
ਅਸ਼ਵਨੀ ਸ਼ਰਮਾ ਨੇ ਸੰਗਰੂਰ ਜ਼ਿਮਨੀ ਚੋਣ ਜਿੱਤਣ 'ਤੇ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੱਤੀ ਹੈ।
ਚੰਡੀਗੜ੍ਹ: ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੰਗਰੂਰ ਜ਼ਿਮਨੀ ਚੋਣ ਜਿੱਤਣ 'ਤੇ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੱਤੀ ਹੈ। ਉਹਨਾਂ ਟਵੀਟ ਕਰਦਿਆਂ ਕਿਹਾ, “ਮੈਂ ਸਰਦਾਰ ਸਿਮਰਨਜੀਤ ਸਿੰਘ ਮਾਨ ਨੂੰ ਸੰਗਰੂਰ ਜ਼ਿਮਨੀ ਚੋਣ 'ਚ ਜਿੱਤ ਲਈ ਵਧਾਈ ਦਿੰਦਾ ਹਾਂ। ਪੰਜਾਬ 'ਚ ਲਗਾਤਾਰ ਹੋ ਰਹੇ ਭਿਆਨਕ ਕਤਲੇਆਮ, ਫੇਲ੍ਹ ਕਾਨੂੰਨ ਵਿਵਸਥਾ 'ਤੇ ਲੋਕਾਂ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਭਗਵੰਤ ਮਾਨ ਆਪਣੀ ਲੋਕ ਸਭਾ ਸੀਟ ’ਤੇ ਹੀ AAP ਨੂੰ ਜਿਤਾਉਣ 'ਚ ਅਸਫ਼ਲ ਰਹੇ”।