
ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਵੀ ਸ਼ਾਮਲ ਹੈ ਵਿਕਰਮ ਬਰਾੜ
ਨਵੀਂ ਦਿੱਲੀ: ਜੇਲ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਿਰੋਹ ਖਿਲਾਫ਼ ਸੁਰੱਖਿਆ ਏਜੰਸੀਆਂ ਨੂੰ ਵੱਡੀ ਸਫਲਤਾ ਮਿਲੀ ਹੈ। ਐਨਆਈਏ ਨੇ ਲਾਰੈਂਸ ਦੇ ਖਾਸਮਖਾਸ ਵਿਕਰਮ ਬਰਾੜ ਨੂੰ ਗ੍ਰਿਫਤਾਰ ਕੀਤਾ ਹੈ। ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਵਿਕਰਮਜੀਤ ਬਰਾੜ ਨੂੰ ਸੰਯੁਕਤ ਅਰਬ ਅਮੀਰਾਤ ( UAE) ਤੋਂ ਭਾਰਤ ਡਿਪੋਰਟ ਹੋਣ ਤੋਂ ਤੁਰੰਤ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਐਨਆਈਏ ਦੀ ਇਕ ਟੀਮ ਉਸ ਨੂੰ ਦੇਸ਼ ਵਿਚੋਂ ਕਢਵਾਉਣ ਤੇ ਭਾਰਤ ਵਾਪਸ ਲਿਆਉਣ ਲਈ ਯੂਏਈ ਗਈ ਸੀ।
ਇਹ ਵੀ ਪੜ੍ਹੋ: ਪੁਲਿਸ ਨੇ ਫਿਲੌਰ ਲੁੱਟ ਦੀ ਵਾਰਦਾਤ ਨੂੰ 24 ਘੰਟਿਆਂ ਵਿਚ ਸੁਲਝਾਇਆ, 2 ਮੁਲਜ਼ਮਾਂ ਨੂੰ ਕੀਤਾ ਕਾਬੂ
ਵਿਕਰਮ ਬਰਾੜ ਹਾਲ ਹੀ 'ਚ ਫਿਲਮ ਅਭਿਨੇਤਾ ਸਲਮਾਨ ਖਾਨ ਨੂੰ ਧਮਕੀਆਂ ਦੇਣ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮਾਮਲੇ 'ਚ ਚਰਚਾ 'ਚ ਆਇਆ ਸੀ । ਇਸ ਦੇ ਨਾਲ ਹੀ ਇੰਟਰਪੋਲ ਨੇ ਭਾਰਤੀ ਜਾਂਚ ਏਜੰਸੀ ਦੀ ਬੇਨਤੀ 'ਤੇ ਜੁਲਾਈ ਮਹੀਨੇ 'ਚ ਗੈਂਗਸਟਰ ਵਿਕਰਮ ਬਰਾੜ ਵਿਰੁੱਧ ਰੈੱਡ ਕਾਰਨਰ ਨੋਟਿਸ (ਆਰ.ਸੀ.ਐਨ.) ਜਾਰੀ ਕੀਤਾ ਸੀ।
ਇਹ ਵੀ ਪੜ੍ਹੋ: ਗਾਇਬ ਸਿੱਕਿਆਂ ਦਾ ਮਾਮਲਾ ਹੱਲ ਕਰਨ ਲਈ ਐਸ.ਆਈ.ਟੀ. ਦਾ ਗਠਨ
ਟਾਰਗੇਟ ਕਿਲਿੰਗ ਤੋਂ ਇਲਾਵਾ, ਉਹ ਖਤਰਨਾਕ ਗੈਂਗਸਟਰਾਂ- ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਹੋਰਾਂ ਦੀ ਮਦਦ ਨਾਲ ਭਾਰਤ ਵਿੱਚ ਹਥਿਆਰਾਂ ਦੀ ਤਸਕਰੀ ਅਤੇ ਜਬਰਨ ਵਸੂਲੀ ਦੇ ਮਾਮਲਿਆਂ ਵਿਚ ਵੀ ਸ਼ਾਮਲ ਸੀ। ਇਹ ਵਿਕਰਮ ਬਰਾੜ ਹੀ ਸੀ ਜਿਸ ਨੇ ਆਪਣੇ ਤਿੰਨ ਸਾਥੀਆਂ ਰਾਹੀਂ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਧਮਕੀ ਭਰੀ ਚਿੱਠੀ ਭੇਜੀ ਸੀ।
2020 ਤੋਂ ਭਗੌੜਾ ਬਰਾੜ ਵੱਖ-ਵੱਖ ਧਾਰਾਵਾਂ ਦੇ ਨਾਲ-ਨਾਲ ਅਸਲਾ ਐਕਟ ਦੇ ਤਹਿਤ ਕਤਲ, ਕਤਲ ਦੀ ਕੋਸ਼ਿਸ਼ ਅਤੇ ਜਬਰੀ ਵਸੂਲੀ ਦੇ ਘੱਟੋ-ਘੱਟ 11 ਮਾਮਲਿਆਂ ਵਿੱਚ ਲੋੜੀਂਦਾ ਸੀ। ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਸਮੇਤ ਵੱਖ-ਵੱਖ ਰਾਜਾਂ ਦੀ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਉਤੇ ਅਧਿਕਾਰੀਆਂ ਵੱਲੋਂ ਉਸ ਖਿਲਾਫ 11 ਲੁੱਕ ਆਊਟ ਨੋਟਿਸ ਜਾਰੀ ਕੀਤੇ ਗਏ ਸਨ।