
ਕਿਹਾ : ਦਿੱਲੀ-ਐਨਸੀਆਰ ’ਚ ਬਿਨਾ ਆਗਿਆਂ ਤੋਂ ਨਹੀਂ ਵੇਚੇ ਜਾ ਸਕਣਗੇ ਪਟਾਕੇ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ’ਚ ਗ੍ਰੀਨ ਪਟਾਕੇ ਬਣਾਉਣ ਦੀ ਆਗਿਆ ਦੇ ਦਿੱਤੀ ਹੈ ਜਦਕਿ ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਬਿਨਾ ਆਗਿਆ ਤੋਂ ਰਾਜਧਾਨੀ ’ਚ ਪਟਾਕੇ ਵੇਚੇ ਨਹੀਂ ਜਾਣਗੇ ਦਿੱਲੀ ਐਨਸੀਆਰ ’ਚ ਪਟਾਕਿਆਂ ਦੀ ਵਿਕਰੀ ’ਤੇ ਰੋਕ ਜਾਰੀ ਰਹੇਗੀ। ਇਸ ਮਾਮਲੇ ’ਚ ਅਗਲੀ ਸੁਣਵਾਈ 8 ਅਕਤੂਬਰ ਨੂੰ ਹੋਵੇਗੀ।
ਸੁਪਰੀਮ ਕੋਰਟ ਨੇ ਉਨ੍ਹਾਂ ਨਿਰਮਾਤਾਵਾਂ ਨੂੰ ਪਟਾਕੇ ਬਣਾਉਣ ਦੀ ਆਗਿਆ ਦੇ ਦਿੱਤੀ ਹੈ ਜਿਨ੍ਹਾਂ ਕੋਲ ਐਨਈਈਆਰਆਈ ਅਤੇ ਪੀਈਐਸਓ ਵੱਲੋਂ ਜਾਰੀ ਕੀਤਾ ਹੋਇਆ ਪ੍ਰਮਾਣ ਪੱਤਰ ਹੈ। ਹਾਲਾਂਕਿ ਸੁਪਰੀਮ ਕੋਰਟ ਦੇ ਅਗਲੇ ਹੁਕਮਾਂ ਤੱਕ ਦਿੱਲੀ ਐਨਸੀਆਰ ’ਚ ਕੋਈ ਵੀ ਪਟਾਕੇ ਨਹੀਂ ਵੇਚੇਗਾ। ਅਦਾਲਤ ਨੇ ਕੇਂਦਰ ਸਰਕਾਰ ਨੂੰ ਇਸ ਮਾਮਲੇ ’ਚ ਸਾਰੇ ਪੱਖਾਂ ਨਾਲ ਗੱਲਬਾਤ ਕਰਨ ਅਤੇ ਦਿੱਲੀ ਐਨਸੀਆਰ ’ਚ ਪਟਾਕਿਆਂ ਦੀ ਵਿਕਰੀ ਸਬੰਧੀ ਹੱਲ ਕੱਢਣ ਲਈ ਕਿਹਾ।
ਜ਼ਿਕਰਯੋਗ ਹੈ ਕਿ ਅਪ੍ਰੈਲ ’ਚ ਹਵਾ ਪ੍ਰਦੂਸ਼ਣ ਦੇ ਖਤਰਨਾਕ ਪੱਧਰ ਨੂੰ ਦੇਖਦੇ ਹੋੲ ਸੁਪਰੀਮ ਕੋਰਟ ਨੇ ਦਿੱਲੀ ’ਚ ਹਰ ਤਰ੍ਹਾਂ ਦੇ ਪਟਾਕਿਆਂ ਦੇ ਨਿਰਮਾਣ, ਸਟੋਰ ਕਰਨ ਅਤੇ ਵਿਕਰੀ ’ਤੇ ਰੋਕ ਲਗਾ ਦਿੱਤੀ ਸੀ।