
ਡਾਕਟਰ ਮਨਮੋਹਨ ਸਿੰਘ ਦਾ ਸਾਦਾ ਅਤੇ ਸਰਲ ਸੁਭਾਅ ਉਹਨਾਂ ਦੀ ਸ਼ਖ਼ਸੀਅਤ ਨੂੰ ਹੋਰ ਵੀ ਉੱਚਾ ਕਰ ਦਿੰਦਾ ਹੈ।
ਨਵੀਂ ਦਿੱਲੀ: ਡਾਕਟਰ ਮਨਮੋਹਨ ਸਿੰਘ ਦਾ ਸਾਦਾ ਅਤੇ ਸਰਲ ਸੁਭਾਅ ਉਹਨਾਂ ਦੀ ਸ਼ਖ਼ਸੀਅਤ ਨੂੰ ਹੋਰ ਵੀ ਉੱਚਾ ਕਰ ਦਿੰਦਾ ਹੈ। ਕਾਂਗਰਸ ਦੇ ਦਿੱਗਜ਼ ਆਗੂ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ 87ਵਾਂ ਜਨਮ ਦਿਨ ਹੈ। ਉਹਨਾਂ ਦਾ ਜਨਮ ਅੱਜ ਹੀ ਦੇ ਦਿਨ 26 ਸਤੰਬਰ 1932 ਨੂੰ ਅਣਵੰਡੇ ਪੰਜਾਬ ਦੇ ਇਕ ਪਿੰਡ ਵਿਚ ਹੋਇਆ ਸੀ। ਮਨਮੋਹਨ ਸਿੰਘ ਭਾਰਤ ਦੇ 13ਵੇਂ ਪ੍ਰਧਾਨ ਮੰਤਰੀ ਬਣੇ ਅਤੇ ਉਹ ਪ੍ਰਧਾਨ ਮੰਤਰੀ ਦੀ ਕੁਰਸੀ ‘ਤੇ ਬੈਠਣ ਵਾਲੇ ਪਹਿਲੇ ਸਿੱਖ ਹਨ।
Manmohan Singh
ਮਨਮੋਹਨ ਸਿੰਘ ਸਹੀ ਰੂਪ ਵਿਚ ਇਕ ਵਿਦਵਾਨ ਹਨ। ਉਹਨਾਂ ਨੂੰ ਆਪਣੀ ਯੋਗਤਾ ਅਤੇ ਕੰਮ ਪ੍ਰਤੀ ਵਿਦਿਅਕ ਨਜ਼ਰੀਏ ਲਈ ਤਾਂ ਸਲਾਹਿਆ ਜਾਂਦਾ ਹੀ ਹੈ ਇਸ ਦੇ ਨਾਲ ਹੀ ਉਨ੍ਹਾਂ ਦਾ ਸੁਲਭ, ਸਾਦਾ ਤੇ ਸਰਲ ਸੁਭਾਅ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਹੋਰ ਵੀ ਉੱਚਾ ਕਰ ਦਿੰਦਾ ਹੈ। ਪੀਐਮ ਮੋਦੀ ਨੇ ਅਪਣੇ 10 ਸਾਲ ਦੇ ਕਾਰਜਕਾਲ ਦੇ ਆਖਰੀ ਦਿਨਾਂ ਵਿਚ ਇਕ ਸੰਦੇਸ਼ ਜਾਰੀ ਕੀਤਾ ਸੀ, ਜਿਸ ਵਿਚ ਉਹਨਾਂ ਨੇ ਲਿਖਿਆ ਸੀ, “ਮੈਂ “ਕਮਜ਼ੋਰ” ਪ੍ਰਧਾਨ ਮੰਤਰੀ ਨਹੀਂ ਸੀ..... ਮੈਂ ਇਮਾਨਦਾਰੀ ਨਾਲ ਸਮਝਦਾ ਹਾਂ.... ਇਤਿਹਾਸ ਮੇਰੇ ਬਾਰੇ ਸਮਕਾਲੀ ਮੀਡੀਆ ਜਾਂ ਸੰਸਦ ‘ਚ ਮੇਰੇ ਵਿਰੋਧੀਆਂ ਤੋਂ ਵੱਧ ਦਿਆਲੂ ਰਹੇਗਾ, ਸਿਆਸੀ ਮਜਬੂਰੀਆਂ ਦੇ ਬਾਵਜੂਦ, ਮੈਂ ਜੋ ਕਰ ਸਕਦਾ ਸੀ, ਉਸ ਦਾ ਸਰਬੋਤਮ ਕੀਤਾ”।
Manmohan Singh
ਬੇਹੱਦ ਘੱਟ ਪਰ ਮਿੱਠਾ ਬੋਲਣ ਵਾਲੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸਾਡੇ ਦੇਸ਼ ਵਿਚ ਹੀ ਨਹੀਂ, ਸਗੋਂ ਪੂਰੀ ਦੁਨੀਆ ਅੰਦਰ ਸਭ ਤੋਂ ਜ਼ਿਆਦਾ ਸਨਮਾਨ ਹਾਸਿਲ ਹੈ। 2010 ‘ਨਿਊਜ਼ਵੀਕ ਪੱਤ੍ਰਿਕਾ’ ਨੇ ਦੁਨੀਆ ’ਚ ਸਭ ਤੋਂ ਜ਼ਿਆਦਾ ਸਨਮਾਨ ਹਾਸਿਲ ਕਰਨ ਵਾਲੇ 10 ਨੇਤਾਵਾਂ ਦੀ ਸੂਚੀ ਜਾਰੀ ਕੀਤੀ ਸੀ, ਜਿਸ 'ਚ ਡੇਵਿਡ ਕੈਮਰੂਨ, ਨਿਕੋਲਸ ਸਰਕੋਜ਼ੀ ਅਤੇ ਵੇਨ ਜਿਆਬਾਓ ਵਰਗੇ ਨੇਤਾਵਾਂ ਨੂੰ ਪਿੱਛੇ ਛੱਡਦਿਆਂ ਡਾ. ਮਨਮੋਹਨ ਸਿੰਘ ਪਹਿਲੇ ਸਥਾਨ ਉੱਤੇ ਬਿਰਾਜਮਾਨ ਸਨ।
Dr. Manmohan Singh
ਭਾਰਤ ਵਿਚ ਆਰਥਿਕ ਸੁਧਾਰਾਂ ਬਾਰੇ ਘੜੀ ਗਈ ਨੀਤੀ ਵਿਚ ਡਾਕਟਰ ਮਨਮੋਹਨ ਸਿੰਘ ਨੇ ਅਹਿਮ ਭੂਮਿਕਾ ਨਿਭਾਈ ਅਤੇ ਅੱਜ ਉਨ੍ਹਾਂ ਦੀ ਇਸੇ ਨੀਤੀ ਨੂੰ ਸਮੁੱਚੇ ਵਿਸ਼ਵ ਵੱਲੋਂ ਸਲਾਹਿਆ ਜਾਂਦਾ ਹੈ। ਉਹਨਾਂ ਨੂੰ ਪੀਐਮ ਦੇ ਕਾਰਜਕਾਲ ਦੌਰਾਨ ਸਭ ਤੋਂ ਵੱਡੀ ਸਫਲਤਾ ਪਰਮਾਣੂ ਸਮਝੌਤੇ ਦੌਰਾਨ ਮਿਲੀ ਸੀ। ਇਕ ਦਹਾਕੇ ਦੇ ਅਪਣੇ ਕਾਰਜਕਾਲ ਦੌਰਾਨ ਮਨਮੋਹਨ ਸਿੰਘ ਦੀ ਚੁੱਪੀ ‘ਤੇ ਕਈ ਸਵਾਲ ਖੜ੍ਹੇ ਹੋਏ ਪਰ ਇਹੀ ਸਾਦਗੀ ਉਹਨਾਂ ਦੀ ਸਭ ਤੋਂ ਵੱਡੀ ਖ਼ਾਸੀਅਤ ਵੀ ਰਹੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।