
Karnataka News: ਪੁਲਿਸ ਨੇ ਪਿੰਡ ਵਾਸੀਆਂ ਦੀ ਮਦਦ ਨਾਲ ਲਾਸ਼ਾਂ ਨੂੰ ਮਲਬੇ 'ਚੋਂ ਕੱਢ ਕੇ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ
Fallen wall of the house due to heavy rain Karnataka News: ਕਰਨਾਟਕ 'ਚ ਮੰਗਲੁਰੂ ਜ਼ਿਲ੍ਹੇ ਦੇ ਕੁਟਾਰੂ ਮਦਨੀਨਗਰ ਪਿੰਡ 'ਚ ਇਕ ਵੱਡਾ ਹਾਦਸਾ ਵਾਪਰ ਗਿਆ। ਜਿੱਥੇ ਇੱਕ ਘਰ ਦੀ ਕੰਧ ਡਿੱਗਣ ਨਾਲ ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਪਿੰਡ ਵਾਸੀਆਂ ਦੀ ਮਦਦ ਨਾਲ ਲਾਸ਼ਾਂ ਨੂੰ ਮਲਬੇ 'ਚੋਂ ਕੱਢ ਕੇ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ: Chandigarh School Summer Vacation News: ਕੀ ਭਿਆਨਕ ਗਰਮੀ ਦੇ ਵਿਚਕਾਰ ਚੰਡੀਗੜ੍ਹ ਦੇ ਸਕੂਲਾਂ ਵਿਚ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ?
ਪੁਲਿਸ ਨੇ ਦੱਸਿਆ ਕਿ ਮੰਗਲਵਾਰ ਰਾਤ ਨੂੰ ਤੇਜ਼ ਮੀਂਹ ਕਾਰਨ ਸਵੇਰੇ ਕਰੀਬ 6.30 ਵਜੇ ਇਕ ਘਰ ਦੀ ਕੰਧ ਡਿੱਗ ਗਈ। ਜਿਸ ਘਰ ਦੀ ਕੰਧ ਡਿੱਗੀ ਉਹ ਯਾਸਿਰ ਦਾ ਸੀ। ਸਥਾਨਕ ਲੋਕਾਂ ਮੁਤਾਬਕ ਕੰਧ ਨੂੰ ਲੈ ਕੇ ਯਾਸਿਰ ਅਤੇ ਉਸ ਦੇ ਗੁਆਂਢੀ ਵਿਚਾਲੇ ਝਗੜਾ ਚੱਲ ਰਿਹਾ ਸੀ। ਕੰਧ ਯਾਸਿਰ ਦੇ ਘਰ ਦੇ ਬਿਲਕੁਲ ਨੇੜੇ ਬਣਾਈ ਗਈ ਸੀ। ਘਟਨਾ ਤੋਂ ਬਾਅਦ ਬਚਾਅ ਕਰਮਚਾਰੀ ਮੌਕੇ 'ਤੇ ਪਹੁੰਚੇ ਅਤੇ ਲਾਸ਼ਾਂ ਨੂੰ ਮਲਬੇ 'ਚੋਂ ਬਾਹਰ ਕੱਢਿਆ ਗਿਆ। ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: Barnala News: ਰਜਬਾਹਾ ਟੁੱਟਣ ਕਾਰਨ ਖੇਤਾਂ ਵਿਚ ਵੜਿਆ ਪਾਣੀ, ਕਿਸਾਨਾਂ ਦੀ 10 ਏਕੜ ਮੱਕੀ ਦੀ ਫਸਲ 'ਚ ਤਬਾਹ
ਜ਼ਿਕਰਯੋਗ ਹੈ ਕਿ ਮੰਗਲਵਾਰ ਰਾਤ ਤੋਂ ਦੱਖਣੀ ਕੰਨੜ 'ਚ ਬਾਰਿਸ਼ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਵੀ ਜ਼ਿਲ੍ਹੇ ਵਿੱਚ 27 ਜੂਨ ਤੱਕ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ 14 ਜੂਨ ਨੂੰ ਮੁੰਬਈ ਦੇ ਐਂਟੌਪ ਹਿੱਲ ਇਲਾਕੇ ਦੇ ਵਿਜੇ ਨਗਰ 'ਚ ਮਕਾਨ ਦਾ ਕੁਝ ਹਿੱਸਾ ਡਿੱਗਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਸੀ। ਇਹ ਜਾਣਕਾਰੀ ਬ੍ਰਿਹਨਮੁੰਬਈ ਮਿਉਂਸਪਲ ਕਾਰਪੋਰੇਸ਼ਨ (ਬੀਐਮਸੀ) ਨੇ ਦਿੱਤੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more news apart from Fallen wall of the house due to heavy rain Karnataka News, stay tuned to Rozana Spokesman)