Shahjahanpur Accident: ਖੜ੍ਹੀ ਬੱਸ 'ਤੇ ਟਰੱਕ ਪਲਟਣ ਕਾਰਨ 11 ਲੋਕਾਂ ਦੀ ਮੌਤ, 10 ਜ਼ਖਮੀ
Published : May 26, 2024, 7:33 am IST
Updated : May 26, 2024, 7:33 am IST
SHARE ARTICLE
File Photo
File Photo

ਪੂਰਨਗਿਰੀ ਦਰਸ਼ਨਾਂ ਲਈ ਜਾ ਰਹੇ ਸਨ ਸ਼ਰਧਾਲੂ 

Shahjahanpur Accident:  ਸ਼ਾਹਜਹਾਂਪੁਰ: ਜ਼ਿਲ੍ਹੇ ਵਿਚ ਸ਼ਨੀਵਾਰ ਰਾਤ ਇੱਕ ਦਰਦਨਾਕ ਹਾਦਸੇ ਵਿਚ 11 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਬੱਸ 'ਤੇ ਟਰੱਕ ਪਲਟਣ ਨਾਲ ਕੁੱਲ 11 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 10 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਡੀਐਮ, ਐਸਪੀ ਅਤੇ ਹੋਰ ਅਧਿਕਾਰੀਆਂ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ। ਐਸਪੀ ਅਸ਼ੋਕ ਕੁਮਾਰ ਮੀਨਾ ਨੇ ਦੱਸਿਆ ਕਿ ਬੱਸ ਨੂੰ ਢਾਬੇ ’ਤੇ ਲੋਕਾਂ ਲਈ ਖਾਣਾ ਖਾਣ ਲਈ ਰੋਕਿਆ ਗਿਆ ਸੀ। ਇਸ ਦੌਰਾਨ ਇਕ ਬੇਕਾਬੂ ਟਰੱਕ ਬੱਸ 'ਤੇ ਪਲਟ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਹਾਦਸੇ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਸ਼ਾਹਜਹਾਂਪੁਰ ਦੇ ਐੱਸਪੀ ਅਸ਼ੋਕ ਕੁਮਾਰ ਮੀਨਾ ਨੇ ਦੱਸਿਆ, 'ਰਾਤ ਕਰੀਬ 11 ਵਜੇ ਸੂਚਨਾ ਮਿਲੀ ਕਿ ਖੁਟਾਰ ਥਾਣਾ ਖੇਤਰ ਦੇ ਅਧੀਨ ਗੋਲਾ ਵੱਲ ਜਾਣ ਵਾਲੀ ਸੜਕ 'ਤੇ ਢਾਬੇ ਦੇ ਕੋਲ ਇੱਕ ਬੱਸ ਖੜੀ ਹੈ।

ਬੱਸ ਵਿਚ ਸਵਾਰ ਯਾਤਰੀ ਪੂਰਨਗਿਰੀ ਦਰਸ਼ਨ ਲਈ ਜਾ ਰਹੇ ਸਨ। ਬੱਸ ਢਾਬੇ 'ਤੇ ਸਵਾਰੀਆਂ ਦੇ ਖਾਣ ਪੀਣ ਲਈ ਰੁਕੀ ਹੋਈ ਸੀ। ਕੁਝ ਲੋਕ ਢਾਬੇ 'ਤੇ ਖਾਣਾ ਖਾ ਰਹੇ ਸਨ ਜਦਕਿ ਕੁਝ ਲੋਕ ਬੱਸ 'ਚ ਬੈਠੇ ਸਨ। ਇਸ ਦੌਰਾਨ ਇਕ ਟਰੱਕ ਬੇਕਾਬੂ ਹੋ ਕੇ ਉਸ 'ਤੇ ਪਲਟ ਗਿਆ। ਉਨ੍ਹਾਂ ਅੱਗੇ ਕਿਹਾ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਡੀਐਮ, ਅਸੀਂ ਅਤੇ ਸਾਰੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਹੁਣ ਤੱਕ ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸੀਐਮਓ ਅਤੇ ਹੋਰ ਅਧਿਕਾਰੀ ਜ਼ਖ਼ਮੀਆਂ ਦੇ ਇਲਾਜ ਲਈ ਕੰਮ ਕਰ ਰਹੇ ਹਨ।

ਇਹ ਸਾਰੇ ਲੋਕ ਸੀਤਾਪੁਰ ਜ਼ਿਲ੍ਹੇ ਦੇ ਕਮਲਾਪੁਰ ਥਾਣਾ ਖੇਤਰ ਦੇ ਪਿੰਡ ਬਦਾਜੇਠਾ ਦੇ ਰਹਿਣ ਵਾਲੇ ਹਨ। ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਦੱਸ ਦਈਏ ਕਿ ਘਟਨਾ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ 'ਚ ਹੜਕੰਪ ਮਚ ਗਿਆ। ਮੌਕੇ 'ਤੇ ਸਥਾਨਕ ਲੋਕ ਵੀ ਪਹੁੰਚ ਗਏ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ।  

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement