
Doda Encounter : ਗੋਲ਼ੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਹੋਇਆ ਜ਼ਖ਼ਮੀ
Doda Encounter : ਜੰਮੂ ਡਿਵੀਜ਼ਨ ਦੇ ਡੋਡਾ ਜ਼ਿਲ੍ਹੇ 'ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ। ਜ਼ਿਲ੍ਹੇ ਦੇ ਗੰਡੋਹ ਇਲਾਕੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋਲ਼ੀਬਾਰੀ ਹੋਈ ਹੈ। ਸੂਤਰਾਂ ਮੁਤਾਬਕ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਗੋਲ਼ੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਜਵਾਨ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਇਹ ਇਲਾਕਾ ਸੰਘਣੇ ਜੰਗਲਾਂ ਅਤੇ ਪਹਾੜਾਂ ਨਾਲ ਘਿਰਿਆ ਹੋਇਆ ਹੈ। ਇੱਥੇ ਭਾਰੀ ਮੀਂਹ ਪੈ ਰਿਹਾ ਹੈ। ਇਸ ਦੌਰਾਨ ਆਪਰੇਸ਼ਨ ਚੱਲ ਰਿਹਾ ਹੈ।
ਅੱਤਵਾਦੀਆਂ ਦੀ ਭਾਲ 'ਚ ਪਿਛਲੇ ਕੁਝ ਦਿਨਾਂ ਤੋਂ ਡੋਡਾ 'ਚ ਲਗਾਤਾਰ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਕਈ ਵਾਰ ਸ਼ੱਕੀ ਦੇਖੇ ਜਾਣ ਦੀਆਂ ਸੂਚਨਾਵਾਂ ਮਿਲੀਆਂ ਪਰ ਕੋਈ ਸਫਲਤਾ ਨਹੀਂ ਮਿਲੀ। ਅੱਜ ਮੁੱਠਭੇੜ ਵਾਲੀ ਥਾਂ 'ਤੇ ਇਕ ਸ਼ੱਕੀ ਵਿਅਕਤੀ ਦੇ ਮੁੜ ਨਜ਼ਰ ਆਉਣ ਤੋਂ ਬਾਅਦ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਘੇਰਾਬੰਦੀ ਸਖ਼ਤ ਹੁੰਦੀ ਦੇਖ ਅੱਤਵਾਦੀਆਂ ਨੇ ਗੋਲ਼ੀਬਾਰੀ ਕਰ ਦਿੱਤੀ, ਜਿਸ ਦੇ ਜਵਾਬ 'ਚ ਮੁਕਾਬਲਾ ਸ਼ੁਰੂ ਹੋ ਗਿਆ।
Op Lagor
— White Knight Corps (@Whiteknight_IA) June 26, 2024
Based on specific intelligence inputs, a joint operation of #IndianArmy with #JKP was launched in the Gandoh, #Bhaderwah Sector.
Contact has been established with the terrorists and firefight is in progress. pic.twitter.com/1O5ObTzhRg
ਫੌਜ ਦੀ ਵ੍ਹਾਈਟ ਨਾਈਟ ਕੋਰ ਨੇ ਡੋਡਾ ਮੁਕਾਬਲੇ ਦੀ ਜਾਣਕਾਰੀ ਸਾਂਝੀ ਕੀਤੀ ਹੈ। ਫੌਜ ਨੇ ਇਸ ਨੂੰ ਆਪਰੇਸ਼ਨ ਲਾਗੋਰ ਦਾ ਨਾਂ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਖਾਸ ਖੁਫੀਆ ਸੂਚਨਾ ਦੇ ਆਧਾਰ 'ਤੇ ਭਦਰਵਾਹ ਸੈਕਟਰ ਦੇ ਗੰਡੋਹ 'ਚ ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਸਾਂਝੀ ਮੁਹਿੰਮ ਚਲਾਈ ਗਈ ਹੈ। ਅੱਤਵਾਦੀਆਂ ਦੀ ਮੌਜੂਦਗੀ ਦਾ ਪਤਾ ਲੱਗਾ ਹੈ। ਦੋਵਾਂ ਪਾਸਿਆਂ ਤੋਂ ਗੋਲ਼ੀਬਾਰੀ ਜਾਰੀ ਹੈ।
(For more news apart from Security forces killed three terrorists during the encounter in Doda News in Punjabi, stay tuned to Rozana Spokesman)