1984 ਸਿੱਖ ਨਸਲਕੁਸ਼ੀ ਮਾਮਲਾ: ਅਦਾਲਤ ਨੇ ਜਗਦੀਸ਼ ਟਾਈਟਲਰ ਨੂੰ 5 ਅਗਸਤ ਨੂੰ ਕੀਤਾ ਤਲਬ
Published : Jul 26, 2023, 4:21 pm IST
Updated : Jul 26, 2023, 4:23 pm IST
SHARE ARTICLE
1984 Sikh Genocide: Delhi court issues summons to Jagdish Tytler
1984 Sikh Genocide: Delhi court issues summons to Jagdish Tytler

ਸੀ.ਬੀ.ਆਈ. ਦੀ ਚਾਰਜਸ਼ੀਟ ’ਤੇ ਰਾਊਜ਼ ਐਵੇਨਿਊ ਕੋਰਟ ਦੀ ਕਾਰਵਾਈ

 

ਨਵੀਂ ਦਿੱਲੀ: 1984 ਸਿੱਖ ਨਸਲਕੁਸ਼ੀ ਦੌਰਾਨ ਹੋਏ ਪੁਲ ਬੰਗਸ਼ ਕਤਲ ਕੇਸ ਵਿਚ ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ 5 ਅਗਸਤ ਨੂੰ ਤਲਬ ਕੀਤਾ ਹੈ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਵਿਧੀ ਗੁਪਤਾ ਆਨੰਦ ਨੇ ਮਾਮਲੇ ਦੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਬੁਧਵਾਰ ਨੂੰ ਇਹ ਹੁਕਮ ਦਿਤਾ।

ਇਹ ਵੀ ਪੜ੍ਹੋ: ਭਾਰਤ ਅਪਣਾ ਮਾਣ ਬਰਕਰਾਰ ਰੱਖਣ ਲਈ ਐਲ.ਓ.ਸੀ. ਪਾਰ ਕਰਨ ਨੂੰ ਤਿਆਰ : ਰਾਜਨਾਥ

ਇਹ ਮਾਮਲਾ ਪੁਲ ਬੰਗਸ਼ ਇਲਾਕੇ ਵਿਚ 3 ਲੋਕਾਂ ਦੀ ਹਤਿਆ ਨਾਲ ਸਬੰਧਤ ਹੈ। ਸੀ.ਬੀ.ਆਈ. ਨੇ 20 ਮਈ ਨੂੰ ਇਸ ਮਾਮਲੇ ਵਿਚ ਰਾਊਜ਼ ਐਵੇਨਿਊ ਅਦਾਲਤ ’ਚ ਚਾਰਜਸ਼ੀਟ ਦਾਇਰ ਕੀਤੀ ਗਈ। ਇਸ ਵਿਚ ਜਗਦੀਸ਼ ਟਾਈਟਲਰ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਟਾਈਟਲਰ ’ਤੇ ਕਤਲ, ਭੀੜ ਨੂੰ ਉਕਸਾਉਣ ਅਤੇ ਦੰਗੇ ਭੜਕਾਉਣ ਦੇ ਇਲਜ਼ਾਮ ਲਗਾਏ ਗਏ ਹਨ।

ਇਹ ਵੀ ਪੜ੍ਹੋ: ਲੋਕ ਨਾਚ ਝੂਮਰ ਦੇ ਬਾਬਾ ਬੋਹੜ ਨਿਧਾਨ ਸਿੰਘ ਦਾ ਦੇਹਾਂਤ 

ਅਦਾਲਤ ਵਿਚ ਦਾਇਰ ਆਪਣੀ ਚਾਰਜਸ਼ੀਟ ਵਿਚ, ਸੀ.ਬੀ.ਆਈ. ਨੇ ਦਾਅਵਾ ਕੀਤਾ ਕਿ ਟਾਈਟਲਰ ਨੇ 1 ਨਵੰਬਰ, 1984 ਨੂੰ ਆਜ਼ਾਦ ਮਾਰਕੀਟ ਦੇ ਪੁਲ ਬੰਗਸ਼ ਗੁਰਦੁਆਰੇ ਵਿਚ ਇਕੱਠੀ ਹੋਈ ਭੀੜ ਨੂੰ "ਉਕਸਾਇਆ ਅਤੇ ਭੜਕਾਇਆ" ਸੀ, ਜਿਸ ਦੇ ਨਤੀਜੇ ਵਜੋਂ ਗੁਰਦੁਆਰੇ ਨੂੰ ਅੱਗ ਲਗਾ ਦਿਤੀ ਗਈ ਸੀ ਅਤੇ ਤਿੰਨ ਸਿੱਖ- ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰਚਰਨ ਸਿੰਘ ਦੀ ਹਤਿਆ ਕਰ ਦਿਤੀ ਗਈ। ਸੀ.ਬੀ.ਆਈ. ਨੇ ਕਿਹਾ ਕਿ ਏਜੰਸੀ ਨੇ ਟਾਈਟਲਰ ਵਿਰੁਧ ਭਾਰਤੀ ਦੰਡਾਵਲੀ ਦੀ ਧਾਰਾ 147 (ਦੰਗੇ), 109 (ਉਕਸਾਉਣਾ) ਅਤੇ 302 (ਕਤਲ) ਤਹਿਤ ਦੋਸ਼ ਆਇਦ ਕੀਤੇ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement