
ਕਿਹਾ, ਅੰਦੋਲਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਦਿਤਿਆਨਾਥ ਵਿਰੁਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ
ਨਵੀਂ ਦਿੱਲੀ: ਸੱਤ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਸ਼ੁਕਰਵਾਰ ਨੂੰ ਕਿਹਾ ਕਿ ਜੰਤਰ-ਮੰਤਰ ਵਿਖੇ ਚੱਲ ਰਹੇ ਪਹਿਲਵਾਨਾਂ ਦੇ ਅੰਦੋਲਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਦਿਤਿਆਨਾਥ ਵਿਰੁਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਐਸ.ਸੀ. ਵਜ਼ੀਫੇ ਲਈ ਧਰਨਾ ਦੇ ਰਹੇ ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਝੜਪ, ਹਿਰਾਸਤ ’ਚ ਲਏ ਕਈ ਨੌਜਵਾਨ
ਕੈਸਰਗੰਜ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਸਿੰਘ ਨੇ ਕਿਹਾ, "ਇਹ ਅੰਦੋਲਨ ਦਿੱਲੀ ਤੋਂ ਪੰਜਾਬ ਅਤੇ ਖਾਲਿਸਤਾਨ ਵੱਲ ਵਧ ਰਿਹਾ ਹੈ। ਇਸ ਅੰਦੋਲਨ ਵਿਚ ਪ੍ਰਧਾਨ ਮੰਤਰੀ ਮੋਦੀ ਅਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਵਿਰੁਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।"
ਇਹ ਵੀ ਪੜ੍ਹੋ: 29 ਜੂਨ ਨੂੰ ਰਿਲੀਜ਼ ਹੋਵੇਗੀ ਫ਼ਿਲਮ Carry On Jatta 3, ਦਰਸ਼ਕ ਕਰ ਰਹੇ ਬੇਸਬਰੀ ਨਾਲ ਇੰਤਜ਼ਾਰ
5 ਜੂਨ ਨੂੰ ਅਯੁੱਧਿਆ 'ਚ ਹੋਣ ਵਾਲੀ ਸੰਤਾਂ ਦੀ ਰੈਲੀ ਦੀ ਤਿਆਰੀ ਲਈ ਸ਼ੁਕਰਵਾਰ ਨੂੰ ਬਲਰਾਮਪੁਰ ਪਹੁੰਚੇ ਭਾਜਪਾ ਸੰਸਦ ਮੈਂਬਰ ਨੇ ਅੱਗੇ ਕਿਹਾ, 'ਬਜਰੰਗ ਪੁਨੀਆ ਸਿਰ ਕਲਮ ਕਰਨ ਦੀ ਗੱਲ ਕਰਦਾ ਹੈ, ਇਹ ਉਨ੍ਹਾਂ ਦੀ ਨਹੀਂ, ਕਿਸੇ ਹੋਰ ਦੀ ਭਾਸ਼ਾ ਹੈ।' ਕਾਂਗਰਸ, ਆਮ ਆਦਮੀ ਪਾਰਟੀ ਅਤੇ ਕਿਸਾਨ ਆਗੂਆਂ 'ਤੇ ਹਮਲਾ ਕਰਦਿਆਂ ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਲੋਕ ਸਿਰ ਕਲਮ ਕਰਨ ਦੀ ਭਾਸ਼ਾ ਦਾ ਸਮਰਥਨ ਕਰਦੇ ਹਨ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਵਲੋਂ ਗੈਂਗਵਾਰ ਵਿਚ ਸ਼ਾਮਲ ਅਪਰਾਧਕ ਗਰੋਹ ਦਾ ਪਰਦਾਫਾਸ਼; ਪਿਸਤੌਲ ਸਮੇਤ ਇਕ ਗ੍ਰਿਫ਼ਤਾਰ
ਵਿਨੇਸ਼ ਫੋਗਾਟ ਅਤੇ ਉਲੰਪਿਕ ਤਮਗ਼ਾ ਜੇਤੂ ਬਜਰੰਗ, ਸਾਕਸ਼ੀ ਮਲਿਕ ਸਮੇਤ ਦੇਸ਼ ਦੇ ਚੋਟੀ ਦੇ ਪਹਿਲਵਾਨ 23 ਅਪ੍ਰੈਲ ਤੋਂ ਦਿੱਲੀ ਦੇ ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਹਨ ਅਤੇ ਇਕ ਨਾਬਾਲਗ ਸਮੇਤ 7 ਮਹਿਲਾ ਪਹਿਲਵਾਨਾਂ 'ਤੇ ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ 'ਚ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ।