
ਕਾਂਗਰਸ ਨੇ ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ। ਕਾਂਗਰਸ ਨੇ ਪੀਐਮ...
ਨਵੀਂ ਦਿੱਲੀ : ਕਾਂਗਰਸ ਨੇ ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ। ਕਾਂਗਰਸ ਨੇ ਪੀਐਮ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਇਹ ਮੰਗ ਕੀਤੀ ਹੈ। ਕਾਂਗਰਸੀ ਨੇਤਾ ਮਨੀਸ਼ ਤਿਵਾਰੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦੇਣ ਦੀ ਮੰਗ ਕਰਦੇ ਹੋਏ ਇੱਕ ਚਿੱਠੀ ਪੀਐਮ ਮੋਦੀ ਨੂੰ ਲਿਖੀ ਹੈ।
Manish Tiwari
ਮਨੀਸ਼ ਤਿਵਾਰੀ ਨੇ ਆਪਣਾ ਪੱਤਰ ਵੀ ਟਵਿਟਰ 'ਤੇ ਸ਼ੇਅਰ ਕੀਤਾ ਹੈ। ਮਨੀਸ਼ ਤਿਵਾਰੀ ਨੇ ਇਸਦੇ ਨਾਲ ਹੀ ਚੰਡੀਗੜ ਏਅਰਪੋਰਟ ਦਾ ਨਾਮ ਭਗਤ ਸਿੰਘ ਦੇ ਨਾਮ 'ਤੇ ਰੱਖਣ ਦੀ ਮੰਗ ਕੀਤੀ ਹੈ।
My letter to H’onble Prime Minister @narendramodi formally requesting him to accord Bharat Ratna to Shaheed-E-Azam’s Bhagat Singh, Rajguru & Sukhdev.Formally Confer the honorific of Shaheed-E-Azam on them & dedicate Chandigarh Airport located in Mohali in memory of Bhagat Singhji pic.twitter.com/PfqduZq8oi
— Manish Tewari (@ManishTewari) October 26, 2019
ਮਨੀਸ਼ ਤਿਵਾਰੀ ਨੇ ਚਿੱਠੀ 'ਚ ਲਿਖਿਆ ਹੈ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੇ ਬ੍ਰਿਟਿਸ਼ ਰਾਜ ਦੇ ਖਿਲਾਫ ਸੰਘਰਸ਼ ਅਤੇ 23 ਮਾਰਚ 1931 ਨੂੰ ਆਪਣੀ ਕੁਰਬਾਨੀ ਨਾਲ ਦੇਸ਼ ਭਗਤਾਂ ਦੀਆਂ ਪੀੜੀਆਂ ਨੂੰ ਪ੍ਰੇਰਿਤ ਕੀਤਾ ਹੈ। ਤਿਵਾਰੀ ਨੇ ਲਿਖਿਆ ਹੈ ਕਿ ਜੇਕਰ ਸੰਭਵ ਹੋਵੇ ਤਾਂ ਇਨ੍ਹਾਂ ਤਿੰਨਾਂ ਨੂੰ 26 ਜਨਵਰੀ 2020 ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।