ਜੰਮੂ-ਕਸ਼ਮੀਰ ਚੋਣਾਂ: ਸਿੱਖ ਜਥੇਬੰਦੀ 3 ਸੀਟਾਂ ’ਤੇ ਲੜੇਗੀ ਚੋਣ
Published : Aug 26, 2024, 7:13 pm IST
Updated : Aug 26, 2024, 7:13 pm IST
SHARE ARTICLE
Sikh organization will contest election on 3 seats
Sikh organization will contest election on 3 seats

ਸਿੱਖਾਂ ਨੇ ਆਪਣੇ ਮੁੱਦਿਆਂ ਨੂੰ ਲੈ ਕੇ ਚੋਣ ਲੜਨ ਦਾ ਫੈਸਲਾ ਕੀਤਾ ਸੀ।

ਸ਼੍ਰੀਨਗਰ: ਜੰਮੂ-ਕਸ਼ਮੀਰ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਇਕ ਸਿੱਖ ਜਥੇਬੰਦੀ ਨੇ ਸੋਮਵਾਰ ਨੂੰ ਤਿੰਨ ਸੀਟਾਂ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਆਲ ਪਾਰਟੀਜ਼ ਸਿੱਖ ਕੋਆਰਡੀਨੇਸ਼ਨ ਕਮੇਟੀ (ਏ.ਪੀ.ਐਸ.ਸੀ.ਸੀ.) ਨੇ ਇਕ ਬਿਆਨ ਵਿਚ ਕਿਹਾ ਕਿ ਉਸ ਨੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਤੋਂ ਪੁਸ਼ਵਿੰਦਰ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਨ ਦਾ ਫੈਸਲਾ ਕੀਤਾ ਹੈ।

ਹਾਲਾਂਕਿ, ਸ਼੍ਰੀਨਗਰ ਦੇ ਸੈਂਟਰਲ ਸ਼ਾਲਟੇਂਗ ਅਤੇ ਬਾਰਾਮੂਲਾ ਲਈ ਉਮੀਦਵਾਰਾਂ ਦਾ ਐਲਾਨ ਬਾਅਦ ’ਚ ਕੀਤਾ ਜਾਵੇਗਾ। ਏ.ਪੀ.ਐਸ.ਸੀ.ਸੀ. ਦੇ ਪ੍ਰਧਾਨ ਜਗਮੋਹਨ ਸਿੰਘ ਰੈਨਾ ਨੇ ਕਿਹਾ ਕਿ ਕਮੇਟੀ ਅਪਣੇ ਉਮੀਦਵਾਰਾਂ ਦੀ ਸਫਲਤਾ ਲਈ ਬਹੁਗਿਣਤੀ ਭਾਈਚਾਰੇ ਦੇ ਸਮਰਥਨ ’ਤੇ ਨਿਰਭਰ ਹੈ।

ਉਨ੍ਹਾਂ ਬਹੁਗਿਣਤੀ ਭਾਈਚਾਰੇ ਦੇ ਮੈਂਬਰਾਂ ਨੂੰ ਸਿੱਖ ਭਾਈਚਾਰੇ ਦੇ ਮੈਂਬਰਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਰੈਨਾ ਨੇ ਕਿਹਾ ਕਿ ਬਹੁਗਿਣਤੀ ਭਾਈਚਾਰੇ ਦੇ ਮੈਂਬਰਾਂ ਦਾ ਸਮਰਥਨ ਭਾਈਚਾਰੇ ਦੇ ਮੈਂਬਰਾਂ ਦੀ ਜਿੱਤ ਨੂੰ ਯਕੀਨੀ ਬਣਾਏਗਾ।

ਰੈਨਾ ਨੇ ਕਿਹਾ ਕਿ ਇਸ ਨਾਲ ਕਸ਼ਮੀਰ ਤੋਂ ਸਕਾਰਾਤਮਕ ਸੰਦੇਸ਼ ਜਾਵੇਗਾ ਅਤੇ ਇਸ ਧਾਰਨਾ ਨੂੰ ਬਦਲਿਆ ਜਾਵੇਗਾ ਕਿ ਕਸ਼ਮੀਰੀ ਵੱਖਵਾਦ ਨੂੰ ਉਤਸ਼ਾਹਤ ਕਰਦੇ ਹਨ ਅਤੇ ਰਾਸ਼ਟਰ ਵਿਰੋਧੀ ਹਨ।  90 ਮੈਂਬਰੀ ਜੰਮੂ-ਕਸ਼ਮੀਰ ਵਿਧਾਨ ਸਭਾ ਲਈ ਤਿੰਨ ਪੜਾਵਾਂ ’ਚ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਚੋਣਾਂ ਹੋਣਗੀਆਂ। ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ।

SHARE ARTICLE

ਏਜੰਸੀ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement