Cash dispute: ਸੁਪਰੀਮ ਕੋਰਟ ਨੇ ਅੰਦਰੂਨੀ ਪੈਨਲ ਰੀਪੋਰਟ ਲਈ ਆਰ.ਟੀ.ਆਈ. ਪਟੀਸ਼ਨ ਖਾਰਜ ਕੀਤੀ
Published : May 26, 2025, 4:26 pm IST
Updated : May 26, 2025, 4:27 pm IST
SHARE ARTICLE
Supreme Court
Supreme Court

ਪਟੀਸ਼ਨ ’ਚ ਚੀਫ ਜਸਟਿਸ ਵਲੋਂ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਦੀ ਵੀ ਮੰਗ ਕੀਤੀ ਗਈ ਸੀ

Supreme Court dismisses RTI petition for internal panel report: ਸੁਪਰੀਮ ਕੋਰਟ ਪ੍ਰਸ਼ਾਸਨ ਨੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੂੰ ਦੋਸ਼ੀ ਠਹਿਰਾਉਣ ਵਾਲੀ ਸੁਪਰੀਮ ਕੋਰਟ ਵਲੋਂ ਨਿਯੁਕਤ ਕਮੇਟੀ ਦੀ ਸੂਚਨਾ ਦੇ ਅਧਿਕਾਰ ਕਾਨੂੰਨ ਤਹਿਤ ਰੀਪੋਰਟ ਮੰਗਣ ਵਾਲੀ ਪਟੀਸ਼ਨ ਖਾਰਜ ਕਰ ਦਿਤੀ ਹੈ।

ਆਰ.ਟੀ.ਆਈ. ਅਰਜ਼ੀ ’ਚ ਭਾਰਤ ਦੇ ਤਤਕਾਲੀ ਚੀਫ ਜਸਟਿਸ ਸੰਜੀਵ ਖੰਨਾ ਵਲੋਂ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ’ਚ ਲਿਖੀ ਚਿੱਠੀ ਦੀ ਵੀ ਮੰਗ ਕੀਤੀ ਗਈ ਸੀ। ਸੁਪਰੀਮ ਕੋਰਟ ਪ੍ਰਸ਼ਾਸਨ ਨੇ ਸਪੱਸ਼ਟ ਤੌਰ ’ਤੇ ਸੰਚਾਰ ਦੀ ਗੁਪਤਤਾ ਦਾ ਹਵਾਲਾ ਦਿਤਾ ਅਤੇ ਆਰ.ਟੀ.ਆਈ. ਅਰਜ਼ੀ ਨੂੰ ਇਸ ਆਧਾਰ ’ਤੇ ਰੱਦ ਕਰ ਦਿਤਾ ਕਿ ਇਹ ਸੰਸਦੀ ਵਿਸ਼ੇਸ਼ ਅਧਿਕਾਰ ਦੀ ਵੀ ਉਲੰਘਣਾ ਕਰ ਸਕਦਾ ਹੈ। 

ਇਸ ਮਹੀਨੇ ਦੀ ਸ਼ੁਰੂਆਤ ’ਚ ਤਤਕਾਲੀ ਚੀਫ ਜਸਟਿਸ ਖੰਨਾ ਨੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕਮੇਟੀ ਦੀ ਰੀਪੋਰਟ ਅਤੇ ਜਸਟਿਸ ਵਰਮਾ ਤੋਂ ਮਿਲੇ ਜਵਾਬ ਨੂੰ ਸਾਂਝਾ ਕੀਤਾ ਸੀ। ਹੁਣ ਇਹ ਕਾਰਜਪਾਲਿਕਾ ਅਤੇ ਸੰਸਦ ’ਤੇ ਨਿਰਭਰ ਕਰਦਾ ਹੈ ਕਿ ਉਹ ਭਵਿੱਖ ਦੀ ਕਾਰਵਾਈ ਦਾ ਫੈਸਲਾ ਕਰਨ। 

ਅੰਦਰੂਨੀ ਪ੍ਰਕਿਰਿਆ ਇਹ ਹੈ ਕਿ ਜੇਕਰ ਜੱਜ ਅਸਤੀਫਾ ਦੇਣ ਦੀ ਸਲਾਹ ਦੀ ਪਾਲਣਾ ਨਹੀਂ ਕਰਦਾ ਹੈ ਤਾਂ ਚੀਫ ਜਸਟਿਸ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਮਹਾਦੋਸ਼ ਲਈ ਚਿੱਠੀ ਲਿਖਦੇ ਹਨ। ਜਸਟਿਸ ਵਰਮਾ ਉਸ ਸਮੇਂ ਦਿੱਲੀ ਹਾਈ ਕੋਰਟ ਦੇ ਜੱਜ ਸਨ। 

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement