ਕੇਂਦਰ ਨੇ 10 ਯੂਟਿਊਬ ਚੈਨਲ ਅਤੇ 45 ਵੀਡੀਓ ਕੀਤੇ ਬਲਾਕ, ਗਲਤ ਜਾਣਕਾਰੀ ਫੈਲਾਉਣ ਦਾ ਇਲਜ਼ਾਮ
Published : Sep 26, 2022, 7:37 pm IST
Updated : Sep 26, 2022, 7:37 pm IST
SHARE ARTICLE
India blocks 10 YouTube Channesl found spreading ‘lies’
India blocks 10 YouTube Channesl found spreading ‘lies’

ਅਨੁਰਾਗ ਠਾਕੁਰ ਨੇ ਕਿਹਾ ਕਿ ਦੇਸ਼ ਦੇ ਹਿੱਤ ਵਿਚ ਪਹਿਲਾਂ ਵੀ ਕੀਤਾ ਗਿਆ ਹੈ, ਭਵਿੱਖ ਵਿਚ ਵੀ ਕਰਾਂਗੇ।

 

ਨਵੀਂ ਦਿੱਲੀ: ਖੂਫ਼ੀਆ ਏਜੰਸੀਆਂ ਤੋਂ ਮਿਲੇ ਇਨਪੁਟਸ ਦੇ ਆਧਾਰ 'ਤੇ ਸਰਕਾਰ ਨੇ ਯੂਟਿਊਬ ਨੂੰ 10 ਯੂਟਿਊਬ ਚੈਨਲ ਅਤੇ 45 ਵੀਡੀਓਜ਼ ਨੂੰ ਬਲਾਕ ਕਰਨ ਦਾ ਨਿਰਦੇਸ਼ ਦਿੱਤਾ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਅਨੁਸਾਰ ਇਹ ਵੀਡੀਓ ਫਰਜ਼ੀ ਖ਼ਬਰਾਂ ਫੈਲਾ ਕੇ ਗੁਆਂਢੀ ਦੇਸ਼ਾਂ ਨਾਲ ਸਬੰਧ ਵਿਗਾੜ ਰਹੇ ਸਨ। ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਦੇਸ਼ ਦੇ ਹਿੱਤ ਵਿਚ ਪਹਿਲਾਂ ਵੀ ਕੀਤਾ ਗਿਆ ਹੈ, ਭਵਿੱਖ ਵਿਚ ਵੀ ਕਰਾਂਗੇ।

ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਇਹਨਾਂ ਵੀਡੀਓਜ਼ ਨੂੰ 1.30 ਕਰੋੜ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਹਨਾਂ ਵਿਚ ਦਾਅਵਾ ਕੀਤਾ ਗਿਆ ਸੀ ਕਿ ਸਰਕਾਰ ਨੇ ਕੁਝ ਭਾਈਚਾਰਿਆਂ ਦੇ ਧਾਰਮਿਕ ਅਧਿਕਾਰ ਖੋਹ ਲਏ ਹਨ। ਇਸ ਕਾਰਨ ਭਾਈਚਾਰਿਆਂ ਵਿਚ ਡਰ ਫੈਲਿਆ ਹੋਇਆ ਸੀ।

ਇਸ ਤੋਂ ਇਲਾਵਾ ਅਗਨੀਪਥ ਯੋਜਨਾ, ਭਾਰਤੀ ਫੌਜ, ਭਾਰਤ ਦੇ ਰਾਸ਼ਟਰੀ ਸੁਰੱਖਿਆ ਉਪਕਰਣ, ਕਸ਼ਮੀਰ ਨਾਲ ਜੁੜੇ ਮੁੱਦਿਆਂ ਖ਼ਿਲਾਫ਼ ਪ੍ਰਚਾਰ ਕਰਨ ਲਈ ਇਹਨਾਂ ਵੀਡੀਓਜ਼ ਦੀ ਵਰਤੋਂ ਕੀਤੀ ਜਾ ਰਹੀ ਸੀ। ਇਸ ਦੇ ਨਾਲ ਹੀ ਰਾਸ਼ਟਰੀ ਸੁਰੱਖਿਆ ਅਤੇ ਗੁਆਂਢੀ ਦੇਸ਼ਾਂ ਨਾਲ ਭਾਰਤ ਦੇ ਸਬੰਧਾਂ ਨੂੰ ਵਿਗਾੜਨ ਲਈ ਅਜਿਹਾ ਕੀਤਾ ਜਾ ਰਿਹਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਕੁਝ ਵੀਡੀਓਜ਼ 'ਚ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕੁਝ ਹਿੱਸਿਆਂ ਨੂੰ ਭਾਰਤ ਦੀ ਸਰਹੱਦ ਤੋਂ ਬਾਹਰ ਦਿਖਾਇਆ ਗਿਆ ਹੈ।

ਬਿਆਨ ਵਿਚ ਕਿਹਾ ਗਿਆ ਹੈ ਕਿ ਵੀਡੀਓ ਨੂੰ ਆਈਟੀ ਐਕਟ 2021 ਦੇ ਤਹਿਤ ਬਲਾਕ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਅਗਸਤ ਵਿਚ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਭਾਰਤ ਦੀ ਰਾਸ਼ਟਰੀ ਸੁਰੱਖਿਆ, ਵਿਦੇਸ਼ੀ ਸਬੰਧਾਂ ਅਤੇ ਜਨਤਕ ਵਿਵਸਥਾ ਬਾਰੇ ਪ੍ਰਚਾਰ ਕਰਨ ਲਈ ਅੱਠ ਯੂਟਿਊਬ ਚੈਨਲਾਂ ਨੂੰ ਬਲਾਕ ਕਰ ਦਿੱਤਾ ਸੀ।

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement