
ਮੌਸਮ ਵਿਭਾਗ ਵੱਲੋਂ ਅਗਲੇ ਪੰਜ ਦਿਨਾਂ ਤੱਕ ਪੂਰਬੀ, ਉੱਤਰ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਨਵੀਂ ਦਿੱਲੀ: ਮੌਸਮ ਵਿਭਾਗ ਵੱਲੋਂ ਅਗਲੇ ਪੰਜ ਦਿਨਾਂ ਤੱਕ ਪੂਰਬੀ, ਉੱਤਰ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਨੇ 26 ਅਗਸਤ ਅਤੇ 27 ਅਗਸਤ ਨੂੰ ਦੇਸ਼ ਦੇ ਕੁਝ ਸੂਬਿਆਂ ਵਿਚ ਬਾਰਿਸ਼ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਪੱਛਮੀ ਬੰਗਾਲ, ਬਿਹਾਰ, ਝਾਰਖੰਡ ਵਿਚ 28 ਅਗਸਤ ਤੱਕ ਭਾਰੀ ਬਾਰਿਸ਼ ਹੋ ਸਕਦੀ ਹੈ।
Heavy Rain
ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਪੱਛਮੀ ਰਾਜਸਥਾਨ ਵਿਚ 26 ਤੋਂ 28 ਅਗਸਤ ਵਿਚਕਾਰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਕੌਮੀ ਮੌਸਮ ਸਬੰਧੀ ਅੰਦਾਜ਼ਾ ਲਗਾਉਣ ਵਾਲੇ ਕੇਂਦਰ ਦੀ ਮੁਖੀ ਸਤੀ ਦੇਵੀ ਨੇ ਕਿਹਾ ਕਿ ਉੱਤਰੀ, ਮੱਧ ਤੇ ਪੂਰਬੀ ਭਾਰਤ 'ਚ ਤੇਜ਼ ਬਾਰਿਸ਼ ਹੋਵੇਗੀ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਛੱਤੀਸਗੜ੍ਹ, ਝਾਰਖੰਡ ਦੇ ਕੁਝ ਦੂਰ-ਦਰਾਡੇ ਇਲਾਕਿਆਂ ਵਿਚ ਵੀ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Heavy rain
ਇਸ ਦੇ ਨਾਲ ਹੀ ਬੁੱਧਵਾਰ ਨੂੰ ਉੱਤਰ ਪ੍ਰਦੇਸ਼, ਦਿੱਲੀ, ਬੰਗਾਲ, ਰਾਜਸਥਾਨ, ਪੂਰਬੀ ਮੱਧ ਪ੍ਰਦੇਸ਼, ਮਹਾਰਾਸ਼ਟਰ, ਬਿਹਾਰ, ਚੰਡੀਗੜ੍ਹ, ਪੰਜਾਬ, ਜੰਮੂ-ਕਸ਼ਮੀਰ ਤੇ ਲੱਦਾਖ ਦੇ ਕਈ ਇਲਾਕਿਆਂ 'ਚ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਧਰ ਦਿੱਲੀ ਵਾਸੀਆਂ ਨੂੰ ਇਕ ਵਾਰ ਫਿਰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
Rain
ਇਕ ਪਾਸੇ ਯਮੁਨਾ ਦਾ ਜਲ ਪੱਧਰ ਖਤਰੇ ਦੇ ਨਿਸ਼ਾਨ ਦੇ ਕੋਲ ਪਹੁੰਚ ਗਿਆ ਹੈ ਤਾਂ ਉੱਥੇ ਹੀ ਮੌਸਮ ਵਿਭਾਗ ਨੇ ਸ਼ਨੀਵਾਰ ਤੱਕ ਲਈ ਹਨੇਰੀ ਦੇ ਨਾਲ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕਰ ਦਿੱਤੀ ਹੈ। ਵਿਭਾਗ ਦੇ ਅਨੁਮਾਨ ਮੁਤਾਬਕ ਦਿੱਲੀ-ਐਨਸੀਆਰ ਵਿਚ ਕਈ ਥਾਵਾਂ ‘ਤੇ ਭਾਰੀ ਬਾਰਿਸ਼ ਸੜਕਾਂ ਨੂੰ ਦਰਿਆ ਵਿਚ ਬਦਲ ਸਕਦੀ ਹੈ।