
ਵਿਦਿਆਰਥੀ ਦੀ ਸੋਮਵਾਰ ਨੂੰ ਹਸਪਤਾਲ 'ਚ ਦਾਖਲ ਹੋਣ ਤੋਂ ਬਾਅਦ ਮੌਤ ਹੋ ਗਈ। ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਲਖਨਊ: ਉੱਤਰ ਪ੍ਰਦੇਸ਼ ਦੇ ਔਰੈਯਾ ਤੋਂ ਇਕ ਦਲਿਤ ਵਿਦਿਆਰਥੀ ਦੀ ਮੌਤ ਦੀ ਖ਼ਬਰ ਆ ਰਹੀ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਿਦਿਆਰਥੀ ਦੀ ਕੁੱਟਮਾਰ ਕਾਰਨ ਮੌਤ ਹੋ ਗਈ। ਦੋਸ਼ ਹੈ ਕਿ ਪੀੜਤ ਵਿਦਿਆਰਥੀ ਨੂੰ ਉਸ ਦੇ ਅਧਿਆਪਕ ਨੇ ਕਥਿਤ ਤੌਰ 'ਤੇ ਡੰਡੇ ਨਾਲ ਕੁੱਟਿਆ ਕਿਉਂਕਿ ਉਹ ਇਕ ਸ਼ਬਦ ਦਾ ਸਹੀ ਉਚਾਰਨ ਕਰਨ ਦੇ ਯੋਗ ਨਹੀਂ ਸੀ।
ਇਸ ਤੋਂ ਬਾਅਦ ਵਿਦਿਆਰਥੀ ਦੀ ਹਾਲਤ ਵਿਗੜ ਗਈ ਅਤੇ ਬਾਅਦ 'ਚ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਵਿਦਿਆਰਥੀ ਦੀ ਸੋਮਵਾਰ ਨੂੰ ਹਸਪਤਾਲ 'ਚ ਦਾਖਲ ਹੋਣ ਤੋਂ ਬਾਅਦ ਮੌਤ ਹੋ ਗਈ। ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
10ਵੀਂ ਜਮਾਤ 'ਚ ਪੜ੍ਹਦੇ ਪੀੜਤ ਵਿਦਿਆਰਥੀ ਦੇ ਪਿਤਾ ਨੇ ਪੁਲਿਸ ਨੂੰ ਦਿੱਤੇ ਬਿਆਨ 'ਚ ਕਿਹਾ ਹੈ ਕਿ 7 ਸਤੰਬਰ ਨੂੰ ਅਸ਼ਵਨੀ ਸਿੰਘ ਨਾਂ ਦੇ ਅਧਿਆਪਕ ਨੇ ਉਸ ਦੇ ਬੇਟੇ ਨੂੰ ਡੰਡੇ ਨਾਲ ਕੁੱਟਿਆ ਸੀ। ਅਸ਼ਵਨੀ ਸਿੰਘ ਉਸ ਨੂੰ ਉਦੋਂ ਤੱਕ ਲੱਤ ਮਾਰਦਾ ਰਿਹਾ ਜਦੋਂ ਤੱਕ ਉਹ ਬੇਹੋਸ਼ ਨਹੀਂ ਹੋ ਜਾਂਦਾ। ਪੀੜਤ ਪਰਿਵਾਰ ਨੇ ਵਿਦਿਆਰਥੀ ਦਾ ਇਕ ਵੀਡੀਓ ਵੀ ਸਾਂਝਾ ਕੀਤਾ ਹੈ ਜਿਸ ਵਿਚ ਵਿਦਿਆਰਥੀ ਸਟਰੈਚਰ 'ਤੇ ਪਿਆ ਨਜ਼ਰ ਆ ਰਿਹਾ ਹੈ। ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਘਟਨਾ ਸਬੰਧੀ ਅਧਿਆਪਕ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।