
ਇਕ ਗੰਭੀਰ ਰੂਪ 'ਚ ਜ਼ਖਮੀ
ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਜ਼ਮੀਨ ਖਿਸਕਣ ਕਾਰਨ ਚਾਰ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਰਾਸਤੇ ਪੰਚਾਇਤ ਦੇ ਪਿੰਡ ਰਕਸੋੜੀ (ਖਿਜਰੜੀ) ਵਿੱਚ ਢਿੱਗਾਂ ਡਿੱਗਣ ਨਾਲ ਇੱਕ ਮਕਾਨ ਡਿੱਗ ਗਿਆ। ਇਸ ਹਾਦਸੇ 'ਚ ਚਾਰ ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ।
ਇਹ ਹਾਦਸਾ ਬੀਤੀ ਰਾਤ ਉਸ ਸਮੇਂ ਵਾਪਰਿਆ ਜਦੋਂ ਇੱਕੋ ਪਰਿਵਾਰ ਦੇ ਸਾਰੇ ਮੈਂਬਰ ਘਰ ਵਿੱਚ ਸੁੱਤੇ ਹੋਏ ਸਨ। ਇਸ ਦੌਰਾਨ ਪਹਾੜੀ ਤੋਂ ਜ਼ਮੀਨ ਖਿਸਕਣ ਨਾਲ ਮਕਾਨ ਡਿੱਗ ਗਿਆ। ਮ੍ਰਿਤਕਾਂ ਦੀ ਪਛਾਣ ਮਮਤਾ (27) ਪਤਨੀ ਪ੍ਰਦੀਪ ਸਿੰਘ, ਇਸ਼ਿਤਾ (8) ਪੁੱਤਰੀ ਪ੍ਰਦੀਪ ਸਿੰਘ, ਅਲੀਸ਼ਾ (6) ਪੁੱਤਰੀ ਪ੍ਰਦੀਪ ਸਿੰਘ, ਅਰੰਗ (2) ਪੁੱਤਰੀ ਪ੍ਰਦੀਪ ਸਿੰਘ ਅਤੇ ਅਕਾਂਸ਼ਿਕਾ (7) ਪੁੱਤਰੀ ਤੁਲਸੀ ਰਾਮ ਪਿੰਡ ਖੜੈਚ (ਹਲਹਾਨ) ਵਜੋਂ ਹੋਈ ਹੈ।
ਜਦੋਂਕਿ ਪ੍ਰਦੀਪ ਸਿੰਘ ਗੰਭੀਰ ਜ਼ਖ਼ਮੀ ਹੈ। ਸੂਚਨਾ ਮਿਲਦੇ ਹੀ ਪਿੰਡ ਵਾਸੀਆਂ ਨੇ ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ। ਉਦੋਂ ਤੱਕ ਪੰਜ ਲੋਕਾਂ ਦੀ ਮੌਤ ਹੋ ਚੁੱਕੀ ਸੀ। ਫਿਲਹਾਲ ਪ੍ਰਸ਼ਾਸਨ ਮੌਕੇ 'ਤੇ ਨਹੀਂ ਪਹੁੰਚਿਆ ਹੈ।