Vande Bharat Express train: ਵੰਦੇ ਭਾਰਤ ਟਰੇਨ ਨੂੰ ਲੈ ਕੇ ਵੱਡੀ ਖ਼ਬਰ,15 ਅਗਸਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੇ ਸਕਦੇ ਹਨ ਹਰੀ ਝੰਡੀ 

By : BALJINDERK

Published : Jun 26, 2024, 4:26 pm IST
Updated : Jun 26, 2024, 8:06 pm IST
SHARE ARTICLE
Vande Bharat Express train
Vande Bharat Express train

Vande Bharat Express train: ਵੰਦੇ ਭਾਰਤ ਸਲੀਪਰ ਟ੍ਰੇਨ ਦਿੱਲੀ ਤੋਂ ਭੋਪਾਲ, ਸੂਰਤ ਦੇ ਰਸਤੇ ਜਾਵੇਗੀ ਮੁੰਬਈ 

Vande Bharat Express train: ਵੰਦੇ ਭਾਰਤ ਐਕਸਪ੍ਰੈਸ ਟਰੇਨ ਦੇਸ਼ ਭਰ 'ਚ ਕਈ ਰੂਟਾਂ 'ਤੇ ਚੱਲ ਰਹੀ ਹੈ। ਭਾਰਤੀ ਰੇਲਵੇ ਦੀਆਂ ਉੱਨਤ ਵਿਸ਼ੇਸ਼ਤਾਵਾਂ ਵਾਲੀ ਇਸ ਹਾਈ-ਸਪੀਡ ਟਰੇਨ ਦਾ ਵੱਖ-ਵੱਖ ਥਾਵਾਂ 'ਤੇ ਲਗਾਤਾਰ ਵਿਸਤਾਰ ਕੀਤਾ ਜਾ ਰਿਹਾ ਹੈ। ਪਿਛਲੇ ਕਈ ਮਹੀਨਿਆਂ ਤੋਂ ਵੰਦੇ ਭਾਰਤ ਸਲੀਪਰ ਟਰੇਨ ਦੀ ਜਾਣਕਾਰੀ ਲਗਾਤਾਰ ਖ਼ਬਰਾਂ 'ਚ ਆ ਰਹੀਆਂ ਹਨ। 
ਇਸ ਸਬੰਧੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੰਦੇ ਭਾਰਤ ਸਲੀਪਰ ਕੰਸੈਪਟ ਟਰੇਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਹੁਣ ਖਬ਼ਰ ਆਈ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਦੇਸ਼ ਨੂੰ ਪਹਿਲੀ ਵੰਦੇ ਭਾਰਤ ਸਲੀਪਰ ਟਰੇਨ ਦਾ ਤੋਹਫ਼ਾ ਦੇ ਸਕਦੇ ਹਨ।
ਰੇਲ ਮੰਤਰਾਲੇ ਦੇ ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ 15 ਅਗਸਤ ਤੋਂ ਪਹਿਲਾਂ ਦੇਸ਼ ਨੂੰ ਪਹਿਲੀ ਵੰਦੇ ਭਾਰਤ ਸਲੀਪਰ ਟਰੇਨ ਤੋਹਫ਼ਾ ਦੇ ਸਕਦੇ ਹਨ। ਅਤਿਆਧੁਨਿਕ ਸਹੂਲਤਾਂ ਵਾਲੀ ਵੰਦੇ ਭਾਰਤ ਸਲੀਪਰ ਟਰੇਨ ਦੇ ਆਉਣ ਨਾਲ ਲੰਬੀ ਦੂਰੀ ਦੀ ਯਾਤਰਾ ਪਹਿਲਾਂ ਨਾਲੋਂ ਆਸਾਨ ਹੋ ਜਾਵੇਗੀ। 15 ਅਗਸਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਮੁੰਬਈ ਤੋਂ ਦਿੱਲੀ ਲਈ ਵੰਦੇ ਭਾਰਤ ਸਲੀਪਰ ਟਰੇਨ ਨੂੰ ਹਰੀ ਝੰਡੀ ਦੇ ਸਕਦੇ ਹਨ।

ਦੱਸਣਯੋਗ ਹੈ ਕਿ ਸਭ ਤੋਂ ਪਹਿਲਾਂ ਦਿੱਲੀ ਅਤੇ ਮੁੰਬਈ ਵਿਚਕਾਰ ਵੰਦੇ ਭਾਰਤ ਸਲੀਪਰ ਟਰੇਨ ਚਲਾਉਣ ਦੀ ਯੋਜਨਾ ਬਣਾਈ ਗਈ ਹੈ ਕਿਉਂਕਿ ਦਿੱਲੀ-ਮੁੰਬਈ ਰੇਲਵੇ ਰੂਟ ਬਹੁਤ ਵਿਅਸਤ ਹੈ ਅਤੇ ਇਸ ਰੂਟ 'ਤੇ ਯਾਤਰੀਆਂ ਦੀ ਭਾਰੀ ਭੀੜ ਹੈ। ਦਿੱਲੀ ਤੋਂ ਮੁੰਬਈ ਰੂਟ 'ਤੇ ਜ਼ਿਆਦਾ ਯਾਤਰੀ ਹੋਣ ਕਾਰਨ ਇਸ ਰੂਟ 'ਤੇ ਟਰੇਨਾਂ 'ਚ ਸੀਟਾਂ ਦੀ ਕਮੀ ਹਮੇਸ਼ਾ ਹੀ ਰਹਿੰਦੀ ਹੈ। ਕਈ ਟਰੇਨਾਂ 'ਚ ਆਸਾਨੀ ਨਾਲ ਰਿਜ਼ਰਵੇਸ਼ਨ ਲੈਣ 'ਚ ਵੀ ਯਾਤਰੀਆਂ ਨੂੰ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਇਸ ਰੂਟ 'ਤੇ ਵੰਦੇ ਭਾਰਤ ਸਲੀਪਰ ਟਰੇਨ ਚਲਾਉਣ ਨਾਲ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ। ਰੇਲਵੇ ਨੇ ਦਿੱਲੀ ਤੋਂ ਮੁੰਬਈ ਰੂਟ 'ਤੇ ਪਹਿਲੀ ਵਾਰ ਸਲੀਪਰ ਟਰੇਨ ਚਲਾਉਣ ਦੀ ਤਿਆਰੀ ਕਰ ਲਈ ਹੈ। ਵੰਦੇ ਭਾਰਤ ਸਲੀਪਰ ਟ੍ਰੇਨ ਦਿੱਲੀ ਤੋਂ ਭੋਪਾਲ, ਸੂਰਤ ਦੇ ਰਸਤੇ ਮੁੰਬਈ ਜਾਵੇਗੀ।
ਤੁਹਾਨੂੰ ਦੱਸ ਦੇਈਏ ਕਿ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕੁਝ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਭਾਰਤ ਦੀ ਪਹਿਲੀ ਵੰਦੇ ਭਾਰਤ ਸਲੀਪਰ ਟਰੇਨ 2 ਮਹੀਨਿਆਂ ਦੇ ਅੰਦਰ ਪਟੜੀ 'ਤੇ ਆ ਜਾਵੇਗੀ। ਇਸ ਸਾਲ ਦੇ ਸ਼ੁਰੂ ’ਚ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਵੀ ਵੰਦੇ ਭਾਰਤ ਸਲੀਪਰ ਟਰੇਨ ਦੇ ਰੇਲ ਸੈੱਟਾਂ ਦੇ ਕੰਮ ਦਾ ਮੁਆਇਨਾ ਕਰਨ ਲਈ ਬੈਂਗਲੁਰੂ ਗਏ ਸਨ। ਰੇਲ ਮੰਤਰੀ ਨੇ ਉਸ ਥਾਂ ਦਾ ਦੌਰਾ ਕੀਤਾ ਜਿੱਥੇ ਵੰਦੇ ਭਾਰਤ ਸਲੀਪਰ ਟਰੇਨ ਬਣਾਈ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ’ਚ ਇਸ ਸਾਲ ਵਿਧਾਨ ਸਭਾ ਚੋਣਾਂ ਹਨ। ਇਸ ਲਈ ਮਹਾਰਾਸ਼ਟਰ ਨੂੰ ਪਹਿਲੀ ਵੰਦੇ ਭਾਰਤ ਸਲੀਪਰ ਟਰੇਨ ਦਾ ਤੋਹਫਾ ਮਿਲਣ ਦੀ ਪੂਰੀ ਉਮੀਦ ਹੈ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੂੰ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਚੋਣ ਸਹਿ-ਇੰਚਾਰਜ ਬਣਾਇਆ ਗਿਆ ਹੈ।

(For more news apart from Big news Vande Bharat Express train, PM can give green signal before August 15 News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement