ਮਨੀਪੁਰ ਦੇ ਮੋਰੇਹ ਵਿਚ ਭੀੜ ਨੇ ਘਰਾਂ ਨੂੰ ਲਗਾਈ ਅੱਗ, ਸੁਰੱਖਿਆ ਬਲਾਂ ਦੀਆਂ ਬੱਸਾਂ ਨੂੰ ਵੀ ਬਣਾਇਆ ਨਿਸ਼ਾਨਾ
Published : Jul 26, 2023, 4:15 pm IST
Updated : Jul 26, 2023, 4:15 pm IST
SHARE ARTICLE
Image: For representation purpose only.
Image: For representation purpose only.

ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ



ਇੰਫਾਲ: ਮਨੀਪੁਰ ਦੇ ਮੋਰੇਹ ਜ਼ਿਲ੍ਹੇ ਵਿਚ ਬੁਧਵਾਰ ਨੂੰ ਬਦਮਾਸ਼ਾਂ ਦੇ ਇਕ ਸਮੂਹ ਨੇ ਕਈ ਘਰਾਂ ਨੂੰ ਅੱਗ ਲਾ ਦਿਤੀ। ਅਧਿਕਾਰੀਆਂ ਨੇ ਦਸਿਆ ਕਿ ਇਹ ਖਾਲੀ ਘਰ ਮਿਆਂਮਾਰ ਸਰਹੱਦ ਨੇੜੇ ਮੋਰੇਹ ਬਾਜ਼ਾਰ ਇਲਾਕੇ ਵਿਚ ਸਨ। ਅਧਿਕਾਰੀਆਂ ਨੇ ਦਸਿਆ ਕਿ ਇਹ ਅੱਗਜ਼ਨੀ ਕਾਂਗਪੋਕਪੀ ਜ਼ਿਲ੍ਹੇ 'ਚ ਭੀੜ ਵਲੋਂ ਸੁਰੱਖਿਆ ਬਲਾਂ ਦੀਆਂ ਦੋ ਬੱਸਾਂ ਨੂੰ ਅੱਗ ਲਾਉਣ ਤੋਂ ਕੁੱਝ ਘੰਟੇ ਬਾਅਦ ਵਾਪਰੀ। ਇਸ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਖ਼ਬਰ, ਮਾਨਸਾ ਅਦਾਲਤ ਨੇ ਸਾਰੇ ਮੁਲਜ਼ਮਾਂ ਖਿਲਾਫ਼ ਦੋਸ਼ ਕੀਤੇ ਤੈਅ

ਇਹ ਘਟਨਾ ਸਪੋਰਮੀਨਾ ਵਿਖੇ ਵਾਪਰੀ ਜਦੋਂ ਮੰਗਲਵਾਰ ਸ਼ਾਮ ਨੂੰ ਬੱਸਾਂ ਦੀਮਾਪੁਰ ਤੋਂ ਆ ਰਹੀਆਂ ਸਨ। ਅਧਿਕਾਰੀਆਂ ਨੇ ਦਸਿਆ ਕਿ ਸਥਾਨਕ ਲੋਕਾਂ ਨੇ ਮਨੀਪੁਰ ਰਜਿਸਟ੍ਰੇਸ਼ਨ ਨੰਬਰ ਵਾਲੀ ਬੱਸ ਨੂੰ ਸਪੋਰਮੀਨਾ ਵਿਖੇ ਰੋਕਿਆ ਅਤੇ ਕਿਹਾ ਕਿ ਉਹ ਜਾਂਚ ਕਰਨਗੇ ਕਿ ਬੱਸ ਵਿਚ ਹੋਰ ਭਾਈਚਾਰੇ ਦਾ ਕੋਈ ਮੈਂਬਰ ਹੈ ਜਾਂ ਨਹੀਂ। ਅਧਿਕਾਰੀਆਂ ਨੇ ਦਸਿਆ ਕਿ ਉਨ੍ਹਾਂ ਵਿਚੋਂ ਕੁੱਝ ਨੇ ਬੱਸਾਂ ਨੂੰ ਅੱਗ ਲਾ ਦਿਤੀ।

ਇਹ ਵੀ ਪੜ੍ਹੋ: ਭਾਰਤ ਅਪਣਾ ਮਾਣ ਬਰਕਰਾਰ ਰੱਖਣ ਲਈ ਐਲ.ਓ.ਸੀ. ਪਾਰ ਕਰਨ ਨੂੰ ਤਿਆਰ : ਰਾਜਨਾਥ

ਮਨੀਪੁਰ ਵਿਚ ਅਨੁਸੂਚਿਤ ਜਨਜਾਤੀ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਮੇਈਤੀ ਭਾਈਚਾਰੇ ਦੀ ਮੰਗ ਦੇ ਵਿਰੋਧ ਵਿਚ ਪਹਾੜੀ ਜ਼ਿਲ੍ਹਿਆਂ ਵਿਚ 3 ਮਈ ਨੂੰ ਆਯੋਜਤ 'ਕਬਾਇਲੀ ਏਕਤਾ ਮਾਰਚ' ਦੌਰਾਨ ਹਿੰਸਾ ਭੜਕਣ ਤੋਂ ਬਾਅਦ ਹੁਣ ਤਕ 160 ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ ਅਤੇ ਕਈ ਹੋਰ ਜ਼ਖਮੀ ਹੋਏ ਹਨ।

ਇਹ ਵੀ ਪੜ੍ਹੋ: ਏਸ਼ੀਅਨ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਰਾਸ਼ਟਰੀ ਖੇਡਾਂ 'ਚ ਸ਼ਾਮਲ ਕਰਨ ਲਈ ਖੁਸ਼ੀ ਦਾ ਪ੍ਰਗਟਾਵਾ

ਮੇਈਤੀ ਭਾਈਚਾਰਾ ਰਾਜ ਦੀ ਆਬਾਦੀ ਦਾ ਲਗਭਗ 53 ਫ਼ੀ ਸਦੀ ਬਣਦਾ ਹੈ ਅਤੇ ਉਹ ਮੁੱਖ ਤੌਰ 'ਤੇ ਇੰਫਾਲ ਘਾਟੀ ਵਿਚ ਰਹਿੰਦੇ ਹਨ। ਇਸ ਦੇ ਨਾਲ ਹੀ, ਨਾਗਾ ਅਤੇ ਕੂਕੀ ਵਰਗੇ ਆਦਿਵਾਸੀ ਭਾਈਚਾਰਿਆਂ ਦੀ ਆਬਾਦੀ ਦਾ 40 ਫ਼ੀ ਸਦੀ ਹਿੱਸਾ ਹੈ ਅਤੇ ਜ਼ਿਆਦਾਤਰ ਪਹਾੜੀ ਜ਼ਿਲ੍ਹਿਆਂ ਵਿਚ ਰਹਿੰਦੇ ਹਨ।

Location: India, Manipur, Imphal

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement