
ਕਰਨਾਟਕ ਦੇ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਨੇ ਅਹੁਦੇ ਤੋਂ ਹਟਾਏ ਜਾਣ ਸਬੰਧੀ ਕਿਆਸਰਾਈਆਂ ਨੂੰ ਵਿਰਾਮ ਦਿੰਦੇ ਹੋਏ ਅਸਤੀਫ਼ੇ ਦੇ ਐਲਾਨ ਕੀਤਾ ਹੈ।
ਬੰਗਲੁਰੂ: ਕਰਨਾਟਕ ਦੇ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਨੇ ਅਹੁਦੇ ਤੋਂ ਹਟਾਏ ਜਾਣ ਸਬੰਧੀ ਕਿਆਸਰਾਈਆਂ ਨੂੰ ਵਿਰਾਮ ਦਿੰਦੇ ਹੋਏ ਅੱਜ ਅਸਤੀਫ਼ੇ ਦੇ ਐਲਾਨ ਕੀਤਾ ਹੈ। ਉਹਨਾਂ ਨੇ ਕਿਹਾ ਕਿ ਉਹ ਅਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ। ਬੀਐੱਸ ਯੇਦੀਯੁਰੱਪਾ (Karnataka CM BS Yediyurappa resigns) ਨੇ ਇਹ ਐਲਾਨ ਉਸ ਸਮੇਂ ਕੀਤਾ ਜਦੋਂ ਕਰਨਾਟਕ ਦੀ ਭਾਜਪਾ ਸਰਕਾਰ ਨੂੰ ਦੋ ਸਾਲ ਪੂਰੇ ਹੋਏ ਹਨ।
Karnataka CM BS Yediyurappa resigns
ਹੋਰ ਪੜ੍ਹੋ: ਕਿਨੌਰ ਹਾਦਸਾ: ਮੌਤ ਤੋਂ ਪਹਿਲਾਂ ਡਾਕਟਰ ਨੇ ਟਵੀਟ ਕੀਤੀ ਸੀ ਆਖਰੀ ਫੋਟੋ, ਭਾਵੁਕ ਹੋਏ ਲੋਕ
ਅਸਤੀਫ਼ੇ ਦਾ ਐਲਾਨ ਕਰਦੇ ਹੋਏ ਯੇਦੀਯੁਰੱਪਾ ਨੇ ਕਿਹਾ ਕਿ ਉਹਨਾਂ ਨੇ ਕਰਨਾਟਕ ਦੇ ਲੋਕਾਂ ਲਈ ਕਾਫੀ ਕੰਮ ਕਰਨਾ ਹੈ। ਸਾਨੂੰ ਸਾਰਿਆਂ ਨੂੰ ਮਿਹਨਤ ਨਾਲ ਕੰਮ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਉਹ ਹਮੇਸ਼ਾਂ ਅਗਨੀ ਪ੍ਰੀਖਿਆ ’ਚੋਂ ਗੁਜ਼ਰੇ ਹਨ। ਦਰਅਸਲ ਲਗਭਗ ਇਕ ਹਫ਼ਤੇ ਤੋਂ ਕਰਨਾਟਰ ਵਿਚ ਮੁੱਖ ਮੰਤਰੀ ਅਹੁਦੇ ਨੂੰ ਲੈ ਕੇ ਸਿਆਸੀ ਹੰਗਾਮਾ ਚੱਲ ਰਿਹਾ ਸੀ।
BS Yediyurappa and PM Modi
ਹੋਰ ਪੜ੍ਹੋ: ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵੱਲੋਂ ਅੰਤਰਰਾਸ਼ਟਰੀ ਵਰਚੁਅਲ ਐਲੂਮਨੀ ਮੀਟ ਦਾ ਆਯੋਜਨ
ਕੁਝ ਸਮਾਂ ਪਹਿਲਾਂ ਕਰਨਾਟਕ ਦੇ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਸੀ ਕਿ ਭਾਜਪਾ ਹਾਈ ਕਮਾਨ ਉਹਨਾਂ ਨੂੰ ਅਹੁਦੇ ਤੋਂ ਹਟਾਉਣਾ ਚਾਹੁੰਦੀ ਹੈ।
Karnataka CM BS Yediyurappa resigns
ਹੋਰ ਪੜ੍ਹੋ: ਖੇਤੀ ਕਾਨੂੰਨਾਂ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ, ਟਰੈਕਟਰ ਚਲਾ ਕੇ ਸੰਸਦ ਭਵਨ ਪਹੁੰਚੇ ਰਾਹੁਲ ਗਾਂਧੀ
ਜ਼ਿਕਰਯੋਗ ਹੈ ਕਿ 2018 ਵਿਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੂਬੇ ਵਿਚ ਕਾਂਗਰਸ ਅਤੇ ਜੇਡੀਐਸ ਦੀ ਸਰਕਾਰ ਬਣੀ ਸੀ ਪਰ ਇਹ ਸਰਕਾਰ ਇਕ ਸਾਲ ਹੀ ਚੱਲ ਸਕੀ ਅਤੇ ਬਾਅਦ ਵਿਚ ਭਾਜਪਾ ਨੇ ਬੀਐਸ ਯੇਦੀਯੁਰੱਪਾ ਦੀ ਅਗਵਾਈ ਵਿਚ ਅਪਣੀ ਸਰਕਾਰੀ ਬਣਾਈ ਸੀ।