ਇਕੋ ਪਰਿਵਾਰ ਦੇ ਛੇ ਜੀਆਂ ਦੀਆਂ ਮਿਲੀਆਂ ਲਾਸ਼ਾਂ, ਮ੍ਰਿਤਕਾਂ ਵਿਚ ਦੋ ਬੱਚੇ ਵੀ ਸ਼ਾਮਲ
Published : Aug 26, 2022, 1:49 pm IST
Updated : Oct 11, 2022, 6:19 pm IST
SHARE ARTICLE
6 Members Of A Family, Including 2 Children, Found Dead In Haryana
6 Members Of A Family, Including 2 Children, Found Dead In Haryana

ਸੁਖਵਿੰਦਰ ਸਿੰਘ ਇਕ ਵਾਹਨ ਕੰਪਨੀ ਵਿਚ ਕੰਮ ਕਰਦਾ ਸੀ। ਅੱਜ ਉਸ ਦੀ ਬੇਟੀ ਆਸ਼ੂ ਦਾ ਜਨਮ ਦਿਨ ਸੀ।

 

ਅੰਬਾਲਾ: ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਪਿੰਡ ਬਲਾਣਾ ਵਿਚ ਇਕੋ ਪਰਿਵਾਰ ਦੇ ਛੇ ਜੀਆਂ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਸੁਖਵਿੰਦਰ ਸਿੰਘ ਨੇ ਪਹਿਲਾਂ ਆਪਣੇ ਮਾਤਾ-ਪਿਤਾ, ਪਤਨੀ ਅਤੇ ਬੱਚਿਆਂ ਦਾ ਕਤਲ ਕੀਤਾ। ਇਸ ਤੋਂ ਬਾਅਦ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

6 Members Of A Family, Including 2 Children, Found Dead In Haryana6 Members Of A Family, Including 2 Children, Found Dead In Haryana

ਸੁਖਵਿੰਦਰ ਸਿੰਘ ਇਕ ਵਾਹਨ ਕੰਪਨੀ ਵਿਚ ਕੰਮ ਕਰਦਾ ਸੀ। ਅੱਜ ਉਸ ਦੀ ਬੇਟੀ ਆਸ਼ੂ ਦਾ ਜਨਮ ਦਿਨ ਸੀ। ਜਦੋਂ ਸਵੇਰੇ ਉਹਨਾਂ ਦੇ ਭਾਣਜੇ ਨੇ ਆਸ਼ੂ ਨੂੰ ਜਨਮਦਿਨ ਦੀ ਵਧਾਈ ਦੇਣ ਲਈ ਫੋਨ ਕੀਤਾ ਤਾਂ ਕਿਸੇ ਨੇ ਨਹੀਂ ਚੁੱਕਿਆ। ਪਰਿਵਾਰ ਦੇ ਪੰਜ ਜੀਆਂ ਦੀ ਮੌਤ ਦੇ ਕਾਰਨਾਂ ਨੂੰ ਲੈ ਕੇ ਅਜੇ ਵੀ ਸ਼ੱਕ ਹੈ।

Members Of A Family, Including 2 Children, Found Dead In HaryanaMembers Of A Family, Including 2 Children, Found Dead In Haryana

ਪੋਸਟਮਾਰਟਮ ਦੀ ਰਿਪੋਰਟ ਆਉਣ 'ਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਅੰਬਾਲਾ ਸ਼ਹਿਰ 'ਚ ਭੇਜ ਦਿੱਤਾ ਹੈ, ਜਿੱਥੇ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਇਕ ਸੁਸਾਇਡ ਨੋਟ ਵੀ ਬਰਾਮਦ ਹੋਇਆ ਹੈ।  

Members Of A Family, Including 2 Children, Found Dead In HaryanaMembers Of A Family, Including 2 Children, Found Dead In Haryana

ਮ੍ਰਿਤਕਾਂ ਦੀ ਪਛਾਣ ਸੰਗਤ ਰਾਮ (65), ਸੁਖਵਿੰਦਰ ਸਿੰਘ (34), ਮਹਿੰਦਰ ਕੌਰ (ਪਤਨੀ ਸੰਗਤ ਰਾਮ), ਰੀਨਾ (ਸੁਖਵਿੰਦਰ ਸਿੰਘ ਦੀ ਪਤਨੀ) ਵਜੋਂ ਹੋਈ ਹੈ। ਮ੍ਰਿਤਕਾਂ ਵਿਚ ਸੁਖਵਿੰਦਰ ਸਿੰਘ ਦੀਆਂ ਦੋ ਧੀਆਂ ਆਸ਼ੂ (5) ਅਤੇ ਜੱਸੀ (7) ਵੀ ਸ਼ਾਮਲ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Location: India, Haryana, Ambala

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement