
ਸੰਸਦ ਦੇ ਮਾਨਸੂਨ ਇਜਲਾਸ ਦੇ ਦੂਜੇ ਹਫ਼ਤੇ ਦੀ ਸ਼ੁਰੂਆਤ ਵੀ ਜ਼ੋਰਦਾਰ ਹੰਗਾਮੇ ਨਾਲ ਹੋਈ ਹੈ।
ਨਵੀਂ ਦਿੱਲੀ: ਸੰਸਦ ਦੇ ਮਾਨਸੂਨ ਇਜਲਾਸ (Parliament Monsoon Session) ਦੇ ਦੂਜੇ ਹਫ਼ਤੇ ਦੀ ਸ਼ੁਰੂਆਤ ਵੀ ਜ਼ੋਰਦਾਰ ਹੰਗਾਮੇ ਨਾਲ ਹੋਈ ਹੈ। ਸੈਸ਼ਨ ਦੇ ਪਹਿਲੇ ਹਫ਼ਤੇ ਵਿਚ ਲੋਕ ਸਭਾ ਅਤੇ ਰਾਜ ਸਭਾ ਦੋਵੇਂ ਸਦਨਾਂ ਵਿਚ ਇਕ ਦਿਨ ਵੀ ਚੰਗੀ ਤਰ੍ਹਾਂ ਕੰਮਕਾਜ ਨਹੀਂ ਹੋ ਸਕਿਆ। ਸੋਮਵਾਰ ਨੂੰ ਵੀ ਦੋਵੇਂ ਸਦਨਾ ਵਿਚ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਕੀਤਾ। ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
Parliament Monsoon Session
ਹੋਰ ਪੜ੍ਹੋ: ਨਰੇਸ਼ ਟਿਕੈਤ ਦਾ ਸਰਕਾਰ 'ਤੇ ਹਮਲਾ, ਕਿਸਾਨਾਂ ਨੂੰ ਮਵਾਲੀ ਤੇ ਖਾਲਿਸਤਾਨੀ ਕਹਿਣਾ ਛੱਡ ਦਵੇ ਸਰਕਾਰ
ਲੋਕ ਸਭਾ ਵਿਚ ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ ਐਂਟਰਪ੍ਰਨਯਰਸ਼ਿਪ ਐਂਡ ਮੈਨੇਜਮੈਂਟ ਬਿੱਲ 2021 ਅਤੇ ਫੈਕਟਰਿੰਗ ਰੈਗੂਲੇਸ਼ਨ (ਸੋਧ) ਬਿੱਲ 2021 ਪਾਸ ਕੀਤੇ ਗਏ। ਸਦਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਈ ਸੀ। ਰਾਜ ਸਭਾ ਅਤੇ ਲੋਕ ਸਭਾ ਦੇ ਮੈਂਬਰਾਂ ਨੇ ਕਾਰਗਿਲ ਵਿਜੈ ਦਿਵਸ ਮੌਕੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਤੋਂ ਬਾਅਦ ਦੋਵੇਂ ਸਦਨਾਂ ਵਿਚ ਉਲੰਪਿਕ ਮੈਡਲਿਸਟ ਮੀਰਾਬਾਈ ਚਾਨੂੰ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਗਈ।
Rajya Sabha
ਹੋਰ ਪੜ੍ਹੋ: ਭਾਰਤ ਸਰਕਾਰ ਇਕਲੌਤੀ ਸਰਕਾਰ ਹੈ ਜਿਸ ਨੂੰ ਪੇਗਾਸਸ ਮਾਮਲੇ ’ਤੇ ਕੋਈ ਫਿਕਰ ਨਹੀਂ: ਪੀ ਚਿਦੰਬਰਮ
ਇਸ ਤੋਂ ਬਾਅਦ ਹੰਗਾਮੇ ਦੇ ਚਲਦਿਆਂ ਰਾਜ ਸਭਾ ਦੀ ਕਾਰਵਾਈ 12 ਵਜੇ ਅਤੇ ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕੀਤੀ ਗਈ। ਕਾਰਵਾਈ ਫਿਰ ਸ਼ੁਰੂ ਹੋਣ ਤੋਂ ਕੁਝ ਸਮੇਂ ਬਾਅਦ ਹੀ ਰਾਜ ਸਭਾ 4 ਵਜੇ ਤੱਕ ਅਤੇ ਲੋਕ ਸਭਾ ਮੰਗਲਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕੀਤੀ ਗਈ। ਪੇਗਾਸਸ ਜਾਸੂਸੀ ਕਾਂਡ, ਕਿਸਾਨ ਅੰਦੋਲਨ, ਮੀਡੀਆ ’ਤੇ ਛਾਪੇਮਾਰੀ ਨੂੰ ਲੈ ਕੇ ਵਿਰੋਧੀ ਧਿਰਾਂ ਲਗਾਤਾਰ ਸਰਕਾਰ ’ਤੇ ਹਮਲਾਵਰ ਹਨ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਰੋਧੀ ਨੇਤਾਵਾਂ ਨੇ ਪੇਗਾਸਸ ਮਾਮਲੇ ’ਤੇ ਨਾਅਰੇਬਾਜ਼ੀ ਕੀਤੀ।
Lok Sabha
ਹੋਰ ਪੜ੍ਹੋ: ਕਿਨੌਰ ਹਾਦਸਾ: ਮੌਤ ਤੋਂ ਪਹਿਲਾਂ ਡਾਕਟਰ ਨੇ ਟਵੀਟ ਕੀਤੀ ਸੀ ਆਖਰੀ ਫੋਟੋ, ਭਾਵੁਕ ਹੋਏ ਲੋਕ
ਲੋਕ ਸਭਾ ਅਤੇ ਰਾਜ ਸਭਾ ਵੱਲੋਂ ਜਾਰੀ ਕੀਤੇ ਗਏ ਨੋਟਿਸਾਂ ਅਨੁਸਾਰ, ਸਰਕਾਰ ਨੇ ਇਸ ਹਫ਼ਤੇ ਦੀ ਕਾਰਵਾਈ ਲਈ ਪੰਜ ਆਰਡੀਨੈਂਸ ਸੂਚੀਬੱਧ ਕੀਤੇ ਹਨ। ਇਹਨਾਂ ਵਿਚ ਹੋਮਿਓਪੈਥੀ ਸੈਂਟਰਲ ਕੌਂਸਲ (ਸੋਧ) ਆਰਡੀਨੈਂਸ, ਇੰਡੀਅਨ ਮੈਡੀਸਨ ਸੈਂਟਰਲ ਕੌਂਸਲ (ਸੋਧ) ਆਰਡੀਨੈਂਸ, ਰਾਸ਼ਟਰੀ ਰਾਜਧਾਨੀ ਅਤੇ ਨਾਲ ਲੱਗਦੇ ਖੇਤਰਾਂ ਵਿਚ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਆਰਡੀਨੈਂਸ, ਇਨਸੋਲਵੈਂਸੀ ਐਂਡ ਦਿਵਾਲੀਆਪਣ ਕੋਡ (ਸੋਧ) ਆਰਡੀਨੈਂਸ ਅਤੇ ਜ਼ਰੂਰੀ ਰੱਖਿਆ ਸੇਵਾਵਾਂ ਆਰਡੀਨੈਂਸ ਸ਼ਾਮਲ ਹਨ।