Rajeev Ranjan Died: ਜੇਡੀਯੂ ਦੇ ਕੌਮੀ ਜਨਰਲ ਸਕੱਤਰ ਰਾਜੀਵ ਰੰਜਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Published : Jul 26, 2024, 9:27 am IST
Updated : Jul 26, 2024, 9:27 am IST
SHARE ARTICLE
JDU National General Secretary Rajeev Ranjan died due to heart attack
JDU National General Secretary Rajeev Ranjan died due to heart attack

Rajeev Ranjan Died: ਰਾਜੀਵ ਰੰਜਨ ਨੇ ਦਿੱਲੀ ਵਿੱਚ ਲਏ ਆਖਰੀ ਸਾਹ; ਅੱਜ ਪਟਨਾ ਵਿੱਚ ਅੰਤਿਮ ਸੰਸਕਾਰ ਹੋਵੇਗਾ

 

Rajeev Ranjan Died: JDU ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਸ਼ਟਰੀ ਬੁਲਾਰੇ ਰਾਜੀਵ ਰੰਜਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਨ੍ਹਾਂ ਨੇ ਦਿੱਲੀ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦੀ ਤਬੀਅਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਦਾ ਪੁੱਤਰ ਉਨ੍ਹਾਂ ਨੂੰ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਪੜ੍ਹੋ ਇਹ ਖ਼ਬਰ :  Sri Akal Takhat Sahib: ਸ੍ਰੀ ਅਕਾਲ ਤਖਤ ਤੇ ਪੰਥ ਦੇ ਜਥੇਦਾਰ ਨਹੀਂ ਧੀਰਮਲੀਏ ਬੈਠੇ ਨੇ

ਰਾਜੀਵ ਰੰਜਨ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਬਹੁਤ ਕਰੀਬੀ ਸਨ। ਉਹ ਨਾਲੰਦਾ ਦੇ ਇਸਲਾਮਪੁਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਹ ਮੱਧ ਪ੍ਰਦੇਸ਼ ਵਿੱਚ ਬਿਜਲੀ ਬੋਰਡ ਦੇ ਚੇਅਰਮੈਨ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਪਟਨਾ 'ਚ ਹੋਵੇਗਾ।

ਰਾਜੀਵ ਰੰਜਨ ਦੇ ਦੇਹਾਂਤ ਨਾਲ ਜਨਤਾ ਦਲ ਯੂਨਾਈਟਿਡ ਨੂੰ ਵੱਡਾ ਘਾਟਾ ਪਿਆ ਹੈ। ਉਹ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਕਰੀਬੀਆਂ ਵਿੱਚ ਗਿਣੇ ਜਾਂਦੇ ਸਨ। ਨਿਤੀਸ਼ ਕੁਮਾਰ ਨੇ ਹਾਲ ਹੀ ਵਿੱਚ ਉਨ੍ਹਾਂ ਨੂੰ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਸ਼ਟਰੀ ਬੁਲਾਰੇ ਦੋਵਾਂ ਦੀ ਜ਼ਿੰਮੇਵਾਰੀ ਦਿੱਤੀ ਸੀ।

ਪੜ੍ਹੋ ਇਹ ਖ਼ਬਰ :  Sidhu Moosewala News: ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ

ਪਿਛਲੇ ਮਹੀਨੇ ਦਿੱਲੀ ਵਿੱਚ ਹੋਈ ਜੇਡੀਯੂ ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਸੰਗਠਨ ਦਾ ਵਿਸਤਾਰ ਕੀਤਾ ਗਿਆ ਸੀ। ਉਸ ਸਮੇਂ ਰਾਜੀਵ ਰੰਜਨ ਨੂੰ ਰਾਸ਼ਟਰੀ ਜਨਰਲ ਸਕੱਤਰ ਬਣਾਇਆ ਗਿਆ ਸੀ। ਉਨ੍ਹਾਂ ਨੂੰ ਰਾਸ਼ਟਰੀ ਬੁਲਾਰੇ ਦੀ ਭੂਮਿਕਾ ਵੀ ਸੌਂਪੀ ਗਈ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜੀਵ ਰੰਜਨ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜੀਵ ਰੰਜਨ ਇੱਕ ਨਿਪੁੰਨ ਸਿਆਸਤਦਾਨ ਅਤੇ ਸਮਾਜ ਸੇਵਕ ਸਨ। ਉਨ੍ਹਾਂ ਦੇ ਦੇਹਾਂਤ ਨਾਲ ਰਾਜਸੀ ਅਤੇ ਸਮਾਜਿਕ ਖੇਤਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮੁੱਖ ਮੰਤਰੀ ਨੇ ਇਸ ਦੁੱਖ ਦੀ ਘੜੀ ਵਿੱਚ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ।

ਇਸ ਦੇ ਨਾਲ ਹੀ ਜੇਡੀਯੂ ਦੇ ਮੁੱਖ ਬੁਲਾਰੇ ਨੀਰਜ ਕੁਮਾਰ ਨੇ ਵੀ ਸੋਗ ਪ੍ਰਗਟ ਕੀਤਾ ਹੈ। ਉਸ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਪ੍ਰਮਾਤਮਾ ਉਸ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

(For more Punjabi news apart from JDU National General Secretary Rajeev Ranjan died due to heart attack, stay tuned to Rozana Spokesman)

SHARE ARTICLE

ਏਜੰਸੀ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement