Pakistan Terrorism: ਅਤਿਵਾਦ ਨੂੰ ਖਤਮ ਕਰਨ ਲਈ ਪਾਕਿਸਤਾਨ ਦੇ ਲੋਕ ਅੱਗੇ ਆਉਣ : ਪ੍ਰਧਾਨ ਮੰਤਰੀ ਮੋਦੀ
Published : May 26, 2025, 9:49 pm IST
Updated : May 26, 2025, 9:49 pm IST
SHARE ARTICLE
Pakistan Terrorism: People of Pakistan should come forward to end terrorism: Prime Minister Modi
Pakistan Terrorism: People of Pakistan should come forward to end terrorism: Prime Minister Modi

ਜੇਕਰ ਪਾਕਿਸਤਾਨ ਦੇ ਲੋਕਾਂ ਨੇ ਸ਼ਾਂਤੀ ਦਾ ਰਸਤਾ ਨਹੀਂ ਚੁਣਿਆ ਤਾਂ ਉਨ੍ਹਾਂ ਨੂੰ ਭਾਰਤੀ ਫੌਜ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ- PM ਮੋਦੀ

ਭੁਜ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਪਾਕਿਸਤਾਨ ਦੇ ਲੋਕਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਸਰਕਾਰ ਅਤੇ ਫ਼ੌਜ ਅਪਣੇ ਫਾਇਦੇ ਲਈ ਅਤਿਵਾਦ ਦਾ ਸਮਰਥਨ ਕਰ ਰਹੇ ਹਨ, ਇਸ ਲਈ ਉਨ੍ਹਾਂ ਨੂੰ ਇਸ ਖ਼ਤਰੇ ਨੂੰ ਖਤਮ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਗੁਜਰਾਤ ਦੇ ਦੌਰੇ ’ਤੇ ਉਨ੍ਹਾਂ ਨੇ ਚੇਤਾਵਨੀ ਦਿਤੀ ਕਿ ਜੇਕਰ ਪਾਕਿਸਤਾਨ ਦੇ ਲੋਕਾਂ ਨੇ ਸ਼ਾਂਤੀ ਦਾ ਰਸਤਾ ਨਹੀਂ ਚੁਣਿਆ ਤਾਂ ਉਨ੍ਹਾਂ ਨੂੰ ਭਾਰਤੀ ਫੌਜ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ।

ਪ੍ਰਧਾਨ ਮੰਤਰੀ, ਜਿਨ੍ਹਾਂ ਨੇ ਸੋਮਵਾਰ (26 ਮਈ) ਨੂੰ ਅਪਣੇ ਕਾਰਜਕਾਲ ਦੇ 11 ਸਾਲ ਪੂਰੇ ਕੀਤੇ, ਨੇ ਜਾਪਾਨ ਨੂੰ ਪਛਾੜ ਕੇ ਦੁਨੀਆਂ ਦੀ ਚੌਥੀ ਸੱਭ ਤੋਂ ਵੱਡੀ ਅਰਥਵਿਵਸਥਾ ਬਣਨ ਦਾ ਜ਼ਿਕਰ ਕੀਤਾ ਅਤੇ ਪਾਕਿਸਤਾਨੀ ਨਾਗਰਿਕਾਂ ਨੂੰ ਇਹ ਸੋਚਣ ਲਈ ਕਿਹਾ ਕਿ ਉਨ੍ਹਾਂ ਦਾ ਦੇਸ਼ ਕਿੱਥੇ ਖੜਾ ਹੈ।

ਉਨ੍ਹਾਂ ਕਿਹਾ, ‘‘ਭਾਰਤ ਸੈਰ-ਸਪਾਟੇ ’ਚ ਵਿਸ਼ਵਾਸ ਰੱਖਦਾ ਹੈ ਜਦਕਿ ਪਾਕਿਸਤਾਨ ਅਤਿਵਾਦ ਨੂੰ ਸੈਰ-ਸਪਾਟਾ ਮੰਨਦਾ ਹੈ, ਜੋ ਦੁਨੀਆਂ ਲਈ ਬਹੁਤ ਖਤਰਨਾਕ ਹੈ। ਮੈਂ ਪਾਕਿਸਤਾਨ ਦੇ ਲੋਕਾਂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਉਨ੍ਹਾਂ ਨੇ ਕੀ ਹਾਸਲ ਕੀਤਾ ਹੈ? ਅੱਜ ਭਾਰਤ ਦੁਨੀਆਂ ਦੀ ਚੌਥੀ ਸੱਭ ਤੋਂ ਵੱਡੀ ਅਰਥਵਿਵਸਥਾ ਹੈ। ਪਰ ਤੁਹਾਡੀ ਸਥਿਤੀ ਕੀ ਹੈ? ਜਿਨ੍ਹਾਂ ਨੇ ਅਤਿਵਾਦ ਨੂੰ ਉਤਸ਼ਾਹਿਤ ਕੀਤਾ, ਉਨ੍ਹਾਂ ਨੇ ਤੁਹਾਡਾ ਭਵਿੱਖ ਬਰਬਾਦ ਕਰ ਦਿਤਾ।’’

ਉਹ ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਭੁਜ ਕਸਬੇ ’ਚ 50,000 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ।

ਪ੍ਰਧਾਨ ਮੰਤਰੀ ਨੇ ਸਰਹੱਦ ਪਾਰ ਦੇ ਲੋਕਾਂ ਨੂੰ ਇਕ ਸੰਦੇਸ਼ ’ਚ ਕਿਹਾ, ‘‘ਅਤਿਵਾਦ ਤੁਹਾਡੀ (ਪਾਕਿਸਤਾਨ) ਸਰਕਾਰ ਅਤੇ ਫੌਜ ਲਈ ਪੈਸਾ ਕਮਾਉਣ ਦਾ ਇਕ ਤਰੀਕਾ ਹੈ। ਪਾਕਿਸਤਾਨ ਦੇ ਲੋਕਾਂ ਨੂੰ ਅਤਿਵਾਦ ਨੂੰ ਖਤਮ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਇਕ ਖੁਸ਼ਹਾਲ ਅਤੇ ਸ਼ਾਂਤੀਪੂਰਨ ਜ਼ਿੰਦਗੀ ਜੀਓ ਅਤੇ ਅਪਣਾ ਖਾਣਾ ਖਾਓ। ਨਹੀਂ ਤਾਂ ਮੇਰੀ ਗੋਲੀ ਤਾਂ ਹੈ ਹੈ।’’

ਉਨ੍ਹਾਂ ਕਿਹਾ, ‘‘ਪਹਿਲਗਾਮ ਹਮਲੇ ਤੋਂ ਬਾਅਦ ਮੈਂ 15 ਦਿਨਾਂ ਤਕ ਇੰਤਜ਼ਾਰ ਕੀਤਾ ਕਿ ਪਾਕਿਸਤਾਨ ਅਤਿਵਾਦ ’ਤੇ ਕਾਰਵਾਈ ਕਰੇਗਾ ਪਰ ਅਜਿਹਾ ਲਗਦਾ ਹੈ ਕਿ ਇਹ ਉਨ੍ਹਾਂ ਦੀ ਰੋਜ਼ੀ-ਰੋਟੀ ਹੈ। 9 ਮਈ ਦੀ ਰਾਤ ਨੂੰ ਜਦੋਂ ਪਾਕਿਸਤਾਨ ਨੇ ਨਾਗਰਿਕਾਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸਾਡੀ ਫੌਜ ਨੇ ਦੁੱਗਣੀ ਤਾਕਤ ਨਾਲ ਹਮਲਾ ਕੀਤਾ ਅਤੇ ਉਨ੍ਹਾਂ ਦੇ ਹਵਾਈ ਅੱਡਿਆਂ ਨੂੰ ਤਬਾਹ ਕਰ ਦਿਤਾ।’’

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement