Cyclone Remal : ਬੰਗਾਲ ਦੇ ਤੱਟ ਨਾਲ ਟਕਰਾਏਗਾ ਚੱਕਰਵਾਤੀ ਤੂਫਾਨ 'ਰੇਮਾਲ', ਕੋਲਕਾਤਾ ਸਮੇਤ ਕਈ ਇਲਾਕਿਆਂ 'ਚ ਭਾਰੀ ਮੀਂਹ
Published : May 26, 2024, 5:35 pm IST
Updated : May 26, 2024, 5:35 pm IST
SHARE ARTICLE
Cyclone Remal
Cyclone Remal

ਮਛੇਰਿਆਂ ਨੂੰ 27 ਮਈ ਦੀ ਸਵੇਰ ਤੱਕ ਸਮੁੰਦਰ ਵਿੱਚ ਨਾ ਜਾਣ ਦੀ ਚੇਤਾਵਨੀ

Cyclone Remal : ਮੌਸਮ ਵਿਭਾਗ ਨੇ ਕਿਹਾ ਕਿ ਬੰਗਾਲ ਦੀ ਖਾੜੀ ਉੱਤੇ ਡੂੰਘਾ ਬਣਾਈ ਗਹਿਰਾ ਦਬਾਅ ਐਤਵਾਰ ਸ਼ਾਮ ਤੱਕ ਚੱਕਰਵਾਤੀ ਤੂਫਾਨ 'ਰੇਮਾਲ' ਵਿੱਚ ਬਦਲ ਸਕਦਾ ਹੈ ਅਤੇ 26 ਮਈ ਦੀ ਰਾਤ ਨੂੰ ਪੱਛਮੀ ਬੰਗਾਲ ਅਤੇ ਬੰਗਲਾਦੇਸ਼ ਦੇ ਤੱਟਾਂ ਨਾਲ ਟਕਰਾ ਸਕਦਾ ਹੈ। ਇਸ ਤੂਫਾਨ ਨੂੰ 'ਰੇਮਾਲ' ਕਿਹਾ ਜਾ ਰਿਹਾ ਹੈ। 'ਰੇਮਾਲ' ਜਿਸਦਾ ਅਰਬੀ ਭਾਸ਼ਾ ਵਿੱਚ ਅਰਥ ਰੇਤ ਹੁੰਦਾ ਹੈ। 

ਉੱਤਰੀ ਹਿੰਦ ਮਹਾਸਾਗਰ ਵਿੱਚ ਚੱਕਰਵਾਤ ਲਈ ਖੇਤਰੀ ਨਾਮਕਰਨ ਪ੍ਰਣਾਲੀ ਨੂੰ ਅਪਣਾਉਂਦੇ ਹੋਏ ,ਇਹ ਨਾਮ ਓਮਾਨ ਦੁਆਰਾ ਦਿੱਤਾ ਗਿਆ ਸੀ। ਇਸ ਮੌਸਮ ਵਿੱਚ ਬੰਗਾਲ ਦੀ ਖਾੜੀ ਵਿੱਚ ਪਹਿਲਾ ਪ੍ਰੀ-ਮਾਨਸੂਨ ਚੱਕਰਵਾਤ ਹੈ। ਬੰਗਾਲ ਦੀ ਖਾੜੀ 'ਚ ਬਣਿਆ ਚੱਕਰਵਾਤੀ ਤੂਫਾਨ 110-120 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਦਸਤਕ ਦੇ ਸਕਦਾ ਹੈ। ਇਹ 135 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਫੜ ਸਕਦਾ ਹੈ। 

ਮੌਸਮ ਵਿਭਾਗ ਨੇ 26-27 ਮਈ ਨੂੰ ਪੱਛਮੀ ਬੰਗਾਲ ਅਤੇ ਉੱਤਰੀ ਉੜੀਸਾ ਦੇ ਤੱਟਵਰਤੀ ਜ਼ਿਲ੍ਹਿਆਂ ਵਿੱਚ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਉੱਤਰ-ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿੱਚ 27-28 ਮਈ ਨੂੰ ਬਹੁਤ ਜ਼ਿਆਦਾ ਮੀਂਹ ਪੈ ਸਕਦਾ ਹੈ। ਤੂਫਾਨ ਦੇ ਆਉਣ ਦੇ ਸਮੇਂ ਸਮੁੰਦਰ ਵਿੱਚ 1.5 ਤੋਂ 2 ਮੀਟਰ ਉੱਚੀਆਂ ਲਹਿਰਾਂ ਉੱਠਣ ਦੀ ਸੰਭਾਵਨਾ ਹੈ, ਜਿਸ ਨਾਲ ਤੱਟਵਰਤੀ ਪੱਛਮੀ ਬੰਗਾਲ ਅਤੇ ਬੰਗਲਾਦੇਸ਼ ਦੇ ਨੀਵੇਂ ਖੇਤਰ ਡੁੱਬ ਸਕਦੇ ਹਨ। 

ਮੌਸਮ ਵਿਭਾਗ ਨੇ ਮਛੇਰਿਆਂ ਨੂੰ 27 ਮਈ ਦੀ ਸਵੇਰ ਤੱਕ ਬੰਗਾਲ ਦੀ ਖਾੜੀ ਦੇ ਉੱਤਰੀ ਹਿੱਸੇ ਵਿੱਚ ਸਮੁੰਦਰ ਵਿੱਚ ਨਾ ਜਾਣ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਨੇ ਪੱਛਮੀ ਬੰਗਾਲ ਦੇ ਤੱਟੀ ਜ਼ਿਲ੍ਹਿਆਂ (ਦੱਖਣੀ ਅਤੇ ਉੱਤਰੀ 24 ਪਰਗਨਾ) ਲਈ 26 ਅਤੇ 27 ਮਈ ਨੂੰ ਰੈੱਡ ਅਲਰਟ ਜਾਰੀ ਕੀਤਾ ਹੈ। ਇੱਥੇ ਕੁਝ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।

Location: India, West Bengal

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement