
ਜੰਮੂ-ਕਸ਼ਮੀਰ ਸਰਕਾਰ ਵੱਲੋਂ ਸਕੂਲ ਸਿੱਖਿਆ ਡਾਇਰੈਕਟੋਰੇਟ ਨੂੰ ਹੁਕਮ ਕੀਤਾ ਗਿਆ ਜਾਰੀ
ਜੰਮੂ : ਜੰਮੂ-ਕਸ਼ਮੀਰ ਵਿਚ ਲਗਾਤਾਰ ਹੋਰ ਰਹੀ ਭਾਰੀ ਬਾਰਿਸ਼ ਕਾਰਨ ਸੂਬੇ ਵਿਚ ਸਥਿਤੀ ਖਰਾਬ ਬਣੀ ਹੋਈ ਹੈ। ਜਿਸ ਦੇ ਚਲਦਿਆਂ ਜੰਮੂ-ਕਸ਼ਮੀਰ ਸਰਕਾਰ ਵੱਲੋਂ ਸਕੂਲ ਸਿੱਖਿਆ ਡਾਇਰੈਕਟੋਰਟ ਜੰਮੂ ਨੂੰ ਹੁਕਮ ਦਿੱਤਾ ਹੈ ਕਿ 27 ਅਗਸਤ ਦਿਨ ਬੁੱਧਵਾਰ ਨੂੰ ਜੰਮੂ ਡਿਵੀਜ਼ਨ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ।
ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਬਿਨਾ ਕੰਮ ਤੋਂ ਆਪਣੇ ਘਰੋਂ ਬਾਹਰ ਨਾ ਨਿਕਲਣ। ਕਿਉਂਕਿ ਸੂਬੇ ਅੰਦਰ ਭਾਰੀ ਬਾਰਿਸ਼ ਅਤੇ ਬੱਦਲ ਫਟਣ ਦੀ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ।