Goldy Brar : NIA ਨੇ ਗੋਲਡੀ ਬਰਾੜ ਤੇ ਉਸ ਦੇ ਸਾਥੀ ਦੀ ਗ੍ਰਿਫਤਾਰੀ ’ਤੇ ਰੱਖਿਆ 10-10 ਲੱਖ ਰੁਪਏ ਦਾ ਇਨਾਮ
Published : Jun 26, 2024, 8:38 pm IST
Updated : Jun 26, 2024, 8:38 pm IST
SHARE ARTICLE
terrorist Goldy Brar
terrorist Goldy Brar

''ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਜਬਰੀ ਵਸੂਲੀ ਲਈ ਇਕ ਕਾਰੋਬਾਰੀ ਦੇ ਘਰ ’ਤੇ ਗੋਲੀ ਚਲਾਉਣ ਦੇ ਮਾਮਲੇ ’ਚ ਲੋੜੀਂਦੇ ਸਨ''

Goldy Brar : ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਬੁਧਵਾਰ ਨੂੰ ਚੰਡੀਗੜ੍ਹ ’ਚ ‘ਜਬਰੀ ਵਸੂਲੀ ਅਤੇ ਗੋਲੀਬਾਰੀ’ ਦੇ ਮਾਮਲੇ ’ਚ ਲੋੜੀਂਦੇ ਕੈਨੇਡਾ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਅਤੇ ਉਸ ਦੇ ਇਕ ਹੋਰ ਸਾਥੀ ਦੀ ਗ੍ਰਿਫਤਾਰੀ ’ਚ ਮਦਦ ਕਰਨ ਵਾਲੀ ਜਾਣਕਾਰੀ ਸਾਂਝੀ ਕਰਨ ਵਾਲਿਆਂ ਨੂੰ 10-10 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਨੇ ਇਕ ਬਿਆਨ ’ਚ ਕਿਹਾ ਕਿ ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਜਬਰੀ ਵਸੂਲੀ ਲਈ ਇਕ ਕਾਰੋਬਾਰੀ ਦੇ ਘਰ ’ਤੇ ਗੋਲੀ ਚਲਾਉਣ ਦੇ ਮਾਮਲੇ ’ਚ ਲੋੜੀਂਦੇ ਸਨ।

ਬਿਆਨ ’ਚ ਕਿਹਾ ਗਿਆ ਹੈ ਕਿ ਸਤਵਿੰਦਰ ਸਿੰਘ ਉਰਫ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਹੁਕਮ ਨਗਰ, ਸ੍ਰੀ ਮੁਕਤਸਰ ਸਾਹਿਬ ਸ਼ਹਿਰ, ਪੰਜਾਬ ਅਤੇ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ ਗੋਲਡੀ ਰਾਜਪੁਰਾ ਪੁੱਤਰ ਸੁਖਜਿੰਦਰ ਸਿੰਘ ਵਾਸੀ ਬਾਬਾ ਦੀਪ ਸਿੰਘ ਕਲੋਨੀ, ਰਾਜਪੁਰਾ, ਪੰਜਾਬ ਵਿਰੁਧ ਭਾਰਤੀ ਦੰਡਾਵਲੀ, ਗੈਰ ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਅਤੇ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

 ਬਿਆਨ ਵਿਚ ਕਿਹਾ ਗਿਆ ਹੈ ਕਿ ਐਨ.ਆਈ.ਏ. ਨੇ ਬੁਧਵਾਰ ਨੂੰ ਚੰਡੀਗੜ੍ਹ ਵਿਚ ਇਕ ਕਾਰੋਬਾਰੀ ਦੇ ਘਰ ਜਬਰੀ ਵਸੂਲੀ ਅਤੇ ਗੋਲੀਬਾਰੀ ਦੇ ਮਾਮਲੇ ਵਿਚ ਲੋੜੀਂਦੇ ਅਤਿਵਾਦੀ ਗੋਲਡੀ ਬਰਾੜ ਦੀ ਭਾਲ ਵਿਚ ਅਪਣਾ ਨੈੱਟਵਰਕ ਸਰਗਰਮ ਕੀਤਾ ਅਤੇ ਉਨ੍ਹਾਂ ਦੀ ਗ੍ਰਿਫਤਾਰੀ ’ਤੇ ਨਕਦ ਇਨਾਮ ਦਾ ਐਲਾਨ ਕੀਤਾ। ”


ਏਜੰਸੀ ਨੇ ਦੋਹਾਂ ਵਿਅਕਤੀਆਂ ਵਿਚੋਂ ਕਿਸੇ ਦੀ ਗ੍ਰਿਫਤਾਰੀ ਲਈ ਕੋਈ ਵੀ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਹ ਵੀ ਕਿਹਾ ਕਿ ‘ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।’ ਇਸ ਸਬੰਧੀ ਜਾਣਕਾਰੀ ਐਨ.ਆਈ.ਏ. ਹੈੱਡਕੁਆਰਟਰ ਦੇ ਟੈਲੀਫੋਨ ਨੰਬਰ ’ਤੇ ਜਾਂ ਈ-ਮੇਲ, ਵਟਸਐਪ ਜਾਂ ਟੈਲੀਗ੍ਰਾਮ ਐਪ ਰਾਹੀਂ ਦਿਤੀ ਜਾ ਸਕਦੀ ਹੈ। 

Location: India, Delhi

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement