
ਨਹੀਂ ਹੋਇਆ ਕੋਈ ਜਾਨੀ-ਮਾਲੀ ਨੁਕਸਾਨ
ਸ੍ਰੀਨਗਰ: ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੁਪਹਿਰ ਦੌਰਾਨ ਆਏ ਭੂਚਾਲ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿਚ ਹੜਕੰਪ ਮਚ ਗਿਆ। ਰਿਕਟਰ ਸਕੇਲ ‘ਤੇ ਭੂਚਾਲ ਦੇ ਝਟਕੇ ਦੀ ਤੀਬਰਤਾ 4.5 ਦਰਜ ਕੀਤੀ ਗਈ।
Earthquake
ਇਸ ਭੂਚਾਲ ਨਾਲ ਫਿਲਹਾਲ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਆਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲਾਜੀ ਅਨੁਸਾਰ, ਭੂਚਾਲ ਦੇ ਝਟਕੇ ਅੱਜ ਦੁਪਹਿਰ 12.02 ਮਿੰਟ ‘ਤੇ ਦਰਜ ਕੀਤੇ ਗਏ।
Earthquake
ਉੱਤਰੀ ਹਿੱਸਿਆਂ ਵਿਚ ਪਹਿਲਾਂ ਵੀ ਆ ਚੁੱਕਿਆ ਹੈ ਭੂਚਾਲ
ਦੱਸ ਦਈਏ ਕਿ ਉੱਤਰ ਭਾਰਤ ਦੇ ਕਈ ਇਲਾਕਿਆਂ ਵਿਚ ਬੀਤੇ ਦਿਨੀਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਚੁੱਕੇ ਹਨ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਉੱਤਰ ਪ੍ਰਦੇਸ਼, ਦਿੱਲੀ ਅਤੇ ਉੱਤਰ ਪੂਰਬੀ ਕੁਝ ਹਿੱਸਿਆਂ ਵਿਚ ਬੀਤੇ ਕੁਝ ਹਫ਼ਤਿਆਂ ਤੋਂ ਭੂਚਾਲ ਦੇ ਹਲਕੇ ਝਟਕੇ ਦਰਜ ਕੀਤੇ ਗਏ ਹਨ। ਹਾਲਾਂਕਿ ਇਹਨਾਂ ਝਟਕਿਆਂ ਨਾਲ ਕੋਈ ਵੱਡਾ ਨੁਕਸਾਨ ਨਹੀਂ ਹੋਇਆ ਹੈ।
Earthquake
15 ਦਿਨ ਵਿਚ ਤਿੰਨ ਵਾਰ ਆ ਚੁੱਕਿਆ ਹੈ ਭੂਚਾਲ
ਦੱਸ ਦਈਏ ਕਿ ਬੀਤੇ 15 ਦਿਨਾਂ ਵਿਚ ਜੰਮੂ-ਕਸ਼ਮੀਰ ਵਿਚ ਤਿੰਨ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਵਿਚ 11 ਸਤੰਬਰ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ।
Earthquake
ਉਸ ਦੌਰਾਨ ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 4.3 ਰਹੀ। 24 ਸਤੰਬਰ ਨੂੰ ਸਵੇਰੇ 8 ਵਜ ਕੇ 19 ਮਿੰਟ ‘ਤੇ ਜੰਮੂ-ਕਸ਼ਮੀਰ ਵਿਚ 3.7 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਗੁਲਮਰਗ ਤੋਂ 281 ਕਿਲੋਮੀਟਰ ਦੂਰ ਉੱਤਰ ਵਿਚ ਸੀ।