ਮਾਲਿਆ ਵਰਗੇ ਲੋਕਾਂ ਲਈ ਭਾਰਤੀ ਜੇਲ੍ਹ ਬਿਲਕੁੱਲ ਠੀਕ : ਰਾਹੁਲ 
Published : Aug 26, 2018, 12:14 pm IST
Updated : Aug 26, 2018, 12:14 pm IST
SHARE ARTICLE
Rahul Gandhi
Rahul Gandhi

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨਿਚਰਵਰ ਨੂੰ ਇੰਡੀਅਨ ਜਰਨਲਿਸਟ ਐਸੋਸਿਏਸ਼ਨ ਨਾਲ ਗੱਲਬਾਤ ਵਿਚ ਕਿਹਾ ਕਿ ਭਗੋੜੇ ਕਾਰੋਬਾਰੀ ਵਿਜੇ ਮਾਲਿਆ ਵਰਗੇ ਲੋਕਾਂ ਲਈ ਭਾਰਤੀ...

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨਿਚਰਵਰ ਨੂੰ ਇੰਡੀਅਨ ਜਰਨਲਿਸਟ ਐਸੋਸਿਏਸ਼ਨ ਨਾਲ ਗੱਲਬਾਤ ਵਿਚ ਕਿਹਾ ਕਿ ਭਗੋੜੇ ਕਾਰੋਬਾਰੀ ਵਿਜੇ ਮਾਲਿਆ ਵਰਗੇ ਲੋਕਾਂ ਲਈ ਭਾਰਤੀ ਜੇਲ੍ਹ ਬਿਲਕੁੱਲ ਠੀਕ ਹੈ। ਕਾਂਗਰਸ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਭਾਰਤੀਆਂ ਲਈ ਕਾਨੂੰਨ ਬਰਾਬਰ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਮਾਲਿਆ ਵਰਗੇ ਲੋਕਾਂ ਲਈ ਜੇਲ੍ਹ ਵਿਚ ਵੱਖ ਸੇਲ ਨਹੀਂ ਹੋਣੀ ਚਾਹੀਦੀ ਹੈ। ਰਾਹੁਲ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਪੀਐਨਬੀ ਘਪਲੇ ਦੇ ਦੋਸ਼ੀ ਨੀਰਵ ਮੋਦੀ ਅਤੇ ਮੇਹੁਲ ਚੋਕਸੀ ਵਿਰੁਧ ਕਾਰਵਾਈ ਨਹੀਂ ਕੀਤੀ।

Rahul GandhiRahul Gandhi

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਭਾਜਪਾ ਸੰਸਦ ਵਿਚ ਮਹਿਲਾ ਰਿਜ਼ਰਵੇਸ਼ਨ ਬਿੱਲ ਪਾਸ ਕਰਵਾਉਣਾ ਚਾਹੇਗੀ,  ਤਾਂ ਕਾਂਗਰਸ ਉਨ੍ਹਾਂ ਦਾ ਸਾਥ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨੂੰ ਸੁਨੇਹਾ ਭੇਜਿਆ ਹੈ। ਦੱਸ ਦਈਏ ਕਿ ਰਾਜ ਸਭਾ ਨੇ ਮਾਰਚ 2010 ਵਿਚ ਮਹਿਲਾ ਰਿਜ਼ਰਵੇਸ਼ਨ ਬਿੱਲ ਪਾਸ ਕਰ ਦਿਤਾ ਸੀ ਪਰ ਲੋਕਸਭਾ ਤੋਂ ਇਸ ਨੂੰ ਪਾਸ ਹੋਣਾ ਹੈ।

Rahul GandhiRahul Gandhi

ਰਾਹੁਲ ਨੇ ਕਿਹਾ ਕਿ ਪਿਛਲੇ ਕੁੱਝ ਦਹਾਕਿਆਂ ਵਿਚ ਸੰਸਦ ਵਿਚ ਬਹਿਸ ਦਾ ਪੱਧਰ ਡਿੱਗ ਗਿਆ ਹੈ। ਉਨ੍ਹਾਂ ਨੇ ਕਿਹਾ ਕਿ  ਇਸ ਸੰਸਦ ਵਿਚ 50 ਅਤੇ 60 ਦੇ ਦਹਾਕੇ ਵਿਚ ਚਰਚਾ ਦਾ ਪੱਧਰ ਉੱਚਾ ਸੀ ਪਰ ਅੱਜ ਬਹਿਸ ਦਾ ਪੱਧਰ ਤੁਸੀਂ ਦੇਖੋਗੇ ਤਾਂ ਗੁਣਵੱਤਾ ਘੱਟ ਹੋ ਗਈ ਹੈ। ਅਜਿਹਾ ਇਸ ਲਈ ਹੈ ਕਿਉਂਕਿ ਸਾਂਸਦਾਂ ਨੂੰ ਕਾਨੂੰਨ ਬਣਾਉਣ ਦਾ ਅਧਿਕਾਰ ਨਹੀਂ ਹੈ। 

Rahul GAndhiRahul Gandhi

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬ੍ਰੀਟੇਨ ਦੀ ਮੁਖ ਵਿਰੋਧੀ ਪਾਰਟੀ ਦੇ ਨੇਤਾਵਾਂ ਤੋਂ ਕਈ ਮੁੱਦਿਆਂ 'ਤੇ ਗੱਲਬਾਤ ਕੀਤੀ, ਜਿਨ੍ਹਾਂ ਵਿਚ ਭਾਰਤੀਆਂ ਦੇ ਸਾਹਮਣੇ ਆ ਰਹੇ ਵੀਜ਼ਾ ਸਬੰਧੀ ਰੁਕਾਵਟਾਂ ਦੇ ਪ੍ਰਭਾਵ ਵਰਗੇ ਵਿਸ਼ੇ ਸ਼ਾਮਿਲ ਹਨ। ਕਾਂਗਰਸ ਵਲੋਂ ਜਾਰੀ ਬਿਆਨ ਦੇ ਮੁਤਾਬਕ ਕਾਂਗਰਸ ਪ੍ਰਧਾਨ ਅਤੇ ਲੇਬਰ ਪਾਰਟੀ ਦੇ ਨੇਤਾਵਾਂ ਦੁਵੱਲੇ ਸਬੰਧਾਂ ਨੂੰ ਸਾਂਝਾ, ਖੇਤਰੀ ਅਤੇ ਵਿਸ਼ਵ ਘਟਨਾਕ੍ਰਮ 'ਤੇ ਚਰਚਾ ਕੀਤੀ। ਇਹਨਾਂ ਵਿਚ ਬੇਰੋਜ਼ਗਾਰੀ, ਵਧਦੀ ਰੱਖਿਆਵਾਦ ਅਤੇ ਵਪਾਰ ਲੜਾਈ ਆਦਿ ਮੁੱਦੇ ਸ਼ਾਮਿਲ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement