
ਪੀਐਮ ਮੋਦੀ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨਾਲ ਕੀਤੀ ਦੁਵੱਲੀ ਗੱਲਬਾਤ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨਾਲ ਕਈ ਵਿਸ਼ਿਆਂ ‘ਤੇ ਗੱਲਬਾਤ ਕੀਤੀ। ਇਹਨਾਂ ਵਿਚ ਦੁਵੱਲੇ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਵੀ ਸ਼ਾਮਲ ਸੀ। ਡਿਜੀਟਲ ਦੁਵੱਲੇ ਸੰਮੇਲਨ ਵਿਚ ਅਪਣੇ ਸ਼ੁਰੂਆਤੀ ਸੰਬੋਧਨ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਉਹਨਾਂ ਨੂੰ ਵਿਸ਼ਵਾਸ ਹੈ ਕਿ ਸ੍ਰੀਲੰਕਾ ਵਿਚ ਰਾਜਪਕਸ਼ੇ ਸਰਕਾਰ ਦੀਆਂ ਨੀਤੀਆਂ ਦੇ ਅਧਾਰ ‘ਤੇ ਚੋਣਾਂ ਵਿਚ ਸੱਤਾਧਾਰੀ ਪਾਰਟੀ ਦੀ ਵੱਡੀ ਜਿੱਤ ਦੋਵੇਂ ਦੇਸ਼ਾਂ ਵਿਚ ਸਹਿਯੋਗ ਨੂੰ ਹੋਰ ਵਧੀਆ ਬਣਾਵੇਗੀ।
PM Modi Bilateral Talks With Sri Lankan PM Mahinda Rajapaksa
ਉਹਨਾਂ ਕਿਹਾ, ‘ਚੋਣਾਂ ਵਿਚ ਤੁਹਾਡੀ ਪਾਰਟੀ ਦੀ ਜਿੱਤ ਤੋਂ ਬਾਅਦ ਭਾਰਤ-ਸ੍ਰੀਲੰਕਾ ਦੇ ਸਬੰਧਾਂ ਵਿਚ ਇਕ ਨਵੇਂ ਅਧਿਆਇ ਦੀ ਸ਼ੁਰੂਆਤ ਦਾ ਮੌਕਾ ਆਇਆ ਹੈ। ਦੋਵੇਂ ਦੇਸ਼ਾਂ ਦੇ ਲੋਕ ਨਵੀਆਂ ਉਮੀਦਾਂ ਨਾਲ ਸਾਨੂੰ ਦੇਖ ਰਹੇ ਹਨ’। ਦੱਸ ਦਈਏ ਕਿ ਰਾਜਪਕਸ਼ੇ ਨੇ 9 ਅਗਸਤ ਨੂੰ ਨਵੇਂ ਕਾਰਜਕਾਲ ਲਈ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀ।
PM Modi Bilateral Talks With Sri Lankan PM Mahinda Rajapaksa
ਉਹਨਾਂ ਦੀ ਪਾਰਟੀ ‘ਸ੍ਰੀਲੰਕਾ ਪੀਪਲਜ਼ ਫਰੰਟ’ ਨੇ ਸੰਸਦੀ ਚੋਣਾਂ ਵਿਚ ਦੋ ਤਿਹਾਈ ਬਹੁਮਤ ਹਾਸਲ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਸ੍ਰੀਲੰਕਾ ਦੇ ਨਾਲ ਅਪਣੇ ਸਬੰਧਾਂ ਨੂੰ ਪਹਿਲ ਦਿੰਦਾ ਹੈ। ਇਸ ਗੱਲਬਾਤ ‘ਤੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਗੱਲਬਾਤ ਦੇ ਨਤੀਜੇ ਰਿਸ਼ਤੇ ਨੂੰ ਹੋਰ ਡੂੰਘਾ ਕਰਨ ਦੇ ਏਜੰਡੇ ਨੂੰ ਤੈਅ ਕਰਨ ਵਿਚ ਸਹਾਇਤਾ ਕਰਨਗੇ।
Sri Lankan PM Mahinda Rajapaksa
ਮਹਿੰਦਾ ਰਾਜਪਕਸ਼ੇ ਨਾਲ ਗੱਲਬਾਤ ਦੌਰਾਨ ਪੀਐਮ ਮੋਦੀ ਨੇ ਸ੍ਰੀਲੰਕਾ ਨਾਲ ਬੋਧ ਸੰਬੰਧਾਂ ਨੂੰ ਉਤਸ਼ਾਹਤ ਕਰਨ ਲਈ 15 ਮਿਲੀਅਨ ਡਾਲਰ ਦੀ ਸਹਾਇਤਾ ਦਾ ਐਲਾਨ ਕੀਤਾ। ਡਿਜੀਟਲ ਸੰਮੇਲਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਸ੍ਰੀਲੰਕਾ ਵਿਚਾਲੇ ਸੰਬੰਧ ਹਜ਼ਾਰਾਂ ਸਾਲ ਪੁਰਾਣੇ ਹਨ।
Narendra Modi
ਇਸ ਦੌਰਾਨ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਜਪਕਸ਼ੇ ਨੇ ਕਿਹਾ ਕਿ ਜਿਵੇਂ ਕੋਰੋਨਾ ਮਹਾਂਮਾਰੀ ਦੌਰਾਨ ਭਾਰਤ ਨੇ ਉਹਨਾਂ ਦੇ ਦੇਸ਼ ਦਾ ਸਾਥ ਦਿੱਤਾ ਹੈ, ਉਸ ਦੇ ਲਈ ਉਹ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਦੇ ਹਨ।