ਮਹਿਲਾ ਕੋਚ ਨਾਲ ਮਾਮਲਾ: ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਖਿਲਾਫ਼ ਚਲਾਨ ਪੇਸ਼
Published : Aug 26, 2023, 1:50 pm IST
Updated : Aug 26, 2023, 1:50 pm IST
SHARE ARTICLE
Sandeep Singh
Sandeep Singh

ਬਲਾਤਕਾਰ ਦੀ ਕੋਸ਼ਿਸ਼ ਦੀ ਧਾਰਾ ਹਟਾਈ ਗਈ 

ਕਰਨਾਲ - ਮਹਿਲਾ ਕੋਚ ਨਾਲ ਛੇੜਛਾੜ ਦੇ ਮਾਮਲੇ 'ਚ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਚੰਡੀਗੜ੍ਹ ਪੁਲਿਸ ਨੇ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਚੰਡੀਗੜ੍ਹ ਅਦਾਲਤ ਵਿਚ ਚਲਾਨ ਪੇਸ਼ ਕੀਤਾ ਹੈ। ਹੁਣ ਅਦਾਲਤ ਇਸ ਮਾਮਲੇ ਦੀ ਸੁਣਵਾਈ ਕਰੇਗੀ। ਦੋਸ਼ ਆਇਦ ਹੋਣ ਤੋਂ ਬਾਅਦ ਇਸ ਮਾਮਲੇ 'ਚ ਸੰਦੀਪ ਸਿੰਘ ਖਿਲਾਫ਼ ਅਪਰਾਧਿਕ ਮੁਕੱਦਮਾ ਸ਼ੁਰੂ ਹੋ ਜਾਵੇਗਾ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਿਸ ਨੇ ਇਸ ਚਲਾਨ ਵਿਚ ਸ਼ਿਕਾਇਤਕਰਤਾ ਮਹਿਲਾ ਕੋਚ ਅਤੇ ਸੰਦੀਪ ਸਿੰਘ ਵਿਚਕਾਰ ਹੋਈ ਸੋਸ਼ਲ ਮੀਡੀਆ ਚੈਟ ਨੂੰ ਵੀ ਸ਼ਾਮਲ ਕੀਤਾ ਹੈ। ਪੁਲਿਸ ਵੱਲੋਂ ਇਹ ਚਲਾਨ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਮਨ ਇੰਦਰ ਸਿੰਘ ਸੰਧੂ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੋਚ ਦੇ ਵਕੀਲ ਦਾ ਕਹਿਣਾ ਹੈ ਕਿ ਪੁਲਿਸ ਨੇ ਬਲਾਤਕਾਰ ਦੀ ਕੋਸ਼ਿਸ਼ ਨੂੰ ਲੈ ਕੇ ਆਈਪੀਸੀ ਦੀ ਧਾਰਾ 376 ਅਤੇ 511 ਨਹੀਂ ਜੋੜੀ ਹੈ।

ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨਾਲ ਛੇੜਛਾੜ ਦੇ ਮਾਮਲੇ ਵਿਚ ਚੰਡੀਗੜ੍ਹ ਪੁਲਿਸ ਨੇ ਮਹਿਲਾ ਕੋਚ ਦੇ ਮੋਬਾਈਲ ਫੋਨ ਦਾ ਡਾਟਾ ਹਾਸਲ ਕੀਤਾ ਹੈ। ਮੋਬਾਈਲ ਫੋਰੈਂਸਿਕ ਅਤੇ ਸਾਈਬਰ ਮਾਹਿਰਾਂ ਦੀ ਜਾਂਚ ਤੋਂ ਬਾਅਦ ਫੋਨ ਅਤੇ ਸੋਸ਼ਲ ਮੀਡੀਆ 'ਤੇ ਚੈਟ ਦਾ ਡਾਟਾ ਬਰਾਮਦ ਕੀਤਾ ਗਿਆ। ਜਾਂਚ ਲਈ ਮੰਤਰੀ ਦੇ ਦੋ ਮੋਬਾਈਲ ਫ਼ੋਨ ਵੀ ਜ਼ਬਤ ਕਰ ਲਏ ਗਏ ਹਨ। ਮਹਿਲਾ ਮੁਤਾਬਕ ਖੇਡ ਮੰਤਰੀ ਨੇ ਉਸ ਨੂੰ ਖੁਸ਼ ਰੱਖਣ ਲਈ ਕਿਹਾ ਸੀ ਅਤੇ ਉਹ ਉਸ ਨੂੰ ਖੁਸ਼ ਰੱਖੇਗਾ। ਮਹਿਲਾ ਕੋਚ ਨੇ ਪਿਛਲੇ ਸਾਲ ਦਸੰਬਰ ਵਿਚ ਚੰਡੀਗੜ੍ਹ ਪੁਲਿਸ ਨੂੰ ਆਪਣੀ ਸ਼ਿਕਾਇਤ ਦਿੱਤੀ ਸੀ। 

ਪੀੜਤ ਮਹਿਲਾ ਕੋਚ ਦੇ ਵਕੀਲ ਦੀਪਾਂਸ਼ੂ ਬਾਂਸਲ ਨੇ ਚੰਡੀਗੜ੍ਹ ਪੁਲਿਸ ਵੱਲੋਂ ਸੰਦੀਪ ਸਿੰਘ ਖ਼ਿਲਾਫ਼ ਕੇਸ ਵਿਚ ਪੇਸ਼ ਕੀਤੇ ਚਲਾਨ ’ਤੇ ਸਵਾਲ ਖੜ੍ਹੇ ਕੀਤੇ ਹਨ। ਉਸਦਾ ਕਹਿਣਾ ਹੈ ਕਿ ਪੁਲਿਸ ਨੇ ਇਸ ਮਾਮਲੇ ਵਿਚ ਬਲਾਤਕਾਰ ਦੀ ਕੋਸ਼ਿਸ਼ ਦੇ ਸਬੰਧ ਵਿੱਚ ਆਈਪੀਸੀ ਦੀ ਧਾਰਾ 376 ਅਤੇ 511 ਨਹੀਂ ਜੋੜੀ ਹੈ। ਇਨ੍ਹਾਂ ਧਾਰਾਵਾਂ ਨੂੰ ਜੋੜਨ ਲਈ, ਉਹ ਦੋਸ਼ ਤੈਅ ਕਰਨ ਦੀ ਕਾਰਵਾਈ ਬਾਰੇ ਅਦਾਲਤ ਦੀ ਸੁਣਵਾਈ ਵਿਚ ਬਹਿਸ ਕਰੇਗਾ। 

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement