
ਆਈਏਐਸ ਰਾਹੁਲ ਭੰਡਾਰੀ ਨੂੰ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਨਾਲ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਦੋ ਆਈਏਐਸ ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਹੈ। ਇਹਨਾਂ ਵਿਚ ਰਾਹੁਲ ਭੰਡਾਰੀ ਅਤੇ ਵਿਮਲ ਕੁਮਾਰ ਸੇਤੀਆ ਆਪਣੇ ਮੌਜੂਦਾ ਕਾਰਜਭਾਰ ਦੇ ਨਾਲ-ਨਾਲ ਹੋਰ ਸੌਂਪੇ ਗਏ ਵਿਭਾਗਾਂ ਦਾ ਚਾਰਜ ਸੰਭਾਲਣਗੇ। ਆਈਏਐਸ ਰਾਹੁਲ ਭੰਡਾਰੀ ਨੂੰ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਨਾਲ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਉਹ ਸ਼ਹਿਰੀ ਹਵਾਬਾਜ਼ੀ ਅਤੇ ਲੋਕ ਸੰਪਰਕ ਵਿਭਾਗ ਵਿਚ ਪ੍ਰਮੁੱਖ ਸਕੱਤਰ ਦਾ ਚਾਰਜ ਵੀ ਸੰਭਾਲਣਗੇ। ਇਸ ਦੇ ਨਾਲ ਹੀ ਵਿਮਲ ਕੁਮਾਰ ਸੇਤੀਆ ਨੂੰ ਹੁਣ ਟਰਾਂਸਪੋਰਟ ਸਕੱਤਰ ਦੇ ਨਾਲ-ਨਾਲ ਸਹਿਕਾਰੀ ਸਭਾਵਾਂ ਪੰਜਾਬ ਦੇ ਰਜਿਸਟਰਾਰ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।