Delhi News : ਦਿੱਲੀ ਦੀਆਂ ਸੜਕਾਂ ਦਾ ਕੰਮ ਜਲਦੀ ਪੂਰਾ ਕੀਤਾ ਜਾਵੇਗਾ: ਕੇਜਰੀਵਾਲ

By : BALJINDERK

Published : Sep 26, 2024, 2:43 pm IST
Updated : Sep 26, 2024, 2:43 pm IST
SHARE ARTICLE
ਦਿੱਲੀ ਦੀਆਂ ਸੜਕਾਂ ਦਾ ਨਿਰੀਖਣ ਕਰਦੇ ਹੋਏ ਸੀਐਮ ਆਤਿਸ਼ੀ ਅਤੇ ਅਰਵਿੰਦ ਕਜੇਰੀਵਾਲ
ਦਿੱਲੀ ਦੀਆਂ ਸੜਕਾਂ ਦਾ ਨਿਰੀਖਣ ਕਰਦੇ ਹੋਏ ਸੀਐਮ ਆਤਿਸ਼ੀ ਅਤੇ ਅਰਵਿੰਦ ਕਜੇਰੀਵਾਲ

Delhi News : ਹੁਣ ਮੈਂ ਵਾਪਸ ਆ ਗਿਆ ਹਾਂ, ਦਿੱਲੀ ਦੇ ਲੋਕ ਚਿੰਤਾ ਨਾ ਕਰਨ, ਮੈਂ ਦਿੱਲੀ ਦੇ ਸਾਰੇ ਰੁਕੇ ਹੋਏ ਕੰਮ ਕਰਵਾਵਾਂਗੇ

Delhi News : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੇ ਜੇਲ੍ਹ ਜਾਣ ਤੋਂ ਬਾਅਦ ਸੜਕਾਂ ਦੇ ਰੁਕੇ ਕੰਮ ਜਲਦੀ ਪੂਰੇ ਕੀਤੇ ਜਾਣਗੇ। ਮੁੱਖ ਮੰਤਰੀ ਆਤਿਸ਼ੀ ਨਾਲ ਦਿੱਲੀ ਯੂਨੀਵਰਸਿਟੀ ਦੀ ਸੜਕ ਦੀ ਹਾਲਤ ਦਾ ਮੁਆਇਨਾ ਕਰਨ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨੂੰ  ਕਿਹਾ ਕਿ “ਮੈਂ ਦਿੱਲੀ ਦੇ ਲੋਕਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਚਿੰਤਾ ਨਾ ਕਰਨ ਮੈਂ ਆ ਗਿਆ ਹਾਂ ਅਤੇ ਅਸੀਂ ਸਾਰੇ ਰੁਕੇ ਕੰਮ ਸ਼ੁਰੂ ਕਰ ਦੇਵਾਂਗੇ। ਉਨ੍ਹਾਂ ਕਿਹਾ ਕਿ ਦਿੱਲੀ ਯੂਨੀਵਰਸਿਟੀ ਵਿੱਚ ਟੁੱਟੀ ਹੋਈ ਸੜਕ ਜਲਦ ਠੀਕ ਕਰਵਾ ਦਿੱਤੀ ਜਾਵੇਗੀ। ਮੈਂ ਮੁੱਖ ਮੰਤਰੀ ਆਤਿਸ਼ੀ ਨਾਲ ਗੱਲ ਕੀਤੀ ਹੈ। ਦਿੱਲੀ ਦੀਆਂ ਹੋਰ ਸੜਕਾਂ ਦੀ ਵੀ ਮੁਰੰਮਤ ਕੀਤੀ ਜਾਵੇਗੀ।

1

ਇਸ ਮੌਕੇ ਅਰਵਿੰਦ ਕਜੇਰੀਵਾਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਮੈਂ ਭਾਜਪਾ ਨੇਤਾ ਨਾਲ ਮਿਲਿਆ ਸੀ। ਮੈਂ ਉਨ੍ਹਾਂ ਨੂੰ ਪੁੱਛਿਆ ਕਿ ਮੈਨੂੰ ਗ੍ਰਿਫਤਾਰ ਕਰਕੇ ਤੁਹਾਨੂੰ ਕੀ ਫਾਇਦਾ ਹੋਇਆ? ਉਸਦਾ ਜਵਾਬ ਸੁਣ ਕੇ ਦੰਗ ਰਹਿ ਗਿਆ। ਉਨ੍ਹਾਂ ਦਾ ਉਦੇਸ਼ ਸਰਕਾਰ ਨੂੰ ਅਸਥਿਰ ਕਰਕੇ ਦਿੱਲੀ ਦੇ ਲੋਕਾਂ ਦੇ ਕੰਮ ਨੂੰ ਰੋਕਣਾ ਸੀ।

1

ਹੁਣ ਮੈਂ ਦਿੱਲੀ ਦੇ ਲੋਕਾਂ ਨੂੰ ਇਹ ਦੱਸਣ ਆਇਆ ਹਾਂ ਕਿ ਮੈਂ ਜੇਲ੍ਹ ਤੋਂ ਬਾਹਰ ਆ ਗਿਆ ਹਾਂ। ਮੈਂ ਕੋਈ ਵੀ ਜਨਤਕ ਕੰਮ ਬੰਦ ਨਹੀਂ ਹੋਣ ਦਿਆਂਗਾ। ਦਿੱਲੀ ਦੇ ਸਾਰੇ ਰੁਕੇ ਕੰਮਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾਵੇਗਾ।

(For more news apart from The work of Delhi roads will be completed soon : Kejriwal News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement