ਅੰਬਾਲਾ ਸੈਂਟਰਲ ਜੇਲ੍ਹ 'ਚ ਕਤਲ ਦੇ ਦੋਸ਼ੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ  
Published : Sep 26, 2022, 3:25 pm IST
Updated : Sep 26, 2022, 3:25 pm IST
SHARE ARTICLE
 Accused of murder committed suicide by hanging in Ambala Central Jail
Accused of murder committed suicide by hanging in Ambala Central Jail

ਪੁਲਿਸ ਅਨੁਸਾਰ ਸੇਵਕ 2019 ਵਿਚ ਕੰਮ ਦੀ ਭਾਲ ਵਿਚ ਅੰਬਾਲਾ ਆਇਆ ਸੀ

ਅੰਬਾਲਾ - ਅੰਬਾਲਾ ਦੀ ਕੇਂਦਰੀ ਜੇਲ੍ਹ ਵਿਚ 40 ਸਾਲਾ ਕੈਦੀ ਨੇ ਬੈਰਕ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਹ 2019 ਦੇ ਇੱਕ ਕਤਲ ਕੇਸ ਵਿਚ ਮੁਲਜ਼ਮ ਸੀ। ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਗੋਂਡਾ ਦੇ ਇੱਕ ਪਿੰਡ ਵਿਚ ਰਹਿਣ ਵਾਲੇ ਸਰਵੇਸ਼ ਸੇਵਕ ਨੇ ਐਤਵਾਰ ਨੂੰ ਜੇਲ੍ਹ ਵਿਚ ਰੱਸੀ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਪੁਲਿਸ ਅਨੁਸਾਰ ਸੇਵਕ 2019 ਵਿਚ ਕੰਮ ਦੀ ਭਾਲ ਵਿਚ ਅੰਬਾਲਾ ਆਇਆ ਸੀ। ਉਸ ਨੇ ਮੋਟਰ ਮਾਰਕੀਟ ਇਲਾਕੇ ਵਿਚ ਇੱਕ ਮਕਾਨ ਕਿਰਾਏ ’ਤੇ ਲਿਆ ਹੋਇਆ ਸੀ, ਜਿੱਥੇ ਪਹਿਲਾਂ ਤੋਂ ਪ੍ਰਵਾਸੀ ਮਜ਼ਦੂਰ ਨਿੱਕੂ ਰਹਿ ਰਿਹਾ ਸੀ। ਉਸੇ ਸਾਲ ਅਪ੍ਰੈਲ ਵਿਚ ਸੇਵਕ ਅਤੇ ਨਿੱਕੂ ਵਿਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਮਕਾਨ ਮਾਲਕ ਨੇ ਮਾਮਲਾ ਸੁਲਝਾ ਦਿੱਤਾ ਸੀ।

ਪੁਲਿਸ ਨੇ ਦੱਸਿਆ ਕਿ ਬਾਅਦ ਵਿਚ 6 ਅਪ੍ਰੈਲ 2019 ਨੂੰ ਸੇਵਕ ਨੇ ਕਥਿਤ ਤੌਰ 'ਤੇ ਨਿੱਕੂ ਦਾ ਰੱਸੀ ਨਾਲ ਗਲਾ ਘੁੱਟ ਦਿੱਤਾ, ਜਦੋਂ ਉਹ ਸੌਂ ਰਿਹਾ ਸੀ, ਜਿਸ ਤੋਂ ਬਾਅਦ ਨਿੱਕੂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਨਿੱਕੂ ਦੀ ਲਾਸ਼ ਮੰਜੇ ਹੇਠ ਪਈ ਮਿਲੀ ਅਤੇ ਸੇਵਕ ਘਟਨਾ ਤੋਂ ਬਾਅਦ ਫਰਾਰ ਹੋ ਗਿਆ। ਬਾਅਦ 'ਚ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement