ਤਾਲਿਬਾਨ ਨੇ 140 ਸਿੱਖਾਂ ਨੂੰ ਭਾਰਤ ਆਉਣ ਤੋਂ ਰੋਕਿਆ, ਪ੍ਰਕਾਸ਼ ਪੁਰਬ 'ਚ ਹੋਣਾ ਚਾਹੁੰਦੇ ਸੀ ਸ਼ਾਮਲ
Published : Aug 26, 2021, 5:53 pm IST
Updated : Aug 26, 2021, 6:44 pm IST
SHARE ARTICLE
 Taliban
Taliban

ਤਾਲਿਬਾਨ ਨੇ ਕਾਬੁਲ ਹਵਾਈ ਅੱਡੇ ਦੇ ਨੇੜੇ ਆਪਣੇ ਲੜਾਕਿਆਂ ਦੀ ਤਾਇਨਾਤੀ ਵਧਾ ਦਿੱਤੀ

 

ਕਾਬੁਲ: ਅਫਗਾਨਿਸਤਾਨ ਤੋਂ ਭਾਰਤ ਆਉਣਾ ਚਾਹੁੰਦੇ 140 ਹਿੰਦੂ ਅਤੇ ਸਿੱਖਾਂ ਨੂੰ ਤਾਲਿਬਾਨ ਨੇ ਰੋਕ ਦਿੱਤਾ ਹੈ। ਤਾਲਿਬਾਨ ਨੇ ਕਾਬੁਲ ਹਵਾਈ ਅੱਡੇ ਦੇ ਨੇੜੇ ਆਪਣੇ ਲੜਾਕਿਆਂ ਦੀ ਤਾਇਨਾਤੀ ਵਧਾ ਦਿੱਤੀ ਹੈ ਅਤੇ 140 ਹਿੰਦੂਆਂ ਅਤੇ ਸਿੱਖਾਂ ਨੂੰ ਉੱਥੋਂ ਵਾਪਸ ਪਰਤਣ ਲਈ ਕਿਹਾ ਹੈ, ਜੋ 15 ਘੰਟਿਆਂ ਤੋਂ ਭਾਰਤ ਲਈ ਉਡਾਣ ਦੀ ਉਡੀਕ ਕਰ ਰਹੇ ਹਨ।

 

BJP Leader appeals PM for evacuation of Sikh families from AfghanistanAfghanistan

 

ਇੰਡੀਅਨ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਦੁਆਰਾ ਦਿੱਤੀ ਗਈ ਜਾਣਕਾਰੀ ਅਨੁਸਾਰ, ਜਿਨ੍ਹਾਂ ਹਿੰਦੂਆਂ ਅਤੇ ਸਿੱਖਾਂ ਨੂੰ ਤਾਲਿਬਾਨ ਨੇ ਭਾਰਤ ਆਉਣ ਤੋਂ ਰੋਕਿਆ ਸੀ ਉਹ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਜਨਮ ਦਿਹਾੜੇ ਦੇ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਭਾਰਤ ਆ ਰਹੇ ਸਨ।

 

 Taliban
SIKH

ਦਿੱਲੀ ਦੇ ਨਿਊ ਮਹਾਵੀਰ ਨਗਰ ਵਿੱਚ ਸ਼੍ਰੀ ਗੁਰੂ ਅਰਜਨ ਦੇਵ ਜੀ ਗੁਰਦੁਆਰੇ ਦੇ ਪ੍ਰਧਾਨ,ਪ੍ਰਤਾਪ ਸਿੰਘ ਇੱਕ ਅਫਗਾਨ ਨਾਗਰਿਕ ਹਨ। ਉਨ੍ਹਾਂ  ਦੱਸਿਆ ਕਿ, 'ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਵਾਂ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।

ਇਸ ਦੇ ਲਈ ਐਤਵਾਰ ਨੂੰ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਣਾ ਹੈ। ਦੁਨੀਆ ਦੇ ਵੱਖ -ਵੱਖ ਹਿੱਸਿਆਂ ਤੋਂ ਕਮਿਊਨਿਟੀ ਮੈਂਬਰ ਇੱਥੇ ਪਹੁੰਚ ਰਹੇ ਹਨ। ਬਦਕਿਸਮਤੀ ਨਾਲ ਤਾਲਿਬਾਨ ਨੇ 140 ਸ਼ਰਧਾਲੂਆਂ ਨੂੰ ਕਾਬੁਲ ਹਵਾਈ ਅੱਡੇ ਤੇ ਪਹੁੰਚਣ ਤੋਂ ਇਨਕਾਰ ਕਰ ਦਿੱਤਾ।

Location: Afghanistan, Kabol, Kabul

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement