ਦਸਵੀਂ ਦੇ ਨਤੀਜਿਆਂ ਦਾ ਐਲਾਨ, ਸਿੱਖਿਆ ਮੰਤਰੀ ਵਲੋਂ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ
Published : May 26, 2023, 5:47 pm IST
Updated : May 26, 2023, 5:47 pm IST
SHARE ARTICLE
Harjot Bains
Harjot Bains

ਪਹਿਲੇ ਤਿੰਨ ਸਥਾਨ ਤੇ ਰਹੀਆਂ ਲੜਕੀਆਂ

 

ਸਾਹਿਬਜ਼ਾਦਾ ਅਜੀਤ ਸਿੰਘ ਨਗਰ - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦਸਵੀਂ ਜਮਾਤ ਦੇ ਨਤੀਜਿਆਂ ਦੇ ਐਲਾਨ ਕਰ ਦਿੱਤਾ ਗਿਆ। ਐਲਾਨੇ ਗਏ ਨਤੀਜਿਆਂ ਅਨੁਸਾਰ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ। ਫਰੀਦਕੋਟ ਜਿਲ੍ਹੇ ਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀ ਵਿਦਿਆਰਥਣ ਗਗਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 650 ਵਿਚੋਂ 650 ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ ਜਦਕਿ  ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀ ਵਿਦਿਆਰਥਣ ਨਵਜੋਤ ਪੁੱਤਰੀ ਵਿਜੇ ਕੁਮਾਰ ਨੇ 650ਵਿਚੋ 648 ਦੂਸਰਾ ਸਥਾਨ ਹਾਸਲ ਕੀਤਾ ਹੈ।

ਇਸੇ ਤਰ੍ਹਾਂ ਗੌਰਮੈਟ ਹਾਈ ਸਕੂਲ ਮੰਡਾਲੀ ਜਿਲ੍ਹਾ ਮਾਨਸਾ ਦੀ ਹਰਮਨਦੀਪ ਕੋਰ ਸਪੁੱਤਰੀ ਸੁਖਵਿੰਦਰ ਸਿੰਘ ਨੇ 650 ਵਿਚੋਂ 646 ਅੰਕ ਹਾਸਲ ਕਰਕੇ ਸੂਬੇ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਾਰ  290796  ਵਿਦਿਆਰਥੀ ਪੇਪਰਾਂ ਵਿੱਚ ਬੈਠੇ ਸਨ , ਜਿਨਾਂ ਵਿਚੋਂ 281905 ਵਿਦਿਆਰਥੀ ਪਾਸ ਹੋਏ ਹਨ ਜਦਕਿ 653 ਵਿਦਿਆਰਥੀ ਫੇਲ ਹੋਏ ਹਨ। ਇਸ ਤੋਂ ਇਲਾਵਾ 6171 ਵਿਦਿਆਰਥੀਆਂ ਦੀ ਕੰਪਾਰਟਮੈਂਟ ਆਈ ਹੈ ਅਤੇ 103 ਵਿਦਿਅਰਥੀਆਂ ਦਾ ਨਤੀਜਾ ਰੋਕਿਆ ਗਿਆ ਹੈ।

CM Mann announced cash prize of Rs 51,000 to the 10th toppers

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਲੜਕੀਆਂ ਦੀ ਪਾਸ ਫੀਸਦ 98.46 ਫੀਸਦੀ ਰਹੀ ਅਤੇ ਲੜਕਿਆਂ ਦੀ ਪਾਸ ਫੀਸਦ 96.73 ਰਹੀ ਹੈ। ਸ਼ਹਿਰੀ ਖੇਤਰਾਂ ਵਿਚ ਪਾਸ ਫੀਸਦ 96.77 , ਪੇਂਡੂ ਖੇਤਰਾਂ ਵਿਚ 97.94 ਅਤੇ ਸਰਕਾਰੀ ਸਕੂਲਾਂ ਵਿੱਚ 97.76 ਫੀਸਦ ਅਤੇ ਗੈਰ ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸਤ 97.00 ਫੀਸਦ ਰਹੀ ਹੈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ,ਅਧਿਆਪਕਾਂ ਅਤੇ ਉਨਾਂ ਦੇ ਮਾਪਿਆਂ ਨੂੰ ਵਧੀਆਂ ਨਤੀਜਿਆਂ ਲਈ ਵਧਾਈ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement