ਪਾਕਿਸਤਾਨ ਲਈ ਜਾਸੂਸੀ ਕਰਨ ਦਾ ਮੁਲਜ਼ਮ ਕੋਲਕਾਤਾ ’ਚ ਗ੍ਰਿਫ਼ਤਾਰ

By : BIKRAM

Published : Aug 26, 2023, 2:14 pm IST
Updated : Aug 26, 2023, 2:14 pm IST
SHARE ARTICLE
Arrested is native of Bihar.
Arrested is native of Bihar.

ਸੰਵੇਦਨਸ਼ੀਲ ਦਸਤਾਵੇਜ਼ ਬਰਾਮਦ

ਕੋਲਕਾਤਾ: ਕੋਲਕਾਤਾ ਪੁਲਿਸ ਨੇ ਪਾਕਿਸਤਾਨ ਲਈ ਕਥਿਤ ਤੌਰ ’ਤੇ ਜਾਸੂਸੀ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਕੋਲੋਂ ਸੰਵੇਦਨਸ਼ੀਲ ਦਸਤਾਵੇਜ਼ ਬਰਾਮਦ ਕੀਤੇ ਹਨ। ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਸਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ। ਮੁਲਜ਼ਮ ਬਿਹਾਰ ਦਾ ਰਹਿਣ ਵਾਲਾ ਹੈ।

ਕੋਲਕਾਤਾ ਪੁਲਿਸ ਨੇ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਹਾਵੜਾ ਜ਼ਿਲ੍ਹੇ ’ਚ ਉਸ ਦੇ ਘਰ ਤੋਂ ਸ਼ੁਕਰਵਾਰ ਨੂੰ ਫੜਿਆ। ਅਧਿਕਾਰੀ ਨੇ ਕਿਹਾ, ‘‘ਉਸ ਨੂੰ ਦੇਸ਼ ਦੀ ਸੁਰਖਿਆ ਲਈ ਘਾਤਕ ਗਤੀਵਿਧੀਆਂ ’ਚ ਸਿੱਧੇ ਤੌਰ ’ਤੇ ਸ਼ਾਮਲ ਪਾਇਆ ਗਿਆ।’’

ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕਈ ਘੰਟਿਆਂ ਦੀ ਪੁੱਛ-ਪੜਤਾਲ ਤੋਂ ਬਾਅਦ ਸ਼ੁਕਰਵਾਰ ਨੂੰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਗਿਆ। ਅਧਿਕਾਰੀ ਨੇ ਕਿਹਾ, ‘‘ਉਸ ਦੇ ਮੋਬਾਈਲ ਫ਼ੋਨ ਤੋਂ ਤਸਵੀਰਾਂ, ਵੀਡੀਉ ਅਤੇ ਆਨਲਾਈਨ ਚੈਟ (ਸੰਵਾਦ) ਦੇ ਰੂਪ ’ਚ ਖੁਫ਼ੀਆ ਜਾਣਕਾਰੀ ਮਿਲੀ। ਇਹ ਜਾਣਕਾਰੀ ਉਸ ਨੇ ਪਾਕਿਸਤਾਨ ਦੇ ਇਕ ਸ਼ੱਕੀ ਖੁਫ਼ੀਆ ਏਜੰਟ ਨੂੰ ਭੇਜੀ ਸੀ।’’

ਕੋਲਕਾਤਾ ’ਚ ਇਕ ਕੋਰੀਅਰ ਸੇਵਾ ਕੰਪਨੀ ’ਚ ਕੰਮ ਕਰਨ ਵਾਲਾ ਮੁਲਜ਼ਮ ਪਹਿਲਾਂ ਦਿੱਲੀ ’ਚ ਰਹਿੰਦਾ ਸੀ। ਉਸ ਨੇ ਕਿਹਾ ਕਿ ਮੁਲਜ਼ਮ ਨੂੰ ਅੱਜ ਸ਼ਹਿਰ ਦੀ ਇਕ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement