
Jammu-Kashmir News:
Jammu-Kashmir News: ਜੰਮੂ-ਕਸ਼ਮੀਰ 'ਚ 10 ਸਾਲ ਬਾਅਦ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਅੱਜ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਸੀ। ਇਸ ਸੂਚੀ ਵਿੱਚ ਤੀਜੇ ਪੜਾਅ ਦੇ 44 ਉਮੀਦਵਾਰਾਂ ਦੇ ਨਾਂ ਸ਼ਾਮਲ ਸਨ। 2 ਘੰਟੇ ਪਹਿਲਾਂ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਗਿਆ ਸੀ। ਕੁੱਝ ਬਦਲਾਵਾਂ ਦੇ ਨਾਲ ਜਲਦ ਹੀ ਨਵੀਂ ਲਿਸਟ ਜਾਰੀ ਕੀਤੀ ਜਾਵੇਗੀ। ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ 15 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਜੰਮੂ-ਕਸ਼ਮੀਰ ਦੀਆਂ 90 ਸੀਟਾਂ ਲਈ 18 ਸਤੰਬਰ ਤੋਂ 1 ਅਕਤੂਬਰ ਦਰਮਿਆਨ ਤਿੰਨ ਪੜਾਵਾਂ ਵਿੱਚ ਵੋਟਿੰਗ ਹੋਵੇਗੀ। ਨਤੀਜੇ 4 ਅਕਤੂਬਰ 2024 ਨੂੰ ਆਉਣਗੇ। ਜਿੱਤ ਲਈ ਬਹੁਮਤ ਦਾ ਅੰਕੜਾ 46 ਹੈ। ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਇਹ ਪਹਿਲੀ ਵਿਧਾਨ ਸਭਾ ਚੋਣ ਹੈ।
..
.