Lucknow-Agra Expressway : ਟਰੱਕ ਨੂੰ ਓਵਰਟੈਕ ਕਰਨ ਦੇ ਚੱਕਰ ’ਚ ਖੱਡ ਵਿਚ ਡਿੱਗੀ ਬੱਸ, ਦੋ ਦੀ ਮੌਤ

By : PARKASH

Published : Jun 26, 2025, 12:56 pm IST
Updated : Jun 26, 2025, 12:56 pm IST
SHARE ARTICLE
Lucknow-Agra Expressway : Bus falls into gorge while trying to overtake truck, two die
Lucknow-Agra Expressway : Bus falls into gorge while trying to overtake truck, two die

Lucknow-Agra Expressway : ਬਿਹਾਰ ਤੋਂ ਦਿੱਲੀ ਜਾ ਰਹੀ ਸੀ ਬੱਸ ’ਚ ਸਵਾਰ ਸਨ 80 ਯਾਤਰੀ, 50 ਹੋਏ ਜ਼ਖ਼ਮੀ

 

Lucknow-Agra Expressway : ਵੀਰਵਾਰ ਸਵੇਰੇ ਸੈਫਈ ਇਲਾਕੇ ਵਿੱਚ ਲਖਨਊ ਆਗਰਾ ਐਕਸਪ੍ਰੈਸਵੇਅ ’ਤੇ ਬਿਹਾਰ ਤੋਂ ਦਿੱਲੀ ਜਾ ਰਹੀ ਇੱਕ ਡਬਲ-ਡੈਕਰ ਬੱਸ ਇੱਕ ਟਰੱਕ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਵਿੱਚ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਇੱਕ ਡੂੰਘੀ ਖੱਡ ਵਿੱਚ ਡਿੱਗ ਗਈ, ਜਿਸ ਨਾਲ ਬੱਸ ਵਿੱਚ ਸਵਾਰ ਦੋ ਯਾਤਰੀਆਂ ਦੀ ਮੌਤ ਹੋ ਗਈ, ਜਦੋਂ ਕਿ ਲਗਭਗ 50 ਯਾਤਰੀ ਜ਼ਖ਼ਮੀ ਹੋ ਗਏ।

ਸੀਨੀਅਰ ਪੁਲਿਸ ਸੁਪਰਡੈਂਟ ਬ੍ਰਿਜੇਸ਼ ਕੁਮਾਰ ਸ਼੍ਰੀਵਾਸਤਵ ਨੇ ਦੱਸਿਆ ਕਿ ਬੱਸ ਯਾਤਰੀਆਂ ਸ਼ਈਦਾ (22), ਜੋ ਕਿ ਨੇਪਾਲ ਦੀ ਰਹਿਣ ਵਾਲੀ ਸੀ, ਅਤੇ ਮਨੋਜ ਕੁਮਾਰ (52), ਜੋ ਕਿ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਦੇ ਰਾਮਪੁਰ ਡੀਹ ਦਾ ਰਹਿਣ ਵਾਲਾ ਸੀ, ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੀਵਾਸਤਵ ਨੇ ਕਿਹਾ ਕਿ ਜਦੋਂ ਬੇਕਾਬੂ ਬੱਸ ਪਲਟ ਗਈ ਅਤੇ ਡੂੰਘੀ ਖੱਡ ਵਿੱਚ ਡਿੱਗ ਗਈ ਤਾਂ ਬੱਸ ਵਿੱਚ ਸਵਾਰ ਯਾਤਰੀਆਂ ਵਿੱਚ ਚੀਕ-ਚਿਹਾੜਾ ਪੈ ਗਿਆ, ਜਿਸ ਤੋਂ ਬਾਅਦ ਉੱਥੋਂ ਲੰਘ ਰਹੇ ਲੋਕਾਂ ਨੇ ਪੁਲਿਸ ਅਤੇ ਹਾਈਵੇਅ ਸੇਫਟੀ ਪੁਲਿਸ ਨੂੰ ਸੂਚਿਤ ਕੀਤਾ।

ਉਨ੍ਹਾਂ ਕਿਹਾ ਕਿ ਸੂਚਨਾ ਮਿਲਦੇ ਹੀ ਸੈਫ਼ਈ ਪੁਲਿਸ ਸਟੇਸ਼ਨ ਅਤੇ ਹਾਈਵੇਅ ਸੇਫਟੀ ਪੈਟਰੋਲਿੰਗ ਕਰਮਚਾਰੀ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਬੱਸ ਵਿੱਚ ਫਸੇ ਯਾਤਰੀਆਂ ਨੂੰ ਬਚਾਇਆ ਅਤੇ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਸੈਫ਼ਈ ਮੈਡੀਕਲ ਕਾਲਜ ਹਸਪਤਾਲ ਭੇਜਿਆ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਬੱਸ ਵਿੱਚ ਲਗਭਗ 80 ਯਾਤਰੀ ਸਵਾਰ ਸਨ।

(For more news apart from Etawah Latest News, stay tuned to Rozana Spokesman)

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement