
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਰਾਮਲੀਲਾ ਮੈਦਾਨ ਦਾ ਨਾਂ ਬਦਲ...........
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਰਾਮਲੀਲਾ ਮੈਦਾਨ ਦਾ ਨਾਂ ਬਦਲ ਕੇ ਭਾਰਤੀ ਜਨਤਾ ਪਾਰਟੀ ਨੂੰ ਵੋਟਾਂ ਨਹੀਂ ਮਿਲਣਗੀਆਂ ਪਰ ਪ੍ਰਧਾਨ ਮੰਤਰੀ ਦਾ ਨਾਂ ਬਦਲਣ ਨਾਲ ਪਾਰਟੀ ਨੂੰ ਕੁੱਝ ਵੋਟਾਂ ਮਿਲ ਸਕਦੀਆਂ ਹਨ। ਕੇਜਰੀਵਾਲ ਇਕ ਨਿਊਜ਼ ਚੈਨਲ ਦੀ ਉਸ ਰੀਪੋਰਟ 'ਤੇ ਪ੍ਰਤੀਕਿਰਿਆ ਜਤਾ ਰਹੇ ਸਨ ਜਿਸ 'ਚ ਕਿਹਾ ਗਿਆ ਹੈ ਕਿ ਦਿੱਲੀ ਦੇ ਰਾਮਲੀਲਾ ਮੈਦਾਨ ਦਾ ਨਾਂ ਅਟਲ ਬਿਹਾਰੀ ਵਾਜਪਾਈ ਮੈਦਾਨ ਰਖਿਆ ਜਾਵੇਗਾ ਅਤੇ ਇਸ ਮਤੇ ਬਾਰੇ 30 ਅਗੱਸਤ ਨੂੰ ਉੱਤਰ ਦਿੱਲੀ ਨਗਰ ਨਿਗਮ ਵਿਚ ਵਿਚਾਰ ਚਰਚਾ ਕੀਤੀ ਜਾਵੇਗੀ।
ਜਿਸ ਤੋਂ ਬਾਅਦ ਕੇਜਰੀਵਾਲ ਨੇ ਕਿਹਾ ਸੀ ਕਿ ਅਜਿਹੇ ਕਦਮਾਂ ਨਾਲ ਭਾਜਪਾ ਨੂੰ ਕੋਈ ਲਾਭ ਨਹੀਂ ਹੋਵੇਗਾ। ਹਾਲਾਂਕਿ ਇਸ ਤਰ੍ਹਾਂ ਦੀਆਂ ਖ਼ਬਰਾਂ ਨੂੰ ਖ਼ਾਰਜ ਕਰਦਿਆਂ ਉੱਤਰੀ ਦਿੱਲੀ ਨਗਰ ਨਿਗਮ ਦੇ ਮੇਅਰ ਆਦੇਸ਼ ਗੁਪਤਾ ਨੇ ਕਿਹਾ ਕਿ ਇਸ ਤਰ੍ਹਾਂ ਦੀ ਕੋਈ ਤਜਵੀਜ਼ ਨਹੀਂ ਹੈ। ਦਿੱਲੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਮਨੋਜ ਤਿਵਾਰੀ ਨੇ ਵੀ ਅਜਿਹੀਆਂ ਖ਼ਬਰਾਂ ਨੂੰ ਗ਼ਲਤ ਦਸਿਆ ਹੈ। (ਏਜੰਸੀਆਂ)