Delhi news: ਬੇਬੀ ਕੇਅਰ ਸੈਂਟਰ 'ਚ ਅੱਗ ਲੱਗਣ ਕਾਰਨ 6 ਨਵਜੰਮੇ ਬੱਚਿਆਂ ਦੀ ਮੌਤ, 6 ਨੂੰ ਬਚਾਇਆ 
Published : May 26, 2024, 8:11 am IST
Updated : May 26, 2024, 8:11 am IST
SHARE ARTICLE
File Photo
File Photo

ਬੱਚਿਆਂ ਨੂੰ ਦੂਜੇ ਹਸਪਤਾਲ ਕੀਤਾ ਰੈਫਰ, ਇਕ ਵੈਂਟੀਲੇਟਰ 'ਤੇ  

Delhi news: ਨਵੀਂ ਦਿੱਲੀ - ਦਿੱਲੀ ਦੇ ਇੱਕ ਬੇਬੀ ਕੇਅਰ ਸੈਂਟਰ ਵਿਚ ਅੱਗ ਲੱਗ ਗਈ। ਹਾਦਸੇ ਵਿਚ ਛੇ ਨਵਜੰਮੇ ਬੱਚਿਆਂ ਦੀ ਮੌਤ ਹੋ ਗਈ, ਜਦੋਂ ਕਿ ਛੇ ਨੂੰ ਬਚਾ ਲਿਆ ਗਿਆ ਅਤੇ ਦੂਜੇ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ। ਇਨ੍ਹਾਂ ਵਿਚੋਂ ਇੱਕ ਨਵਜੰਮੇ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। 

ਇਹ ਹਾਦਸਾ ਪੂਰਬੀ ਦਿੱਲੀ ਦੇ ਵਿਵੇਕ ਵਿਹਾਰ ਦੇ ਨਿਊ ਬੋਰਨ ਬੇਬੀ ਕੇਅਰ ਹਸਪਤਾਲ 'ਚ ਸ਼ਨੀਵਾਰ ਰਾਤ 11.30 ਵਜੇ ਵਾਪਰਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 16 ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ। ਦਿੱਲੀ ਫਾਇਰ ਸਰਵਿਸ ਦੇ ਮੁਖੀ ਅਤੁਲ ਗਰਗ ਨੇ ਦੱਸਿਆ ਕਿ ਬੇਬੀ ਸੈਂਟਰ ਵਿਚ ਅੱਗ ਲੱਗਣ ਦੀ ਖ਼ਬਰ ਮਿਲਦਿਆਂ ਹੀ ਫਾਇਰ ਬ੍ਰਿਗੇਡ ਨੂੰ ਰਵਾਨਾ ਕਰ ਦਿੱਤਾ ਗਿਆ। 

ਫਾਇਰ ਫਾਈਟਰ ਰਾਜੇਂਦਰ ਮੁਤਾਬਕ ਜਿਸ ਇਮਾਰਤ 'ਚ ਹਸਪਤਾਲ ਸੀ, ਉਸ ਦੇ ਨੇੜੇ ਦੀ ਰਿਹਾਇਸ਼ੀ ਇਮਾਰਤ ਅੱਗ ਦੀ ਲਪੇਟ 'ਚ ਆ ਗਈ। ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾ ਲਿਆ ਹੈ। ਕੇਂਦਰ ਦੇ ਬਾਹਰ ਖੜ੍ਹੇ ਵਾਹਨ ਵੀ ਸੜ ਕੇ ਰਾਖ ਹੋ ਗਏ।


 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement