ਹਿਮਾਚਲ 'ਚ ਮੀਂਹ ਨੇ ਮਚਾਈ ਤਬਾਹੀ, ਚੰਡੀਗੜ੍ਹ-ਮਨਾਲੀ NH-18 ਘੰਟੇ ਲਈ ਬੰਦ

By : GAGANDEEP

Published : Jun 26, 2023, 2:54 pm IST
Updated : Jun 26, 2023, 2:54 pm IST
SHARE ARTICLE
photo
photo

6 ਜ਼ਿਲ੍ਹਿਆਂ 'ਚ ਆਰੇਂਜ ਅਲਰਟ

 

ਸ਼ਿਮਲਾ: ਮਾਨਸੂਨ ਨੇ ਅਪਣੀ ਐਂਟਰੀ ਨਾਲ ਹਿਮਾਚਲ 'ਚ ਤਬਾਹੀ ਮਚਾਉਣੀ ਸ਼ੁਰੂ ਕਰ ਦਿਤੀ ਹੈ। ਭਾਰੀ ਮੀਂਹ ਤੋਂ ਬਾਅਦ ਵੱਖ-ਵੱਖ ਥਾਵਾਂ 'ਤੇ ਜ਼ਮੀਨ ਖਿਸਕਣ ਕਾਰਨ ਸੈਰ-ਸਪਾਟਾ ਸਥਾਨ ਨੂੰ ਜੋੜਨ ਵਾਲੇ ਦੋ ਰਾਸ਼ਟਰੀ ਰਾਜਮਾਰਗਾਂ ਸਮੇਤ 380 ਸੜਕਾਂ ਬੰਦ ਹਨ। ਚੰਡੀਗੜ੍ਹ-ਮਨਾਲੀ NH-21 ਮੀਲ ਸੱਤ ਅਤੇ ਮੀਲ ਚਾਰ ਦੇ ਨੇੜੇ ਬੰਦ ਪਿਆ ਹੈ। ਮੰਡੀ-ਪੰਡੋਆ ਵਿਚਕਾਰ ਚੱਟਾਨਾਂ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

ਇਹ ਵੀ ਪੜ੍ਹੋ: ਖੌਫ਼ਨਾਕ! ਪਹਿਲਾਂ ਪਤਨੀ ਦੇ ਪ੍ਰੇਮੀ ਦਾ ਵੱਢਿਆ ਗਲਾ, ਫਿਰ ਪੀਤਾ ਖੂਨ, ਘਟਨਾ ਦੀ ਵੀਡੀਓ ਵਾਇਰਲ

ਇਸ ਕਾਰਨ ਮੰਡੀ, ਪੰਡੋਹ ਅਤੇ ਨਾਗਚਲਾ ਵਿਚ ਲੰਮਾ ਜਾਮ ਲੱਗ ਗਿਆ। ਸੈਂਕੜੇ ਵਾਹਨ ਟ੍ਰੈਫਿਕ ਜਾਮ ਵਿਚ ਫਸੇ ਹੋਏ ਹਨ। ਇਸ ਤੋਂ ਪਹਿਲਾਂ ਲੋਕਾਂ ਨੂੰ ਭੁੱਖੇ-ਪਿਆਸੇ ਕਾਰ ਵਿਚ ਰਾਤ ਕੱਟਣੀ ਪਈ। ਦਾਅਵਾ ਕੀਤਾ ਜਾ ਰਿਹਾ ਹੈ ਕਿ NH ਦੁਪਹਿਰ 2 ਵਜੇ ਤੱਕ ਬਹਾਲ ਹੋ ਜਾਵੇਗਾ ਪਰ ਤਿੰਨ ਘੰਟਿਆਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਸੜਕ ਦੀ ਮੁਰੰਮਤ ਦੇ ਕੰਮ ਵਿੱਚ ਰੁਕਾਵਟ ਆ ਰਹੀ ਹੈ।

ਇਹ ਵੀ ਪੜ੍ਹੋ: ਗਰੀਬ ਲਈ ਕਾਲ ਬਣ ਕੇ ਆਇਆ ਮੀਂਹ, ਮਕਾਨ ਦੀ ਛੱਤ ਡਿੱਗਣ ਨਾਲ ਨੌਜਵਾਨ ਦੀ ਹੋਈ ਮੌਤ

ਪਿਛਲੇ 24 ਘੰਟਿਆਂ ਦੌਰਾਨ 3 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ। ਭਾਰੀ ਮੀਂਹ ਨੇ ਇਕ ਪੱਕਾ ਮਕਾਨ, 13 ਵਾਹਨ ਅਤੇ ਇਕ ਸਕੂਲ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਇਆ। ਹੜ੍ਹ ਵਿਚ ਵਹਿ ਜਾਣ ਕਾਰਨ ਪੰਜ ਬੱਕਰੀਆਂ ਦੀ ਮੌਤ ਹੋ ਗਈ ਹੈ ਅਤੇ 16 ਲਾਪਤਾ ਹਨ। ਮੀਂਹ ਕਾਰਨ 2.56 ਕਰੋੜ ਰੁਪਏ ਦੀ ਸਰਕਾਰੀ ਤੇ ਗੈਰ-ਸਰਕਾਰੀ ਜਾਇਦਾਦ ਤਬਾਹ ਹੋ ਗਈ ਹੈ।

ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਤੱਕ ਸੂਬੇ ਦੇ ਲੋਕਾਂ ਨੂੰ ਬਾਰਿਸ਼ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਸੂਬੇ 'ਚ ਪੰਜ ਦਿਨਾਂ ਤੱਕ ਭਾਰੀ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਕੁਝ ਥਾਵਾਂ 'ਤੇ ਬੱਦਲ ਫਟਣ ਵਰਗੀਆਂ ਘਟਨਾਵਾਂ ਵੀ ਦੇਖਣ ਨੂੰ ਮਿਲ ਸਕਦੀਆਂ ਹਨ। ਬੁਲੇਟਿਨ 'ਚ ਸ਼ਿਮਲਾ, ਬਿਲਾਸਪੁਰ, ਹਮੀਰਪੁਰ, ਊਨਾ, ਮੰਡੀ ਅਤੇ ਕੁੱਲੂ ਜ਼ਿਲਿਆਂ 'ਚ ਦੁਪਹਿਰ 3 ਵਜੇ ਤੱਕ ਭਾਰੀ ਬਾਰਿਸ਼ ਲਈ ਆਰੇਂਜ ਅਲਰਟ ਦਿੱਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement