
ਕੋਰੋਨਾ ਮਾਮਲਿਆਂ ਵਿਚ ਵਾਧਾ ਚਿੰਤਾਜਨਕ ਹੈ। ਟੀਕਾਕਰਣ ਨੂੰ ਤੇਜ਼ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਅਗਲੀ ਲਹਿਰ ਵਿਚ ਮਹਾਂਮਾਰੀ ਦੇ ਗੰਭੀਰ ਪ੍ਰਭਾਵਾਂ ਤੋਂ ਬਚਿਆ ਜਾ ਸਕੇ
ਨਵੀਂ ਦਿੱਲੀ - ਦੇਸ਼ ਵਿਚ ਕੋਵਿਡ -19 ਮਹਾਂਮਾਰੀ ਦੇ ਮਾਮਲਿਆਂ ਦੀ ਗਿਣਤੀ ਨੂੰ ਚਿੰਤਾਜਨਕ ਦੱਸਦਿਆਂ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਨੇ ਵੀਰਵਾਰ ਨੂੰ ਕਿਹਾ ਕਿ ਟੀਕਾਕਰਨ ਦੀ ਗਤੀ ਨੂੰ ਤੇਜ਼ ਕਰਨ ਦੀ ਲੋੜ ਹੈ ਤਾਂ ਜੋ ਮਹਾਂਮਾਰੀ ਦੀ ਅਗਲੀ ਲਹਿਰ ਦੇ ਗੰਭੀਰ ਪ੍ਰਭਾਵ ਤੋਂ ਬਚਿਆ ਜਾ ਸਕੇ। ਰਾਹੁਲ ਗਾਂਧੀ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਵੀ ਕੀਤੀ ਹੈ ਅਤੇ ਅਸਿੱਧੇ ਤੌਰ 'ਤੇ ਨੈਸ਼ਨਲ ਮੁਦਰੀਕਰਨ ਪਾਈਪਲਾਈਨ (ਐਨਐਮਪੀ) ਦਾ ਹਵਾਲਾ ਦਿੰਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਇਸ ਵੇਲੇ 'ਵੇਚਣ 'ਤੇ ਲੱਗੀ ਹੋਈ ਹੈ।
ਇਹ ਵੀ ਪੜ੍ਹੋ - ਨਵਜੋਤ ਸਿੱਧੂ ਦਾ ਮਜੀਠੀਆ ’ਤੇ ਹਮਲਾ, ਨਸ਼ਾ ਤਸਕਰੀ ਸਬੰਧੀ ਕੋਰਟ ਦੀ ਸੁਣਵਾਈ ਨੂੰ ਲੈ ਕੇ ਜਤਾਈ ਉਮੀਦ
ਕਾਂਗਰਸ ਨੇਤਾ ਨੇ ਟਵੀਟ ਕੀਤਾ, “ਕੋਵਿਡ -19 ਦੇ ਮਾਮਲਿਆਂ ਵਿਚ ਵਾਧਾ ਚਿੰਤਾਜਨਕ ਹੈ। ਟੀਕਾਕਰਣ ਨੂੰ ਤੇਜ਼ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਅਗਲੀ ਲਹਿਰ ਵਿਚ ਮਹਾਂਮਾਰੀ ਦੇ ਗੰਭੀਰ ਪ੍ਰਭਾਵਾਂ ਤੋਂ ਬਚਿਆ ਜਾ ਸਕੇ। ਕਿਰਪਾ ਕਰਕੇ ਆਪਣਾ ਖਿਆਲ ਰੱਖੋ ਕਿਉਂਕਿ ਭਾਰਤ ਸਰਕਾਰ 'ਵੇਚਣ' ਵਿਚ ਰੁੱਝੀ ਹੋਈ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਇੱਕ ਦਿਨ ਵਿਚ ਕੋਵਿਡ -19 ਦੇ 46,164 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਦੇਸ਼ ਵਿੱਚ ਸੰਕਰਮਿਤਾਂ ਦੀ ਗਿਣਤੀ ਵਧ ਕੇ 3,25,58,530 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 3,33,725 ਹੋ ਗਈ ਹੈ।
Rahul Gandhi and PM Narendra Modi
ਇਹ ਵੀ ਪੜ੍ਹੋ - ਲਾਕਡਾਊਨ ਦੌਰਾਨ ਭਾਰਤ 'ਚ ਫਸੇ ਪਾਕਿਸਤਾਨੀ ਹਿੰਦੂ ਪਰਿਵਾਰਾਂ ਦੇ 46 ਲੋਕ ਪਰਤੇ ਵਤਨ
ਸਿਹਤ ਮੰਤਰਾਲੇ ਅਨੁਸਾਰ ਲਾਗ ਨਾਲ 607 ਹੋਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,36,365 ਹੋ ਗਈ। ਦੇਸ਼ ਵਿਚ ਹੁਣ 3,33,725 ਲੋਕ ਕੋਰੋਨਾ ਵਾਇਰਸ ਦੀ ਲਾਗ ਦਾ ਇਲਾਜ ਕਰਵਾ ਰਹੇ ਹਨ, ਜੋ ਕਿ ਕੁੱਲ ਮਾਮਲਿਆਂ ਦਾ 1.03 ਪ੍ਰਤੀਸ਼ਤ ਹੈ। ਪਿਛਲੇ 24 ਘੰਟਿਆਂ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿਚ ਕੁੱਲ 11,398 ਦਾ ਵਾਧਾ ਦਰਜ ਕੀਤਾ ਗਿਆ ਹੈ। ਮਰੀਜ਼ਾਂ ਦੀ ਰਾਸ਼ਟਰੀ ਰਿਕਵਰੀ ਰੇਟ 97.63 ਫੀਸਦੀ ਹੈ।