NEET-JEE 2020: ਪ੍ਰੀਖਿਆ ਵਿਵਾਦ ਦੌਰਾਨ NEET ਦਾ ਐਡਮਿਟ ਕਾਰਡ ਜਾਰੀ, ਇਸ ਤਰ੍ਹਾਂ ਕਰੋ ਡਾਊਨਲੋਡ
Published : Aug 26, 2020, 2:03 pm IST
Updated : Aug 26, 2020, 2:03 pm IST
SHARE ARTICLE
NEET Admit Card 2020 released
NEET Admit Card 2020 released

ਰਾਸ਼ਟਰੀ ਯੋਗਤਾ ਪ੍ਰਵੇਸ਼ ਪ੍ਰੀਖਿਆ (National Eligibility Entrance Test) ਲਈ ਐਡਮਿਟ ਕਾਰਡ ਜਾਰੀ ਕਰ ਦਿੱਤਾ ਗਿਆ ਹੈ।

ਨਵੀਂ ਦਿੱਲੀ: ਰਾਸ਼ਟਰੀ ਯੋਗਤਾ ਪ੍ਰਵੇਸ਼ ਪ੍ਰੀਖਿਆ (National Eligibility Entrance Test) ਲਈ ਐਡਮਿਟ ਕਾਰਡ ਜਾਰੀ ਕਰ ਦਿੱਤਾ ਗਿਆ ਹੈ। ਕਾਫ਼ੀ ਦਿਨਾਂ ਤੋਂ ਪ੍ਰੀਖਿਆ ਨੂੰ ਅਯੋਜਿਤ ਕੀਤੇ ਜਾਣ ਨੂੰ ਲੈ ਕੇ ਵਿਵਾਦ ਚੱਲ਼ ਰਿਹਾ ਹੈ ਪਰ ਸਰਕਾਰ ਪ੍ਰੀਖਿਆ ਰੋਕਣ ਦੇ ਵਿਕਲਪ ‘ਤੇ ਵਿਚਾਰ ਕਰਨ ਲਈ ਤਿਆਰ ਨਹੀਂ ਹੈ। 

ExamExam

ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰੀਆਲ ਨਿਸ਼ੰਕ ਨੇ ਵੀ ਇਕ ਇੰਟਰਵਿਊ ਦੌਰਾਨ ਕਿਹਾ ਕਿ ਪ੍ਰੀਖਿਆ ਕਰਵਾਉਣ ਨੂੰ ਲੈ ਕੇ ਮਾਪੇ ਅਤੇ ਵਿਦਿਆਰਥੀਆਂ ਦਾ ਉਹਨਾਂ ‘ਤੇ ਕਾਫ਼ੀ ਦਬਾਅ ਹੈ। ਇਸ ਸਾਲ 15 ਲੱਖ ਤੋਂ ਜ਼ਿਆਦਾ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਲਈ ਫਾਰਮ ਭਰੇ ਹਨ, ਜੋ ਕਿ ਪਿਛਲੇ ਸਾਲ ਦੀ ਤੁਲਨਾ ਵਿਚ 4.87 ਫੀਸਦੀ ਜ਼ਿਆਦਾ ਹੈ। ਇਸ ਹਿਸਾਬ ਨਾਲ ਇਸ ਸਾਲ ਪਿਛਲੇ ਸਾਲ ਦੀ ਤੁਲਨਾ ਵਿਚ ਕਰੀਬ 74 ਹਜ਼ਾਰ ਜ਼ਿਆਦਾ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ।

Exam Exam

ਇਸ ਵਾਰ ਜੰਮੂ-ਕਸ਼ਮੀਰ ਤੋਂ ਵੀ ਪਿਛਲੇ ਸਾਲ ਦੀ ਤੁਲਨਾ ਵਿਚ ਜ਼ਿਆਦਾ ਰਜਿਸਟ੍ਰੇਸ਼ਨ ਹੋਏ। ਸਰਕਾਰ ਨੇ ਵਿਦਿਆਰਥੀਆਂ ਦੀ ਸਹੂਲਤ ਲਈ ਆਫਲਾਈਨ ਫਾਰਮ ਜਾਰੀ ਕੀਤੇ ਸੀ ਅਤੇ ਨੋਡਲ ਕੇਂਦਰ ਬਣਾਏ ਗਏ। ਸਭ ਤੋਂ ਜ਼ਿਆਦਾ ਫਾਰਮ ਮਹਾਰਾਸ਼ਟਰ ਤੋਂ ਭਰੇ ਗਏ। ਮਹਾਂਮਾਰੀ ਦੇ ਚਲਦਿਆਂ ਵਿਦਿਆਰਥੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਸਮਾਜਕ ਦੂਰੀ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਇਸ ਦੇ ਲਈ 3843 ਸੈਂਟਰ ਬਣਾਏ ਗਏ ਹਨ।

NEET Admit Card 2020 releasedNEET Admit Card 2020 released

ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਪ੍ਰੀਖਿਆ ਨੂੰ ਮੁਲਤਵੀ ਕਰਨ ਦੀ ਮੰਗ ਹੋ ਰਹੀ ਹੈ। ਕੁਝ ਵਿਦਿਆਰਥੀਆਂ ਅਤੇ ਮਾਪਿਆਂ ਦਾ ਕਹਿਣਾ ਹੈ ਕਿ ਪ੍ਰੀਖਿਆ ਕਰਵਾਉਣ ਕਾਰਨ ਉਹਨਾਂ ਦੀ ਸਿਹਤ ਨੂੰ ਖਤਰਾ ਹੋ ਸਕਦਾ ਹੈ। ਇਸ ਸਬੰਧੀ ਸੁਪਰੀਮ ਕੋਰਟ ਵਿਚ ਪਟੀਸ਼ਨ ਵੀ ਦਿੱਤੀ ਗਈ ਸੀ ਪਰ ਕੋਰਟ ਨੇ ਪ੍ਰੀਖਿਆ ‘ਤੇ ਰੋਕ ਲਗਾਉਣ ਤੋਂ ਮਨ੍ਹਾਂ ਕਰ ਦਿੱਤਾ ਹੈ। ਇਸ ਸਬੰਧੀ ਹਾਲੇ ਵੀ ਵਿਵਾਦ ਜਾਰੀ ਹੈ।

NEET 2020NEET 2020

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਨੇ ਵੀ ਪ੍ਰੀਖਿਆ ਨੂੰ ਮੁਲਤਵੀ ਕਰਨ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਦੱਸ ਦਈਏ ਕਿ 1 ਸਤੰਬਰ ਤੋਂ ਜੇਈਈ ਦੀ ਪ੍ਰੀਖਿਆ ਹੋਵੇਗੀ ਜਦਕਿ 13 ਸਤੰਬਰ ਤੋਂ ਨੀਟ ਦੀ ਪ੍ਰੀਖਿਆ ਸ਼ੁਰੂ ਹੋਵੇਗੀ। NEET 2020 ਦੇ ਐਡਮਿਟ ਕਾਰਡ ਅਧਿਕਾਰਕ ਵੈੱਬਸਾਈਟ ntaneet.nic.in ਅਤੇ nta.ac.in ‘ਤੇ ਉਪਲਬਧ ਹੋਣਗੇ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement