
ਪੁਲਿਸ ਬੁਲਾਰੇ ਨੇ ਦੱਸਿਆ ਕਿ ਸਰਫ਼ਾਬਾਦ ਪਿੰਡ ਦੀ ਰਹਿਣ ਵਾਲੀ 14 ਸਾਲਾ ਵਿਦਿਆਰਥਣ ਸਕੂਲ ਗਈ ਸੀ, ਪਰ ਘਰ ਵਾਪਸ ਨਹੀਂ ਪਰਤੀ।
ਨੋਇਡਾ- ਇੱਥੋਂ ਦੇ ਥਾਣਾ ਸੈਕਟਰ 113 ਖੇਤਰ ਦੇ ਸਰਫ਼ਾਬਾਦ ਪਿੰਡ ਵਿੱਚ ਰਹਿਣ ਵਾਲੀਆਂ 9ਵੀਂ ਜਮਾਤ ਦੀ ਇੱਕ ਵਿਦਿਆਰਥਣ ਸਮੇਤ ਤਿੰਨ ਲੜਕੀਆਂ ਦੇ ਲਾਪਤਾ ਹੋਣ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਈ ਗਈ ਹੈ। ਪੁਲਿਸ ਬੁਲਾਰੇ ਨੇ ਦੱਸਿਆ ਕਿ ਸਰਫ਼ਾਬਾਦ ਪਿੰਡ ਦੀ ਰਹਿਣ ਵਾਲੀ 14 ਸਾਲਾ ਵਿਦਿਆਰਥਣ ਸਕੂਲ ਗਈ ਸੀ, ਪਰ ਘਰ ਵਾਪਸ ਨਹੀਂ ਪਰਤੀ।
ਇਸ ਸੰਬੰਧੀ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਰਿਪੋਰਟ ਦਰਜ ਕੀਤੀ ਹੈ। ਪੁਲਿਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਬਰੋਲਾ ਦੀ ਰਹਿਣ ਵਾਲੀ ਕਾਜਲ (19 ਸਾਲ) ਅਤੇ ਨਿਸ਼ਾ (20) ਨਾਮਕ ਦੋ ਹੋਰ ਲੜਕੀਆਂ ਘਰੋਂ ਲਾਪਤਾ ਹੋ ਗਈਆਂ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਇਸ ਬਾਰੇ ਸੈਕਟਰ 49 ਥਾਣੇ ਵਿੱਚ ਸ਼ਿਕਾਇਤ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।