
ਯੇਦੀਯੁਰੱਪਾ ਨੇ ਕਿਹਾ, ਮੈਂ ਅਸਤੀਫ਼ਾ ਦੇਣ ਦਾ ਫੈਸਲਾ ਕੀਤਾ ਹੈ। ਮੈਂ ਇਹ ਉਦਾਸ ਹੋ ਕੇ ਨਹੀਂ, ਬਲਕਿ ਖੁਸ਼ੀ ਨਾਲ ਕਰ ਰਿਹਾ ਹਾਂ।
ਬੰਗਲੁਰੂ: ਕਰਨਾਟਕ 'ਚ ਅੱਜ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ (CM BS Yediyurappa) ਨੇ ਆਖਰਕਾਰ ਆਪਣੇ ਅਹੁਦੇ ਤੋਂ ਅਸਤੀਫ਼ਾ (Resigns) ਦੇ ਦਿੱਤਾ ਹੈ। ਯੇਦੀਯੁਰੱਪਾ ਨੇ ਰਾਜਪਾਲ ਥਾਵਰਚੰਦ ਗਹਿਲੋਤ (Governor Thawar Chand Gehlot) ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਰਾਜਪਾਲ ਨੇ ਅਸਤੀਫ਼ਾ ਸਵੀਕਾਰ (Accepted Resign) ਕਰ ਲਿਆ ਹੈ। ਯੇਦੀਯੁਰੱਪਾ ਨੇ ਕੁਝ ਸਮੇਂ ਪਹਿਲਾਂ ਇਕ ਸਮਾਗਮ ਵਿਚ ਭਾਸ਼ਣ ਦਿੰਦੇ ਹੋਏ ਆਪਣੇ ਅਸਤੀਫੇ ਦਾ ਐਲਾਨ ਕੀਤਾ ਸੀ।
ਹੋਰ ਪੜ੍ਹੋ: ਮਨੀਸ਼ ਤਿਵਾੜੀ ਦਾ ਦਾਅਵਾ: 2024 ਤੱਕ ਲੋਕ ਸਭਾ ਸੀਟਾਂ ਦੀ ਗਿਣਤੀ 'ਚ ਵਾਧਾ ਕਰ ਸਕਦੀ ਮੋਦੀ ਸਰਕਾਰ
Governor Thawar Chand Gehlot
ਯੇਦੀਯੁਰੱਪਾ ਨੇ ਕਿਹਾ, ‘ਮੈਂ ਅਸਤੀਫ਼ਾ ਦੇਣ ਦਾ ਫੈਸਲਾ ਕੀਤਾ ਹੈ। ਮੈਂ ਇਹ ਉਦਾਸ ਹੋ ਕੇ ਨਹੀਂ, ਬਲਕਿ ਖੁਸ਼ੀ ਨਾਲ ਕਰ ਰਿਹਾ ਹਾਂ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਮੈਨੂੰ 75 ਸਾਲ ਦੀ ਉਮਰ ਤੋਂ ਬਾਅਦ ਵੀ ਅਹੁਦੇ 'ਤੇ ਬਣੇ ਰਹਿਣ ਦੀ ਆਗਿਆ ਦਿੱਤੀ। ਮੈਂ ਭਵਿੱਖ ਵਿਚ ਪਾਰਟੀ ਨਿਰਮਾਣ ਦੀਆਂ ਗਤੀਵਿਧੀਆਂ ਵਿਚ ਸ਼ਾਮਲ (will invove in Party's growth activities) ਰਹਾਂਗਾ।
ਹੋਰ ਪੜ੍ਹੋ: Oympics: ਭਵਾਨੀ ਦੇਵੀ ਨੇ ਜਿੱਤ ਨਾਲ ਕੀਤੀ ਸ਼ੁਰੂਆਤ, ਪਰ ਦੂਜੇ ਗੇੜ੍ਹ ‘ਚ ਕਰਨਾ ਪਿਆ ਹਾਰ ਦਾ ਸਾਹਮਣਾ
Karnataka CM BS Yediyurappas resigns
ਹੋਰ ਪੜ੍ਹੋ: ਲਾਕਡਾਉਨ 'ਚ ਕਾਰੋਬਾਰ ਬੰਦ ਹੋਣ ’ਤੇ ਘਰੋਂ ਕੀਤੀ ਬੇਕਰੀ ਦੀ ਸ਼ੁਰੂਆਤ, ਹਰ ਮਹੀਨੇ ਕਮਾ ਰਹੀ 1 ਲੱਖ ਰੁਪਏ
ਦੱਸ ਦੇਈਏ ਕਿ ਕਰਨਾਟਕ ਦੇ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਨੇ ਅਹੁਦੇ ਤੋਂ ਹਟਾਏ ਜਾਣ ਸਬੰਧੀ ਕਿਆਸਰਾਈਆਂ ਨੂੰ ਵਿਰਾਮ ਦਿੰਦੇ ਹੋਏ ਅੱਜ ਅਸਤੀਫ਼ੇ ਦੇ ਐਲਾਨ ਕਰ ਦਿੱਤਾ ਸੀ। ਦਰਅਸਲ, ਕੁਝ ਸਮਾਂ ਪਹਿਲਾਂ ਕਰਨਾਟਕ ਦੇ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਸੀ ਕਿ ਭਾਜਪਾ ਹਾਈ ਕਮਾਨ ਉਹਨਾਂ ਨੂੰ ਅਹੁਦੇ ਤੋਂ ਹਟਾਉਣਾ ਚਾਹੁੰਦੀ ਹੈ।