਵਿਖੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਕੇਂਦਰ ਕੋਲ 3600 ਕਰੋੜ ਰੁਪਏ ਦੇ ਬਕਾਇਆ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਜਾਰੀ ਕਰਨ ਦੀ ਮੰਗ ਉਠਾਈ ਹੈ, ਪਰ ਕੇਂਦਰ ਸਰਕਾਰ ਅਦਾ ਨਹੀਂ ਕਰ ਰਹੀ। ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। 
 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement