ਪੂਰੀ ਦੁਨੀਆ 'ਚ 97 ਲੱਖ ਨੂੰ ਹੋਇਆ Corona, ਆਖ਼ਿਰ ਕਦੋਂ ਲੱਗੇਗੀ Corona 'ਤੇ ਬ੍ਰੇਕ?
Published : Jun 26, 2020, 9:22 am IST
Updated : Jun 26, 2020, 9:22 am IST
SHARE ARTICLE
Corona virus infection cases crosses 97 lakhs
Corona virus infection cases crosses 97 lakhs

ਰਿਕਵਰੀ ਰੇਟ 57.42 ਫ਼ੀਸਦੀ ਹੈ। ਪਾਜ਼ੀਟਿਵ ਰੇਟ...

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦੇ ਹਰ ਰੋਜ਼ ਵਧਦੇ ਅੰਕੜੇ ਡਰਾ ਰਹੇ ਹਨ। ਸਿਹਤ ਵਿਭਾਗ ਦੁਆਰਾ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿਚ ਸਭ ਤੋਂ ਜ਼ਿਆਦਾ 16,922 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 418 ਲੋਕਾਂ ਦੀ ਮੌਤ ਹੋਈ ਹੈ। ਭਾਰਤ ਵਿਚ ਪੀੜਤਾਂ ਦੀ ਕੁੱਲ ਗਿਣਤੀ 4,73,105 ਹੋ ਗਈ ਹੈ। 2,71,697 ਮਰੀਜ਼ ਹੁਣ ਤਕ ਠੀਕ ਹੋ ਚੁੱਕੇ ਹਨ।

corona VirusCorona Virus

ਰਿਕਵਰੀ ਰੇਟ 57.42 ਫ਼ੀਸਦੀ ਹੈ। ਪਾਜ਼ੀਟਿਵ ਰੇਟ 8.14 ਪ੍ਰਤੀਸ਼ਤ ਹੈ। ਦੇਸ਼ ਵਿਚ ਕੋਰੋਨਾ ਨਾਲ 14,894 ਲੋਕਾਂ ਦੀ ਮੌਤ ਹੋ ਚੁੱਕੀ ਹੈ। 75,60,782 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ। ਕੋਰੋਨਾ ਤੋਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਮਹਾਂਰਾਸ਼ਟਰ ਤੋਂ ਬਾਅਦ ਦਿੱਲੀ ਵਿਚ ਵੀ ਤੇਜ਼ੀ ਨਾਲ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਦਿੱਲੀ ਵਿਚ ਪੀੜਤਾਂ ਦੀ ਗਿਣਤੀ 73,000 ਤੋਂ ਪਾਰ ਹੋ ਗਈ ਹੈ।

Corona virus Corona virus

ਰਾਜਧਾਨੀ ਵਿਚ ਬੀਤੇ 24 ਘੰਟਿਆਂ ਵਿਚ ਕੋਰੋਨਾ ਦੇ 3390 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਅੰਕੜਾ 73,780 ਤੇ ਪਹੁੰਚ ਗਿਆ ਹੈ। ਇਸ ਦੌਰਾਨ 3328 ਮਰੀਜ਼ ਠੀਕ ਵੀ ਹੋ ਚੁੱਕੇ ਹਨ ਅਤੇ ਹੁਣ ਤਕ ਕੁੱਲ 44,765 ਮਰੀਜ਼ ਕੋਰੋਨਾ ਨੂੰ ਹਰਾ ਕੇ ਘਰ ਜਾ ਚੁੱਕੇ ਹਨ। ਪਿਛਲੇ 24 ਘੰਟਿਆਂ ਵਿਚ 64 ਮਰੀਜ਼ਾਂ ਦੀ ਮੌਤ ਹੋਈ ਹੈ ਅਤੇ ਦਿੱਲੀ ਵਿਚ ਕੋਰੋਨਾ ਵਾਇਰਸ ਦੇ ਮ੍ਰਿਤਕਾਂ ਦੀ ਗਿਣਤੀ 2,429 ਹੋ ਗਈ ਹੈ।

CoronavirusCorona virus

ਦਿੱਲੀ ਵਿਚ ਫਿਲਹਾਲ 26,586 ਐਕਟਿਵ ਕੇਸ ਹਨ।  ਵਰਲਡੋਮੀਟਰ ਮੁਤਾਬਕ ਪੂਰੀ ਦੁਨੀਆ ਵਿੱਚ ਕੋਰੋਨਾ ਦੀ ਲਾਗ ਨਾਲ 97 ਲੱਖ ਲੋਕ ਪੀੜਤ ਹਨ ਜਦਕਿ ਇਸ ਬਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 90 ਹਜ਼ਾਰ ਨੇੜੇ ਪਹੁੰਚ ਗਈ ਹੈ। ਹਾਲਾਂਕਿ, 52 ਲੱਖ ਤੋਂ ਵੱਧ ਲੋਕ ਇਸ ਬਿਮਾਰੀ ਤੋਂ ਠੀਕ ਵੀ ਹੋ ਚੁੱਕੇ ਹਨ। ਦੁਨੀਆ ਦੇ 66 ਫ਼ੀਸਦ ਕੋਰੋਨਾ ਮਾਮਲੇ ਸਿਰਫ 10 ਦੇਸ਼ਾਂ ਵਿੱਚ ਹੀ ਹਨ। ਇੱਥੇ ਕੋਵਿਡ-19 ਨਾਲ ਪੀੜਤਾਂ ਦੀ ਗਿਣਤੀ 62 ਲੱਖ ਹੈ।

Coronavirus Corona virus

ਇਸ ਸਮੇਂ ਕੋਰੋਨਾ ਤੋਂ ਸਭ ਤੋਂ ਵੱਧ ਪ੍ਰਭਾਵਿਤ ਮੁਲਕ ਅਮਰੀਕਾ ਹੈ, ਜਿੱਥੇ 25 ਲੱਖ ਤੋਂ ਵੱਧ ਲੋਕ ਕੋਰੋਨਾ ਵਾਇਰਸ ਤੋਂ ਪੀੜਤ ਹਨ ਅਤੇ 1.26 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਧਰ, ਬ੍ਰਾਜ਼ੀਲ ਵਿੱਚ ਕੋਰੋਨਾ ਵਾਇਰਸ ਦੀ ਰੋਜ਼ਾਨਾ ਦਰ ਅਮਰੀਕਾ ਨਾਲੋਂ ਵੀ ਵੱਧ ਦਰਜ ਕੀਤੀ ਜਾ ਰਹੀ ਹੈ। ਅਮਰੀਕਾ ਵਿੱਚ ਪਿਛਲੇ 24 ਘੰਟਿਆਂ ਦੌਰਾਨ 37,907 ਮਾਮਲੇ ਸਾਹਮਣੇ ਆਏ ਅਤੇ 595 ਮੌਤਾਂ ਦਰਜ ਹੋਈਆਂ।

corona virusCorona virus

ਉੱਥੇ ਹੀ ਬ੍ਰਾਜ਼ੀਲ ਵਿੱਚ ਕੋਵਿਡ-19 ਲਾਗ ਦੇ 40,673 ਮਾਮਲੇ ਸਾਹਮਣੇ ਆਏ ਅਤੇ 1,180 ਲੋਕਾਂ ਦੀ ਮੌਤ ਹੋਈ। ਬ੍ਰਾਜ਼ੀਲ ਤੋਂ ਬਾਅਦ ਰੂਸ ਅਤੇ ਭਾਰਤ ਵਿੱਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਪੂਰੀ ਦੁਨੀਆ ਵਿੱਚ ਸਭ ਤੋਂ ਤੇਜ਼ੀ ਨਾਲ ਵੱਧ ਰਹੀ ਹੈ। ਕੋਰੋਨਾ ਵਾਇਰਸ ਦਾ ਕੇਂਦਰ ਬਿੰਦੂ ਰਿਹਾ ਚੀਨ ਇਸ ਸਮੇਂ ਸਭ ਤੋਂ ਵੱਧ ਪ੍ਰਭਾਵਿਤ ਪਹਿਲੇ 20 ਦੇਸ਼ਾਂ ਦੀ ਸੂਚੀ ਵਿੱਚੋਂ ਬਾਹਰ ਹੋ ਗਿਆ ਹੈ, ਜਦਕਿ ਭਾਰਤ ਟੌਪ-4 ਵਿੱਚ ਸ਼ਾਮਲ ਹੈ।

ਪਰ ਉੱਪਰ ਦਿੱਤੀ ਸੂਚੀ ਵਿੱਚ ਸ਼ਾਮਲ ਸਾਰੇ ਦੇਸ਼ਾਂ ਵਿੱਚ ਕੋਰੋਨਾ ਵਾਇਰਸ ਦੀ ਲਾਗ ਫੈਲਣ ਦੇ ਮਾਮਲੇ ਦੋ ਲੱਖ ਤੋਂ ਵੱਧ ਹਨ। ਜਦਕਿ ਵਿਸ਼ਵ ਵਿੱਚ ਨੌਂ ਹੋਰ ਦੇਸ਼ ਅਜਿਹੇ ਹਨ ਜਿੱਥੇ ਇਸ ਬਿਮਾਰੀ ਨਾਲ ਪੀੜਤਾਂ ਦਾ ਅੰਕੜਾ ਇੱਕ ਲੱਕ ਤੋਂ ਵੱਧ ਹੈ। ਚਾਰ ਦੇਸ਼, ਅਮਰੀਕਾ, ਬ੍ਰਾਜ਼ੀਲ, ਬ੍ਰਿਟੇਨ ਤੇ ਇਟਲੀ ਅਜਿਹੇ ਹਨ, ਜਿੱਥੇ ਕੋਰੋਨਾ ਵਾਇਰਸ ਕਾਰਨ 30 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement