ਅਕਤੂਬਰ ਤੋਂ 12 ਸਾਲ ਤੋਂ ਜ਼ਿਆਦਾ ਉਮਰ ਦੇ ਬੱਚਿਆਂ ਨੂੰ ਲੱਗੇਗੀ Zycov-D ਵੈਕਸੀਨ
Published : Aug 26, 2021, 10:54 am IST
Updated : Aug 26, 2021, 10:54 am IST
SHARE ARTICLE
Zydus Cadila's Covid vaccine for children over 12 approved
Zydus Cadila's Covid vaccine for children over 12 approved

ਇਸ ਸਾਲ ਅਕਤੂਬਰ ਦੇ ਪਹਿਲੇ ਹਫ਼ਤੇ ਤੋਂ ਭਾਰਤ ਵਿਚ 12 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਕੋਰੋਨਾ ਦੀ ਵੈਕਸੀਨ ਦੇਣ ਦੀ ਯੋਜਨਾ ਹੈ।

ਨਵੀਂ ਦਿੱਲੀ: ਕੋਰੋਨਾ ਦੀ ਤੀਜੀ ਲਹਿਰ (Third Wave of Covid) ਦੇ ਡਰ ਦੇ ਵਿਚਕਾਰ ਇਸ ਸਾਲ ਅਕਤੂਬਰ ਦੇ ਪਹਿਲੇ ਹਫ਼ਤੇ ਤੋਂ ਭਾਰਤ ਵਿਚ 12 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਕੋਰੋਨਾ ਦੀ ਵੈਕਸੀਨ (Covid vaccine for children over 12 approved) ਦੇਣ ਦੀ ਯੋਜਨਾ ਹੈ। ਦੇਸ਼ ਵਿਚ 12 ਤੋਂ 17 ਸਾਲ ਦੀ ਉਮਰ ਦੇ ਲਗਭਗ 12 ਕਰੋੜ ਬੱਚੇ ਹਨ, ਪਰ ਪਹਿਲਾਂ ਉਹਨਾਂ ਬੱਚਿਆਂ ਨੂੰ ਇਹ ਟੀਕਾ ਲਗਾਇਆ ਜਾਵੇਗਾ ਜੋ ਕਿਸੇ ਗੰਭੀਰ ਬਿਮਾਰੀ ਤੋਂ ਪੀੜਤ ਹਨ।

Zydus CadilaZydus Cadila

ਹੋਰ ਪੜ੍ਹੋ: ਭਾਜਪਾ ਨੂੰ ਯੂਪੀ ਵਿਚ ਹਰਾਉਣ ਦੀ ਤਿਆਰੀ, ਗੁਰਨਾਮ ਸਿੰਘ ਚੜੂਨੀ ਨੇ ਦਿੱਤਾ ਵੱਡਾ ਪ੍ਰੋਗਰਾਮ

ਡੀਸੀਜੀਆਈ ਤੋਂ 12 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਬੱਚਿਆਂ ਦੇ ਟੀਕਾਕਰਨ ਦੀ ਆਗਿਆ ਮਿਲ ਗਈ ਹੈ। ਜਾਇਡਸ ਕੈਡੀਲਾ ਦੀ ਵੈਕਸੀਨ (Zydus Cadila's Zycov-d ) ਜਾਈਕੋ-ਡੀ ਇਸ ਸਾਲ ਅਕਤੂਬਰ ਦੇ ਪਹਿਲੇ ਹਫ਼ਤੇ ਤੋਂ ਬੱਚਿਆਂ ਨੂੰ ਦੇਣ ਦੀ ਯੋਜਨਾ ਹੈ। ਕੇਂਦਰ ਸਰਕਾਰ ਦੁਆਰਾ ਬਣਾਈ ਗਈ ਕੋਵਿਡ ਵਰਕਿੰਗ ਗਰੁੱਪ ਕਮੇਟੀ ਦੇ ਚੇਅਰਮੈਨ ਡਾ: ਐਨਕੇ ਅਰੋੜਾ ਦੇ ਅਨੁਸਾਰ, ਕੰਪਨੀ ਨੇ ਕਿਹਾ ਹੈ ਕਿ ਉਸ ਨੇ ਜਾਈਕੋ-ਡੀ ਨੂੰ ਅਕਤੂਬਰ ਦੇ ਪਹਿਲੇ ਹਫ਼ਤੇ ਤੋਂ ਟੀਕਾਕਰਣ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਕਿਹਾ ਹੈ।

Covid vaccine for childrenCovid vaccine for children

ਹੋਰ ਪੜ੍ਹੋ: ਸਿੰਘੂ ਬਾਰਡਰ ’ਤੇ ਅੱਜ ਤੋਂ ਸ਼ੁਰੂ ਹੋਵੇਗੀ ਸੰਯੁਕਤ ਕਿਸਾਨ ਮੋਰਚਾ ਦੀ ਆਲ ਇੰਡੀਆ ਕਨਵੈਨਸ਼ਨ

ਯਾਨੀ ਹੁਣ ਉਮੀਦ ਹੈ ਕਿ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾ ਲਗਾਇਆ ਹੀ ਜਾ ਰਿਹਾ ਹੈ, ਪਰ ਜਲਦੀ ਹੀ ਬੱਚਿਆਂ ਨੂੰ ਵੀ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਕੀਤਾ ਜਾਵੇਗਾ। ਹਾਲਾਂਕਿ, ਸਿਰਫ਼ 12 ਸਾਲ ਤੋਂ ਵੱਧ ਉਮਰ ਦੇ ਉਹਨਾਂ ਬੱਚਿਆਂ ਨੂੰ ਹੀ ਟੀਕਾ ਲਗਾਇਆ ਜਾਵੇਗਾ ਜੋ ਗੰਭੀਰ ਬਿਮਾਰੀ ਤੋਂ ਪੀੜਤ ਹਨ। ਜਿਹੜੇ ਬੱਚੇ ਸਿਹਤਮੰਦ ਹਨ, ਉਹਨਾਂ ਨੂੰ ਟੀਕਾਕਰਨ ਲਈ ਮਾਰਚ 2022 ਤਕ ਉਡੀਕ ਕਰਨੀ ਪਵੇਗੀ।

Covid VaccineCovid Vaccine

ਹੋਰ ਪੜ੍ਹੋ: SAD ਦੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਅੱਜ ਹੋਣਗੇ ‘ਆਪ’ ਵਿਚ ਸ਼ਾਮਲ

ਟੀਕਾਕਰਨ ਬਾਰੇ ਰਾਸ਼ਟਰੀ ਤਕਨੀਕੀ ਸਲਾਹਕਾਰ ਸਮੂਹ ਦੀ ਇਕ ਮੀਟਿੰਗ ਛੇਤੀ ਹੀ ਆਯੋਜਤ ਕੀਤੀ ਜਾਵੇਗੀ, ਜਿਸ ਵਿਚ ਇਕ ਸੂਚੀ ਤਿਆਰ ਕੀਤੀ ਜਾਵੇਗੀ ਕਿ ਕਿਹੜੀ ਬਿਮਾਰੀ ਨੂੰ ਗੰਭੀਰ ਰੂਪ ਵਿਚ ਬਿਮਾਰਾਂ ਦੀ ਸ਼੍ਰੇਣੀ ਵਿਚ ਸ਼ਾਮਲ ਕੀਤਾ ਜਾਣਾ ਹੈ। ਮਾਹਰਾਂ ਦਾ ਮੰਨਣਾ ਹੈ ਕਿ ਸਿਹਤਮੰਦ ਬੱਚਿਆਂ ਵਿਚ ਕੋਰੋਨਾ ਲਾਗ ਦੇ ਕਾਰਨ ਹਸਪਤਾਲ ਵਿਚ ਦਾਖ਼ਲ ਹੋਣ ਜਾਂ ਮੌਤ ਦੀ ਸੰਭਾਵਨਾ ਬਹੁਤ ਘੱਟ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement