ਖੇਤੀ ਕਾਨੂੰਨਾਂ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ, ਟਰੈਕਟਰ ਚਲਾ ਕੇ ਸੰਸਦ ਭਵਨ ਪਹੁੰਚੇ ਰਾਹੁਲ ਗਾਂਧੀ
Published : Jul 26, 2021, 11:20 am IST
Updated : Jul 26, 2021, 11:32 am IST
SHARE ARTICLE
Rahul Gandhi drives tractor to Parliament in support of farmers
Rahul Gandhi drives tractor to Parliament in support of farmers

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਕਈ ਸਿਆਸੀ ਧਿਰਾਂ ਵੀ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰ ਰਹੀਆਂ ਹਨ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਕਈ ਸਿਆਸੀ ਧਿਰਾਂ ਵੀ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰ ਰਹੀਆਂ ਹਨ। ਇਸ ਦੇ ਚਲਦਿਆਂ ਕਾਂਗਰਸ ਵੱਲੋਂ ਵੀ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Rahul Gandhi drives tractor to Parliament in support of farmersRahul Gandhi drives tractor to Parliament in support of farmers

ਹੋਰ ਪੜ੍ਹੋ: Delhi Unlock: ਅੱਜ ਤੋਂ ਪੂਰੀ ਸਮਰੱਥਾ ਨਾਲ ਦੌੜੇਗੀ ਮੈਟਰੋ, ਸਟੇਸ਼ਨਾਂ ਦੇ ਬਾਹਰ ਲੱਗੀਆਂ ਲਾਈਨਾਂ

ਅੱਜ ਸੰਸਦ ਦੇ ਮਾਨਸੂਨ ਇਜਲਾਸ ਤੋਂ ਪਹਿਲਾਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਭਵਨ ਪਹੁੰਚੇ। ਇਸ ਮੌਕੇ ਉਹਨਾਂ ਨਾਲ ਰਣਦੀਪ ਸੁਰਜੇਵਾਲਾ, ਦਪਿੰਦਰ ਹੁੱਡਾ, ਪ੍ਰਤਾਪ ਸਿੰਘ ਬਾਜਵਾ, ਰਵਨੀਤ ਸਿੰਘ ਬਿੱਟੂ, ਜਸਬੀਰ ਸਿੰਘ ਡਿੰਪਾ, ਗੁਰਜੀਤ ਸਿੰਘ ਔਜਲਾ ਸਮੇਤ ਕਈ ਮੈਂਬਰ ਵੀ ਟਰੈਕਟਰ ’ਤੇ ਸਵਾਰ ਸਨ।

Rahul Gandhi drives tractor to Parliament in support of farmersRahul Gandhi drives tractor to Parliament in support of farmers

ਹੋਰ ਪੜ੍ਹੋ: ਉਲੰਪਿਕ: ਹਾਰ ਤੋਂ ਬਾਅਦ ਬੋਲੇ ਦਿਲਪ੍ਰੀਤ, ‘ਵੱਡਾ ਸਬਕ ਮਿਲਿਆ ਪਰ ਵਾਪਸੀ ਕਰਨ ਦਾ ਅਜੇ ਵੀ ਮੌਕਾ ਹੈ’

ਇਸ ਮੌਕੇ ਕਾਂਗਰਸ ਸੰਸਦ ਮੈਂਬਰਾਂ ਨੇ ਹੱਥ ਵਿਚ ਤਖਤੀਆਂ ਫੜੀਆਂ ਹੋਈਆਂ ਸਨ, ਜਿਨ੍ਹਾਂ ਉੱਤੇ ‘ਖੇਤੀ ਕਾਨੂੰਨ ਵਾਪਸ ਲਓ’ ਅਤੇ ‘ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰੋ’ ਲਿਖਿਆ ਹੋਇਆ ਸੀ। ਟਰੈਕਟਰ ਦੇ ਸਾਹਮਣੇ ਖੇਤੀ ਕਾਨੂੰਨਾਂ ਖਿਲਾਫ਼ ਪੋਸਟਰ ਲਗਾਇਆ ਹੋਇਆ ਸੀ। ਇਸ ਉੱਤੇ ‘ਕਿਸਾਨ ਵਿਰੋਧੀ ਤਿੰਨੋਂ ਕਾਲੇ ਖੇਤੀ ਕਾਨੂੰਨ ਵਾਪਸ ਲਓ-ਵਾਪਸ ਲਓ’ ਲਿਖਿਆ ਹੋਇਆ ਹੈ।

Rahul Gandhi drives tractor to Parliament in support of farmersRahul Gandhi drives tractor to Parliament in support of farmers

 

ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਨਵੇਂ ਖੇਤੀ ਕਾਨੂੰਨ ਵਾਪਸ ਲੈਣੇ ਪੈਣਗੇ। ਇਹ ਕਾਨੂੰਨ 2-3 ਵੱਡੇ ਉਦਯੋਗਪਤੀਆਂ ਲਈ ਹਨ। ਇਹ ਕਿਸਾਨਾਂ ਦੇ ਫਾਇਦੇ ਲਈ ਨਹੀਂ ਹਨ। ਇਹ ਕਾਲੇ ਕਾਨੂੰਨ ਹਨ। ਉਹਨਾਂ ਕਿਹਾ ਕਿ ਮੈਂ ਕਿਸਾਨਾਂ ਦੇ ਸੰਦੇਸ਼ ਨੂੰ ਸੰਸਦ ਤੱਕ ਲੈ ਕੇ ਆਇਆ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਕਿਸਾਨਾਂ ਦੀ ਆਵਾਜ਼ ਹੈ, ਕਿਸਾਨਾਂ ਦੀ ਗੱਲ ਸੁਣੀ ਨਹੀਂ ਜਾ ਰਹੀ। ਉਹਨਾਂ ਕਿਹਾ ਕਿ ਕਿਸਾਨਾਂ ‘ਤੇ ਗਲਤ ਆਰੋਪ ਲਗਾਏ ਜਾ ਰਹੇ ਹਨ, ਉਹਨਾਂ ਨੂੰ ਅਤਿਵਾਦੀ ਤੱਕ ਕਿਹਾ ਜਾ ਰਿਹਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement